PTB News

Latest news
ਲਾਇਲਪੁਰ ਖ਼ਾਲਸਾ ਕਾਲਜ ਦਾ ਬੀ. ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ, रयात बाहरा प्रोफेशनल यूनिवर्सिटी, होशियारपुर में फोर्टिस के प्रख्यात न्यूरोलॉजिस्ट डॉ. निशित सावल का... चेयरमैन श्री अनिल चोपड़ा जी की याद को समर्पित होगा भव्य ऑडिटोरियम, सेंट सोल्जर ग्रुप ने किया भूमि पू... एचएमवी में मानसिक स्वास्थ्य के प्रति जागरूकता बढ़ाने हेतु ‘साइएनर्जी 2026’ का आयोजन, Punjab : पुलिस कमिश्नर दफ्तर को मिली बम से उड़ाने की धमकी, पुलिस ने शुरू किया सर्च ऑपरेशन पंजाब के मुख्यमंत्री भगवंत मान के OSD Rajbir Ghuman को मिली बड़ी राहत Visa कंसल्टेंट्सी के ऑफिस में अज्ञात हमलावरों ने की अंधा/धुंध फा/यरिंग, जाँच में जुटी पुलिस टूटा दुखों का पहाड़, इधर हिरासत में लिए गए अभिजीत दीपके, उधर पैतृक गांव में दादी का हुआ निधन पंजाब कांग्रेस के नव नियुक्त प्रधान परगट सिंह ने पेश की CM पद की दावेदार, कहा-राहुल के नेतृत्व में ल... जालंधर : CBI की रडार पर OSD राजबीर सिंह घुम्मन का करीबी Aap नेता, मचा हड़कंप

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਧੀਆਂ ਨੂੰ ਸਮਰਪਿਤ ਤੀਆਂ ਦਾ ਤਿਉਹਾਰ,

Teej festival dedicated to daughters celebrated with pomp and show at Lyallpur Khalsa College

PTB News “ਸਿੱਖਿਆ” : ਉੱਤਰੀ ਭਾਰਤ ਦੀ ਸਿਰਮੌਰ ਵਿਦਿਅਕ ਸੰਸਥਾ ਲਾਇਲਪੁਰ ਖਾਲਸਾ ਕਾਲਜ ਵੱਲੋਂ ਸਾਉਣ ਮਹੀਨੇ ਨਾਲ ਸੰਬੰਧਿਤ ਅਤੇ ਧੀਆਂ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਏ.ਡੀ.ਸੀ. (ਜਨਰਲ) ਜਲੰਧਰ ਮੈਡਮ ਅਮਨਿੰਦਰ ਕੌਰ ਬਰਾੜ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਵੱਲੋਂ ਸਟਾਫ ਸਮੇਤ ਮੁੱਖ ਮਹਿਮਾਨ ਨੂੰ ਫੁੱਲਾਂ ਦੇ ਗੁਲਦਸਤੇ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਸਵਾਗਤੀ ਭਾਸ਼ਣ ਦੌਰਾਨ ਰਸਮੀ ਤੌਰ ਤੇ ਸਵਾਗਤ ਕਰਦਿਆਂ ਪ੍ਰਿੰਸੀਪਲ ਡਾ. ਸੰਧੂ ਨੇ ਕਿਹਾ ਕਿ ਇਸ ਸੰਸਥਾ ਵੱਲੋਂ ਹਰ ਸਾਲ ਧੀਆਂ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਮਨਾਇਆ ਜਾਂਦਾ ਹੈ।

metaslider id=”7630″].

.

ਅਜਿਹਾ ਕਰਕੇ ਅਸੀਂ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ ਨਾਲ ਜੋੜਨ ਦਾ ਉਪਰਾਲਾ ਕਰਦੇ ਹਾਂ। ਉਹਨਾਂ ਕਿਹਾ ਕਿ ਲਾਇਲਪੁਰ ਖਾਲਸਾ ਕਾਲਜ ਇੱਕ ਵਿਰਾਸਤੀ ਸੰਸਥਾ ਹੈ ਅਤੇ ਆਪਣੇ ਸੱਭਿਆਚਾਰਕ ਖਜ਼ਾਨੇ ਨੂੰ ਸੰਭਾਲਣ ਅਤੇ ਅਗਲੀਆਂ ਪੀੜ੍ਹੀਆਂ ਵਿੱਚ ਪ੍ਰਸਾਰਨ ਲਈ ਹਰ ਵੇਲੇ ਯਤਨਸ਼ੀਲ ਰਹਿੰਦੀ ਹੈ। ਉਹਨਾਂ ਕਿਹਾ ਕਿ ਇਸ ਵਿਸ਼ੇਸ਼ ਮੌਕੇ ਆਪ ਜੀ ਵੱਲੋਂ ਵਿਸ਼ੇਸ਼ ਸ਼ਿਰਕਤ ਕਰਨੀ ਸਾਡੇ ਲਈ ਮਾਣ ਵਾਲੀ ਗੱਲ ਹੈ। ਮੁੱਖ ਮਹਿਮਾਨ ਵਜੋਂ ਆਪਣੇ ਭਾਸ਼ਣ ਦੌਰਾਨ ਬੋਲਦਿਆਂ ਮੈਡਮ ਅਮਨਿੰਦਰ ਕੌਰ ਬਰਾੜ ਨੇ ਕਿਹਾ ਕਿ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਆਪਣੇ ਵਿਰਸੇ ਨਾਲ ਜੋੜਨ ਵਾਲੀਆਂ ਸੰਸਥਾਵਾਂ ਵਿੱਚੋਂ ਸਿਰਮੌਰ ਹੈ।

.

.

ਉਹਨਾਂ ਕਿਹਾ ਕਿ ਦੁਨੀਆਂ ਦੇ ਹਰੇਕ ਕੋਨੇ ਵਿੱਚ ਇਸ ਸੰਸਥਾ ਦਾ ਨਾਮ ਗੂੰਜਦਾ ਹੈ ਜਿਹੜਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਇਹ ਸੰਸਥਾ ਆਪਣੇ ਸਿਖਿਆਰਥੀਆਂ ਨੂੰ ਅੱਗੇ ਵਧਣ ਦੇ ਵਿਸ਼ੇਸ਼ ਮੌਕੇ ਪ੍ਰਦਾਨ ਕਰਦੀ ਹੈ। ਉਹਨਾਂ ਕਿਹਾ ਕਿ ਧੀਆਂ ਨੂੰ ਸਮਰਪਿਤ ਤੀਆਂ ਦੇ ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਕੇ ਉਹ ਮਾਣ ਅਤੇ ਖ਼ੁਸ਼ੀ ਮਹਿਸੂਸ ਕਰ ਰਹੇ ਹਨ। ਅਖੀਰ ਵਿੱਚ ਉਹਨਾਂ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ । ਇਸ ਮੌਕੇ ਡਾ. ਪਲਵਿੰਦਰ ਸਿੰਘ ਬੁਲੀਨਾ ਡੀਨ ਕਲਚਰਲ, ਪ੍ਰੋ. ਸੁਖਦੇਵ ਸਾਗਰ ਮੁਖੀ ਸੰਗੀਤ ਵਿਭਾਗ ,ਪ੍ਰੋ. ਰਵਨੀਤ ਕੌਰ ਅਤੇ ਪ੍ਰੋ. ਹਰਜਿੰਦਰ ਕੌਰ ਦੀ ਅਗਵਾਈ ਤਹਿਤ ਵਿਦਿਆਰਥਣਾਂ ਵੱਲੋਂ ਲੋਕ-ਨਾਚ ਗਿੱਧਾ, ਲੋਕ ਗੀਤ ਅਤੇ ਹੋਰ ਕਈ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆ ਗਈਆਂ।

.

.

ਸਮੁੱਚੇ ਪ੍ਰੋਗਰਾਮ ਦਾ ਪ੍ਰਬੰਧਨ ਡਾ. ਬਲਰਾਜ ਕੌਰ, ਮੁਖੀ ਅੰਗਰੇਜ਼ੀ ਵਿਭਾਗ ਅਤੇ ਡਾ. ਜਸਵੰਤ ਕੌਰ, ਫਿਜੀਓਥਰੈਪੀ ਵਿਭਾਗ ਨੇ ਕੀਤਾ। ਸਟੇਜ ਸੰਚਾਲਣ ਦੌਰਾਨ ਪ੍ਰੋ. ਦਲਜੀਤ ਕੌਰ ਅਤੇ ਪ੍ਰੋ. ਪ੍ਰੀਤੀ ਨੇ ਆਪਣੀ ਕਲਾ ਨਾਲ ਸਾਰੇ ਪ੍ਰੋਗਰਾਮ ਵਿਚ ਚੰਗਾ ਰੰਗ ਬੰਨ੍ਹਿਆ। ਅਖੀਰ ਵਿਚ ਡਾ. ਬਲਰਾਜ ਕੌਰ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਵਿਭਾਗਾਂ ਦੇ ਮੁਖੀ ਸਾਹਿਬਾਨ, ਅਧਿਆਪਕ ਸਾਹਿਬਾਨ, ਨਾਨ-ਟੀਚਿੰਗ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।।

.

.