PTB News

Latest news
पंजाब! मुल्तानी अस्पताल में हुआ धमाका, शीशे तक टूटे, इलाके में दहशत का माहौल एलपीयू में रिसर्च, इनोवेशन और इंडस्ट्री एक्सपोज़र के ज़रिए कृषि शिक्षा को बढ़ावा दिया जा रहा है एचएमवी में अंतर्राष्ट्रीय जैव विविधता दिवस 2026 का भव्य आयोजन, दैनिक जागरण के ‘प्रतिभा सम्मान समारोह 2026’ में सम्मानित हुए आईवी वर्ल्ड स्कूल के 24 मेधावी विद्यार्... इनोसेंट हार्ट्स के विद्यार्थी का जेईई एडवांस्ड - 2026 में शानदार प्रदर्शन, कसोल फायरिंग Case : वारदात के बाद विदेश भागने की फिराक में था आरोपी, पुलिस ने किया पंजाब से गिरफ्तार UPI से लेकर गैस सिलेंडर व गाड़ियों की कीमत तक, आज से हुए बड़े बदलाव, IPL फाइनल के बाद, गुजरात टाइटंस की बस में शॉर्ट सर्किट से मची अफरा-तफरी जालंधर सिल्वर प्लाजा मार्केट में बाप-बेटे पर किया GYM मालिक ने साथियों सहित हमला स्मार्ट पुलिसिंग! E-Challan प्रणाली की हुई शुरुआत DGP पंजाब ने की समीक्षा

ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ IPR ਸੈੱਲ ਵੱਲੋਂ Institution’s Innovation Council (IIC) ਦੇ ਸਹਿਯੋਗ ਨਾਲ “IPR Basics for Innovators & Entrepreneurs” ਵਿਸ਼ੇ ਉੱਪਰ ਇੱਕ ਵੈਬਿਨਾਰ ਦਾ ਆਯੋਜਨ ਕੀਤਾ ਗਿਆ,

a-webinar-on-the-topic-ipr-basics-for-innovators-entrepreneurs-was-organized-by-the-ipr-cell-of-lyallpur-khalsa-college

.

PTB News “ਸਿੱਖਿਆ” : ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ IPR ਸੈੱਲ ਵੱਲੋਂ Institution’s Innovation Council (IIC) ਦੇ ਸਹਿਯੋਗ ਨਾਲ “IPR Basics for Innovators & Entrepreneurs” ਵਿਸ਼ੇ ਉੱਪਰ ਇੱਕ ਵੈਬਿਨਾਰ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗ੍ਰਾਮ ਦਾ ਉਦੇਸ਼ ਵਿਦਿਆਰਥੀਆਂ ਅਤੇ ਖੋਜਕਾਰਾਂ ਨੂੰ ਇੰਟਲੈਕਚੁਅਲ ਪ੍ਰੋਪਰਟੀ ਰਾਈਟਸ ਦੀ ਮਹੱਤਤਾ ਨਾਲ ਜਾਣੂ ਕਰਵਾਉਣਾ ਸੀ। ਇਸ ਵੈਬਿਨਾਰ ਦੇ ਮੁੱਖ ਵਕਤਾ ਡਾ. ਅਭੈ ਜੈਨ, ਪ੍ਰੋਫੈਸਰ, ਸ਼੍ਰੀ ਰਾਮ ਕਾਲਜ ਆਫ਼ ਕਾਮਰਸ, ਯੂਨੀਵਰਸਿਟੀ ਆਫ਼ ਦਿੱਲੀ ਸਨ।

.

.

ਵੈਬਿਨਾਰ ਦੀ ਸ਼ੁਰੂਆਤ ਵਿੱਚ ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ ਨੇ ਮੁੱਖ ਵਕਤਾ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਸਿੱਖਿਅਕ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਰਚਨਾਤਮਕ ਸੋਚ, ਤਕਨੀਕੀ ਸੂਝ-ਬੂਝ ਅਤੇ ਕਾਨੂੰਨੀ ਜਾਗਰੂਕਤਾ ਪੈਦਾ ਕਰਨ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਇਸ ਵੈਬਿਨਾਰ ਵਿੱਚ ਡਾ. ਅਭੈ ਜੈਨ ਨੇ ਇੰਟਲੈਕਚੁਅਲ ਪ੍ਰੋਪਰਟੀ ਰਾਈਟਸ ਦੀ ਉਦਯੋਗਿਕ ਤੇ ਅਕਾਦਮਿਕ ਖੇਤਰਾਂ ਵਿੱਚ ਭੂਮਿਕਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ।

.

ਉਹਨਾਂ ਨੇ ਫੈਕਲਟੀ ਅਤੇ ਵਿਦਿਆਰਥੀਆਂ ਨੂੰ ਪੇਟੈਂਟ, ਕਾਪੀਰਾਈਟ, ਟ੍ਰੇਡਮਾਰਕ, ਉਦਯੋਗਿਕ ਡਿਜ਼ਾਈਨ, ਜਿਓਗ੍ਰਾਫਿਕਲ ਇੰਡਿਕੇਸ਼ਨ ਅਤੇ IPR ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਨੇ ਨਵੀਨਤਾ ਨੂੰ ਸੁਰੱਖਿਅਤ ਕਰਨ, ਸਟਾਰਟਅਪਸ ਲਈ IPR ਦੇ ਫਾਇਦੇ ਅਤੇ ਉੱਦਮੀਅਤਾ ਵਿੱਚ ਇਸ ਦੀ ਭੂਮਿਕਾ ‘ਤੇ ਵੀ ਰੋਸ਼ਨੀ ਪਾਈ।

.

ਵੈਬਿਨਾਰ ਦੇ ਅਖੀਰ ਵਿੱਚ ਨੋਡਲ ਅਫਸਰ ਡਾ. ਨਵਨੀਤ ਅਰੋੜਾ ਨੇ ਮੁੱਖ ਵਕਤਾ ਦਾ ਇਸ ਮਹੱਤਵਪੂਰਨ ਵਿਸ਼ੇ ਉੱਪਰ ਗੱਲ ਕਰਨ ਲਈ ਧੰਨਵਾਦ ਕੀਤਾ। ਉਹਨਾਂ ਨੇ ਕਾਲਜ ਮੈਨਜਮੈਂਟ ਅਤੇ ਪ੍ਰਿੰਸੀਪਲ ਦਾ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ।

.

.

Latest News