PTB News “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਅਕਾਦਮਿਕ ਖੋਜ ਅਤੇ ਖੇਡਾਂ ਦੇ ਖੇਤਰ ਵਿੱਚ ਪ੍ਰਾਪਤੀਆਂ ਦੇ ਨਾਲ-ਨਾਲ ਕਲਚਰਲ ਖੇਤਰ ਵਿੱਚ ਵੀ ਮੱਲਾਂ ਮਾਰ ਰਿਹਾ ਹੈ। ਕਲਚਰਲ ਖੇਤਰ ਵਿੱਚ ਪ੍ਰਾਪਤੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਮੇਲੇ ਦੇ ‘ਸੀ’ ਜ਼ੋਨ ਦੀ ਫਸਟ ਰੱਨਰਅਪ ਟ੍ਰਾਫ਼ੀ ਜਿੱਤ ਕੇ ਇਕ ਰਿਕਾਰਡ ਕਾਇਮ ਕੀਤਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਹੋਏ ਇਸ ਯੁਵਕ ਮੇਲੇ ਵਿੱਚ ਯੂਨੀਵਰਸਿਟੀ ਨਾਲ ਸੰਬੰਧਤ ਜਿਲ੍ਹਾ ਜਲੰਧਰ ਦੇ 18 ਕਾਲਜਾਂ ਨੇ ਭਾਗ ਲਿਆ। ਜਿਸ ਵਿੱਚ ਕਾਲਜ ਨੇ ਯੂਨੀਵਰਸਿਟੀ ਦੁਆਰਾ ਕਰਵਾਏ ਜਾਂਦੇ 40 ਈਵੈਂਟ ਦੇ ਮੁਕਾਬਲਿਆਂ ਵਿੱਚ ਭਾਗ ਲੈਂਦਿਆਂ 93 ਅੰਕ ਪ੍ਰਾਪਤ ਕਰਕੇ ਇਹ ਟ੍ਰਾਫ਼ੀ ਜਿੱਤੀ ਹੈ।
. .ਕਾਲਜ ਦੀ ਇਸ ਪ੍ਰਾਪਤੀ ’ਤੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਵਾਈਸ ਪ੍ਰੈਜ਼ੀਡੈਂਟ ਸ. ਦੀਪਇੰਦਰ ਸਿੰਘ ਪੁਰੇਵਾਲ ਅਤੇ ਸ. ਜਸਪਾਲ ਸਿੰਘ ਵੜੈਚ ਜੁਆਇੰਟ ਸੈਕਟਰੀ ਨੇ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ, ਡੀਨ ਕਲਚਰਲ ਅਫੇਅਰਜ਼ ਡਾ. ਪਲਵਿੰਦਰ ਸਿੰਘ ਬੋਲੀਨਾ ਤੇ ਉਨ੍ਹਾਂ ਦੀ ਸਮੁੱਚੀ ਕਲਚਰਲ ਟੀਮ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਕਿਹਾ ਕਿ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਕਾਲਜ ਗਵਰਨਿੰਗ ਕੌਂਸਲ ਦੀ ਸੁਯੋਗ ਅਗਵਾਈ ਅਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਹੀ ਕਾਲਜ ਪੜ੍ਹਾਈ ਦੇ ਨਾਲ-ਨਾਲ ਕਲਚਰਲ ਖੇਤਰ ਵਿੱਚ ਵੀ ਪ੍ਰਾਪਤੀਆਂ ਕਰ ਰਿਹਾ ਹੈ।ਉਹਨਾਂ ਕਿਹਾ ਕਿ ਲਾਇਲਪੁਰ ਖ਼ਾਲਸਾ ਕਾਲਜ ਹਮੇਸ਼ਾ ਹੀ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਵਚਨਬਧ ਹੈ।
. .ਡੀਨ ਕਲਚਰਲ ਅਫੇਅਰਜ਼, ਡਾ. ਪਲਵਿੰਦਰ ਸਿੰਘ ਨੇ ਦੱਸਿਆ ਕਿ ਯੁਵਕ ਮੇਲੇ ’ਚ ਲਾਇਲਪੁਰ ਖ਼ਾਲਸਾ ਕਾਲਜ ਨੇ 08 ਆਈਟਮਾਂ ਵਿੱਚ ਪਹਿਲਾ ਸਥਾਨ, 13 ਵਿੱਚ ਦੂਜਾ ਸਥਾਨ ਅਤੇ 06 ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਇਹ ਟ੍ਰਾਫੀ ਆਪਣੇ ਨਾਂ ਕੀਤੀ ਹੈ। ਉਹਨਾਂ ਦੱਸਿਆ ਕਿ ਸਾਰੀਆਂ ਟੀਮਾਂ ਦੇ ਅਧਿਆਪਕ ਇੰਚਾਰਜ ਸਾਹਿਬਾਨ ਜਿਨ੍ਹਾਂ ਵਿੱਚ ਵਿਸ਼ੇਸ਼ ਤੌਰ ਤੇ ਪ੍ਰੋ. ਸੁਖਦੇਵ ਸਿੰਘ, ਡਾ. ਅਜੀਤਪਾਲ ਸਿੰਘ, ਪ੍ਰੋ. ਸਤਪਾਲ ਸਿੰਘ, ਡਾ. ਸਰਬਜੀਤ ਸਿੰਘ, ਡਾ. ਹਰਜਿੰਦਰ ਕੌਰ, ਡਾ. ਰਵਨੀਤ ਕੌਰ, ਡਾ. ਮੰਜੂ ਜੋਸ਼ੀ, ਪ੍ਰੋ. ਮਨਦੀਪ ਸਿੰਘ ਭਾਟੀਆ, ਪ੍ਰੋ. ਨਵਨੀਤ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਸੰਦੀਪ ਸਿੰਘ, ਪ੍ਰੋ. ਜਸਦੀਪ ਸਿੰਘ, ਪ੍ਰੋ. ਕਮਲਪ੍ਰੀਤ ਕੌਰ, ਪ੍ਰੋ. ਲਿਵਪ੍ਰੀਤ, ਪ੍ਰੋ. ਕਿਰਨ ਅਮਰ, ਪ੍ਰੋ. ਮਯੂਰੀ, ਪ੍ਰੋ. ਸੋਨੀਆ, ਪ੍ਰੋ. ਪ੍ਰੀਤੀ, ਪ੍ਰੋ. ਸੰਜੈ ਸ਼ਾਦ, ਪ੍ਰੋ. ਭਾਗਵਤ ਕੁਮਾਰ, ਪ੍ਰੋ. ਨਰੇਸ਼ ਕੁਮਾਰ, ਪ੍ਰੋ. ਸਪਨਾ ਸੈਣੀ, ਪ੍ਰੋ. ਕਾਰਤਿਕ, ਪ੍ਰੋ. ਰਾਖੀ ਤਲਵਾਰ ਅਤੇ ਹੋਰ ਸਟਾਫ ਮੈਂਬਰ ਦੀ ਸਖਤ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਸਦਕਾ ਹੀ ਅਸੀਂ ਇਹ ਟ੍ਰਾਫੀ ਜਿੱਤ ਸਕੇ ਹਾਂ।
.ਉਨ੍ਹਾਂ ਦੱਸਿਆ ਕਿ ਕਾਲਜ ਦੁਆਰਾ ਹੇਠ ਲਿਖੀਆਂ ਆਈਟਮ ਵਾਰ ਜਿੱਤਾਂ ਪ੍ਰਾਪਤ ਕੀਤੀਆਂ ਗਈਆਂ ਹਨ:- ਪਹਿਲਾ ਸਥਾਨ:- ਲੁੱਡੀ, ਫੋਕ ਸੌਂਗ, ਫੋਕ-ਆਰਕੈਸਟਰਾ, ਕਲੀ, ਕਵਿਤਾ, ਸਕਿੱਟ, ਕੌਲਾਜ, ਪੱਖੀ ਮੇਕਿੰਗ ; ਦੂਜਾ ਸਥਾਨ:- ਭੰਗੜਾ, ਕੋਰਿਓਗ੍ਰਾਫੀ, ਰੰਗੋਲੀ, ਗਰੁੱਪ ਸ਼ਬਦ, ਗਰੁੱਪ ਸੌਂਗ ਇੰਡੀਅਨ, ਮੁਹਾਵਰੇਦਾਰ ਵਾਰਤਾਲਾਪ, ਰੰਗੋਲੀ, ਕਲੇ ਮਾਡਲੰਿਗ, ਕਲਾਸੀਕਲ ਇੰਸਟਰੂਮੈਂਟ (ਪ੍ਰਕਸ਼ਨ), ਕਲਾਸੀਕਲ ਇੰਸਟਰੂਮੈਂਟ (ਨਾਨ-ਪ੍ਰਕਸ਼ਨ), ਪੇਂਟਿੰਗ ਆੱਨ ਦੀ ਸਪਾਟ, ਫੁੱਲਕਾਰੀ, ਵੈਸਟਰਨ ਇੰਸਟਰੂਮੈਂਟਲ, ਵਾਰ ਗਾਇਨ; ਤੀਜਾ ਸਥਾਨ:- ਗਿੱਧਾ, ਕੁਇਜ਼, ਮਾਈਮ, ਕਲਾਸੀਕਲ ਵੋਕਲ, ਕਵਿਸ਼ਰੀ, ਵੈਸਟਰਨ ਵੋਕਲ। ਉਨ੍ਹਾਂ ਦੱਸਿਆ ਕਿ ਮਿਤੀ 11 ਤੋਂ 15 ਨਵੰਬਰ 2026 ਨੂੰ ਵਿਚ ਹੋਣ ਵਾਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇੰਟਰ-ਜੋਨਲ ਯੁਵਕ ਮੇਲੇ ਵਿੱਚ ਵੀ ਕਾਲਜ ਦੇ ਵਿਦਿਆਰਥੀ ਕਲਾਕਾਰ ਆਪਣਾ ਸਰਵ ਸ੍ਰੇਸ਼ਠ ਪ੍ਰਦਰਸ਼ਨ ਕਰਨ ਲਈ ਤਿਆਰ ਹਨ। ਅੰਤ ਵਿੱਚ ਸਮੂਹ ਸਟਾਫ ਅਤੇ ਜੇਤੂ ਵਿਦਿਆਰਥੀਆਂ ਵੱਲੋਂ ਰਨਰਅੱਪ ਟਰਾਫੀ ਨਾਲ ਯਾਦਗਾਰੀ ਫੋਟੋ ਕਰਵਾਈ ਗਈ।
. .
































