PTB News

Latest news
ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਨੇ ਯੂਨੀਵਰਸਿਟੀ ਦੇ ਜ਼ੋਨਲ ਯੁਵਕ ਮੇਲੇ ਵਿਚੋਂ ਜਿੱਤੀ ਰੱਨਰਅਪ ਟਰਾਫੀ, उत्तर भारत क्षेत्रीय बैटल ऑफ़ बैंड्स (NORTH INDIA REGIONAL BATTLE OF BANDS) -आईवी वर्ल्ड स्कूल, जालं... डी.ए.वी. यूनिवर्सिटी में दो दिवसीय पुस्तक मेले का सफल आयोजन किताबों से जुड़कर ज्ञान और पढ़ने की रुचि... सेंट सोल्जर ग्रुप ऑफ इंस्टीट्यूशंस के विद्यार्थियों ने पिंगला घर, जालंधर में मनाई दिवाली, एचएमवी में दीपावली प्रदर्शनी में छात्राओं की रचनात्मकता ने बिखेरी चमक, जीएनए यूनिवर्सिटी ने ‘प्रतिवाद 2026’ का सफलतापूर्वक किया आयोजन – युवा प्रतिभाओं को मिला अपनी प्रतिभा... प्रधानमंत्री नरेंद्र मोदी से लेकर नोबेल पुरस्कार विजेताओं तक: एलपीयू में 25 वर्षों से ग्लोबल ख्याति ... मुख्यमंत्री ने तीसा में एंटी-चिट्टा वॉकाथॉन को दिखाई हरी झंडी, जीएनडीयू के ‘सी’ ज़ोन यूथ फेस्टिवल में सेंट सोल्जर कॉलेज का शानदार प्रदर्शन, नौ पुरस्कार किए अपने ना... एचएमवी ने जीएनडीयू ज़ोनल यूथ फेस्टिवल 2026 में हासिल की सेकंड रनर्स-अप ट्रॉफी,

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਮਿਊਜਿਕ ਵੋਕਲ) ਸਮੈਸਟਰ ਚੌਥਾ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿਚੋਂ ਮਾਰੀਆਂ ਮੱਲਾਂ,

Lyallpur Khalsa College M.A. (Music Vocal) Semester 4 students Fabulous in the university examinations

PTB News “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. (ਮਿਊਜ਼ਿਕ ਵੋਕਲ) ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਰਵਲੀਨ ਕੌਰ ਨੇ 10 ਐਸ.ਜੀ.ਪੀ.ਏ. ਵਿਚੋਂ 9.70 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ, ਅਮਰਜੀਤ ਸਿੰਘ ਨੇ 9.57 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ, ਗੁਰਬਖਸ਼ ਕੌਰ ਨੇ 9.27 ਸੀ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਛੇਵਾਂ ਸਥਾਨ, ਨੇਹਾ ਅਤੇ ਸ਼ਾਲੂ ਨੇ 9.21 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਸਾਂਝੇ ਰੂਪ ਵਿਚ ਸੱਤਵਾਂ ਸਥਾਨ ਅਤੇ ਪਰਮੀਤ ਸਿੰਘ ਨੇ 9.12 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਨੌਵਾਂ ਸਥਾਨ ਹਾਸਲ ਕੀਤਾ।

.

.

.

ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਇਨ੍ਹਾਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਆਉਣ ਵਾਲਿਆਂ ਨਤੀਜਿਆਂ ਵਿਚੋਂ ਵੀ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਣਗੇ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਪ੍ਰੋ. ਸੁਖਦੇਵ ਸਿੰਘ ਮੁਖੀ ਸੰਗੀਤ ਵਿਭਾਗ ਅਤੇ ਪ੍ਰੋ. ਕਿਰਨ ਅਮਰ ਵੀ ਹਾਜ਼ਰ ਸਨ।

.

.

.

.