Latest news
ਪ੍ਰੋ. ਕੁਲਦੀਪ ਸੋਢੀ ਨੋਡਲ ਅਫ਼ਸਰ ਪੀ.ਐਮ.ਐਸ. ਨਿਯੁਕਤ, इनोसेंट हार्ट्स कॉलेज ऑफ़ एजुकेशन ने मनाया वर्ल्ड वेटलैंड्स डे, एचएमवी में यूनियन बजट 2026 पर संगोष्ठी का आयोजन, सेंट सोल्जर कॉलेज (को-एड) के छात्र कमल सोलंकी ने अंतर्राष्ट्रीय बॉडीबिल्डिंग में कांस्य पदक जीता, पी सी एम एस डी कॉलेज फॉर विमेन, जालंधर में यूनियन बजट 2026 पर चर्चा का आयोजन, अकाली नेता बिक्रम मजीठिया को मिली सुप्रीम कोर्ट से बड़ी राहत, समर्थकों ने सोशल मीडिया पर लिखा....आ गय... वन विभाग 2030 तक वन क्षेत्र को 31 प्रतिशत करने के लिए तैयार करें रोडमैप : CM सुक्खू, 9 राज्यों में बारिश और कई जिलों में शीतलहर का जारी हुआ अलर्ट, चांदी-सोना फिर हुआ क्रैश, बाजार में फिर मची हाहाकार अशुभ रहा रविवार का Budget 2026, शेयर मार्केट से लेकर निवेशकों का हुआ बुरा हाल
Translate
[gtranslate]
a-high-merit-holder-of-2-has-taken-admission-in-lyallpur-khalsa-college

+2 ਦੀ ਉੱਚ ਮੈਰਿਟ ਹੋਲਡਰ ਵਿਦਿਆਰਥਣ ਨੇ ਲਿਆ ਲਾਇਲਪੁਰ ਖ਼ਾਲਸਾ ਕਾਲਜ ‘ਚ ਦਾਖਲਾ,

.

PTB News “ਸਿੱਖਿਆ” : ਲਾਇਲਪੁਰ ਖਾਲਸਾ ਕਾਲਜ ਜਲੰਧਰ ਹਮੇਸ਼ਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨ ਬੱਧ ਰਿਹਾ ਹੈ। ਇਹ ਅਕਾਦਮਿਕ, ਕਲਚਰਲ ਅਤੇ ਖੇਡਾਂ ਵਿੱਚ ਪ੍ਰਾਪਤੀਆਂ ਕਰਕੇ ਵਿਦਿਆਰਥੀਆਂ ਲਈ ਹਮੇਸ਼ਾ ਖਿੱਚ ਦਾ ਕੇਂਦਰ ਬਣਿਆ ਰਿਹਾ ਹੈ ਇਸੇ ਤਹਿਤ ਪ੍ਰਭਲੀਨ ਕੌਰ, ਜਿਸਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 10+2 ਦੀ ਪ੍ਰੀਖਿਆ ਵਿੱਚ 96.8% ਅੰਕ ਪ੍ਰਾਪਤ ਕਰਕੇ ਲਾਇਲਪੁਰ ਖ਼ਾਲਸਾ ਕਾਲਜ ਵਿੱਚ ਬੀ.ਐਸਸੀ. (ਇਕਨਾਮਿਕਸ) ਵਿੱਚ ਆਪਣਾ ਦਾਖਲਾ ਕਰਵਾਇਆ ਹੈ।

.

.

ਪ੍ਰਭਲੀਨ ਕੌਰ ਦੇ ਅਨੁਸਾਰ ਲਾਇਲਪੁਰ ਖ਼ਾਲਸਾ ਕਾਲਜ ਦੇ ਇਕਨਾਮਿਕਸ ਵਿਸ਼ੇ ਵਿੱਚ ਵਿਿਦਆ ਪ੍ਰਾਪਤ ਕਰਨ ਨਾਲ ਉਸਦੇ ਸਰਬਪੱਖੀ ਵਿਕਾਸ ਵਿੱਚ ਸਹਾਇਤਾ ਮਿਲੇਗੀ ਅਤੇ ਉਹ ਆਪਣੇ ਕਲਾਸ-ੀ ਅਫਸਰ ਬਣਨ ਦੇ ਸੁਪਨੇ ਨੂੰ ਪੂਰਾ ਕਰ ਸਕੇਗੀ। ਲਾਇਲਪੁਰ ਖ਼ਾਲਸਾ ਕਾਲਜ ਵਿੱਚ ਦਾਖਲਾ ਲੈ ਕੇ ਪ੍ਰਭਲੀਨ ਅਤੇ ਉਸਦੇ ਮਾਤਾ ਜੀ ਬਹੁਤ ਖੁਸ਼ ਹਨ ਅਤੇ ਇਸ ਮੌਕੇ ਨੂੰ ਆਪਣੇ ਭਵਿੱਖ ਲਈ ਇੱਕ ਮਹੱਤਵਪੂਰਨ ਕਦਮ ਮੰਨਦੇ ਹਨ।

.

.

ਪ੍ਰਭਲੀਨ ਕੌਰ ਇਸ ਗੱਲ ਦਾ ਵਿਸ਼ਵਾਸ ਦਿਵਾਉਂਦੀ ਹੈ ਕਿ ਉਹ ਆਪਣੇ ਆਉਣ ਵਾਲੇ ਸਮੇਂ ਵਿੱਚ ਹੋਰ ਮਿਹਨਤ ਕਰਕੇ ਆਪਣਾ, ਆਪਣੇ ਮਾਤਾ ਪਿਤਾ ਦਾ ਅਤੇ ਲਾਇਲਪੁਰ ਖ਼ਾਲਸਾ ਕਾਲਜ ਦਾ ਨਾਮ ਹੋਰ ਵੀ ਜਿਆਦਾ ਰੌਸ਼ਨ ਕਰੇਗੀ। ਇਸ ਕਲਾਸ ਵਿੱਚ ਦਾਖਲਾ ਲੈਣ ਤੇ ਕਾਲਜ ਦੇ ਪ੍ਰਿੰਸੀਪਲ ਡਾ. ਸੁਮਨ ਚੋਪੜਾ, ਵਾਈਸ-ਪ੍ਰਿੰਸੀਪਲ ਅਤੇ ਇਕਨੋਮਿਕਸ ਵਿਭਾਗ ਦੇ ਮੁਖੀ ਪ੍ਰੋ. ਨਵਦੀਪ ਕੌਰ ਅਤੇ ਸੀਨੀਅਰ ਅਧਿਆਪਕਾਂ ਨੇ ਵੀ ਪ੍ਰਭਲੀਨ ਕੌਰ ਨੂੰ ਮੁਬਾਰਕਬਾਦ ਦੇ ਕੇ ਉੱਤਰੀ ਭਾਰਤ ਦੀ ਸਿਰਮੋਰ ਵਿਦਿਅਕ ਸੰਸਥਾ ਲਾਇਲਪੁਰ ਖਾਲਸਾ ਦੇ ਵਿੱਚ ਸਵਾਗਤ ਕੀਤਾ। ਇਸ ਮੌਕੇ ਡਾ. ਹਰਜੀਤ ਸਿੰਘ ਮੁਖੀ ਗਣਿਤ ਵਿਭਾਗ ਅਤੇ ਪੋ੍ਰ. ਸਰਬਜੀਤ ਕੌਰ ਵੀ ਹਾਜ਼ਰ ਸਨ।

.

.