PTB News

Latest news
मुख्यमंत्री ने डॉ. राधाकृष्णन राजकीय चिकित्सा महाविद्यालय, हमीरपुर में 200 करोड़ रुपये की लागत से निर... आईवी वर्ल्ड स्कूल द्वारा कक्षा नौवीं से बारहवीं तक के विद्यार्थियों के लिए विशेष करियर मार्गदर्शन सत... सेंट सोल्जर इंस्टीट्यूट ऑफ होटल मैनेजमेंट एंड कैटरिंग टेक्नोलॉजी, जालंधर में प्रथम सेमेस्टर के विद्य... एच.एम.वी. की प्रीति ने यूनिवर्सिटी में स्थान हासिल किया , एलपीयू ने 5वें वार्षिक अंतर्राष्ट्रीय सम्मेलन और ग्लोबल समिट 2026 में 20 से अधिक देशों के 65 से अधिक... इनोसेंट हार्ट्स कॉलेज ऑफ़ एजुकेशन में टैलेंट हंट ‘परिचय’ ने प्रतिभाओं को दिया मंच, ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਕਾਮਰਸ ਵਿਭਾਗ ਵਲੋਂ ‘ਕਾਮਫੈਸਟ 2026’ ਦਾ ਕੀਤਾ ਗਿਆ ਆਯੋਜਨ, पंजाब सरकार को हाईकोर्ट से फिर लगी फटकार, मुख्य सचिव पर लगा 1 लाख का जुर्माना पंजाब : आप पार्टी के सरपंच के बेटे की गो*लि*यां मार*कर की हत्या, दोस्त घायल CM ने महर्षि वाल्मीकि जयंती पर कृष्णा नगर स्थित मंदिर में टेका माथा, 25 लाख रुपये देने की कर दी घोषण...

ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਕਾਮਰਸ ਵਿਭਾਗ ਵਲੋਂ ‘ਕਾਮਫੈਸਟ 2026’ ਦਾ ਕੀਤਾ ਗਿਆ ਆਯੋਜਨ,

‘Comfest 2026’ was organized by the Commerce Department of Lyallpur Khalsa College Jalandhar

PTB News “ਸਿੱਖਿਆ” : ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਕਾਮਰਸ ਵਿਭਾਗ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ‘ਕਾਮ ਫੈਸਟ 2026’ ਕਾਮਰਸ ਫੈਸਟ ਬੜੇ ਉਤਸ਼ਾਹ ਅਤੇ ਜੋਸ਼ ਨਾਲ ਆਯੋਜਿਤ ਕੀਤਾ ਗਿਆ। ਇਸ ਫੈਸਟ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਇਸ ਮੌਕੇ ਐਪਿਕ ਵਾਲ, ਲੋਗੋਲੀ, ਦੀਵਾ ਸਜਾਵਟ, ਰੀਲ ਮੇਕਿੰਗ ਅਤੇ ਸਟਾਲਾਂ ਵਰਗੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਫੈਸਟ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਉੱਦਮੀ ਯੋਗਤਾਵਾਂ ਦਾ ਵਿਕਾਸ ਕਰਨਾ ਅਤੇ ਉਨ੍ਹਾਂ ਨੂੰ ਕਾਰੋਬਾਰ ਨਾਲ ਸੰਬੰਧਿਤ ਗਤੀਵਿਧੀਆਂ ਦਾ ਵਿਹਾਰਕ ਤਜਰਬਾ ਪ੍ਰਦਾਨ ਕਰਨਾ ਸੀ।

.

.

ਇਸ ਦੇ ਨਾਲ ਹੀ ਵਿਦਿਆਰਥੀਆਂ ਵਿੱਚ ਸਿਰਜਣਾਤਮਕਤਾ, ਅਗਵਾਈ, ਪ੍ਰਬੰਧਕੀ ਹੁਨਰ, ਟੀਮ ਵਰਕ ਅਤੇ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨਾ ਵੀ ਇਸ ਦਾ ਅਹਿਮ ਮਕਸਦ ਸੀ। ਇਸ ਮੌਕੇ ਜੱਜਾਂ ਦੀ ਭੂਮਿਕਾ ਡਾ. ਬਲਰਾਜ, ਮੁਖੀ ਅੰਗਰੇਜ਼ੀ ਵਿਭਾਗ; ਡਾ. ਸਿਮਰਨਜੀਤ ਬੈਂਸ, ਮੁਖੀ ਅਰਥ ਸ਼ਾਸਤਰ ਵਿਭਾਗ ਅਤੇ ਡਾ. ਨਵਦੀਪ ਕੁਮਾਰ ਨੇ ਨਿਭਾਈ। ਉਨ੍ਹਾਂ ਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਨਵੇਂ ਵਿਚਾਰਾਂ, ਸਿਰਜਣਾਤਮਕਤਾ ਅਤੇ ਉਤਸ਼ਾਹ ਦੀ ਸ਼ਲਾਘਾ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੀ ਸਰਵਪੱਖੀ ਸ਼ਖ਼ਸੀਅਤ ਦੇ ਵਿਕਾਸ ਵਿੱਚ ਅਜਿਹੇ ਸਮਾਗਮਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ।

.

.

ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਅਮਿਤਾ ਸ਼ਾਹਿਦ ਨੇ ਵੀ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰੋ. ਰਵਨੀਤ ਬੈਂਸ, ਡਾ. ਯੂਬੀਕ ਬੇਦੀ, ਪ੍ਰੋ. ਮਨੀਸ਼ ਗੋਇਲ, ਡਾ. ਜੋਤੀ ਵੌਹਰਾ , ਡਾ. ਪੂਜਾ ਰਲਹਣ ਗੁਲਾਟੀ , ਪ੍ਰੋ. ਵਨੀਤ ਗੁਪਤਾ, ਪ੍ਰੋ. ਹਰਪ੍ਰੀਤ ਕੌਰ , ਪ੍ਰੋ. ਕੀਰਤਪ੍ਰੀਤ ਕੌਰ, ਪ੍ਰੋ. ਮੇਘਨਾ ਅਤੇ ਪ੍ਰੋ. ਸਹਿਜਪ੍ਰੀਤ ਕੌਰ ਸਮੇਤ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ। ਬਿਜ਼ਨਸ ਕਲੱਬ ਅਤੇ ਕਾਮਰਸ ਐਸੋਸੀਏਸ਼ਨ ਦੇ ਕਨਵੀਨਰ ਡਾ. ਰਮਿੰਦਰ ਭਾਟੀਆ ਨੇ ਇਸ ਫੈਸਟ ਦਾ ਸਫਲਤਾਪੂਰਵਕ ਆਯੋਜਨ ਕੀਤਾ। ਉਨ੍ਹਾਂ ਨੇ ਕਾਲਜ ਦੇ ਪ੍ਰਿੰਸੀਪਲ, ਜੱਜ ਸਾਹਿਬਾਨ ਅਤੇ ਸਮੂਹ ਅਧਿਆਪਕਾਂ ਤੇ ਸਟਾਫ਼ ਮੈਂਬਰਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ।

.

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਵਿੱਚ ਅਗਵਾਈ, ਪ੍ਰਬੰਧਕੀ ਅਤੇ ਉੱਦਮੀ ਗੁਣਾਂ ਦਾ ਵਿਕਾਸ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਪਾਠਕ੍ਰਮ ਤੋਂ ਇਲਾਵਾ ਹੋਣ ਵਾਲੀਆਂ ਗਤੀਵਿਧੀਆਂ ਨੂੰ ਵੀ ਹੋਰ ਪ੍ਰਭਾਵਸ਼ਾਲੀ ਬਣਾਉਂਦੇ ਹਨ। ਵਿਦਿਆਰਥੀ ਸੰਸਥਾਵਾਂ ਦੇ ਕਾਰਜਕਾਰੀ ਮੈਂਬਰਾਂ ਅਰਸ਼ਪ੍ਰੀਤ, ਪਾਰੁਲ, ਚਿਰਾਗ, ਬ੍ਰਹਮਜੋਤ, ਅਰਲੀਨ, ਦਿਲਪ੍ਰੀਤ ਅਤੇ ਗੁਰਿੰਦਰ ਨੇ ਸਮਾਗਮ ਦੇ ਸਫਲ ਆਯੋਜਨ ਵਿੱਚ ਸਰਗਰਮ ਭੂਮਿਕਾ ਨਿਭਾਈ।

.

.