PTB News

Latest news
ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਭੂਗੋਲ) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲੀਆਂ ਚਾਰੇ ਪੁਜੀਸ਼ਨਾ... सेंट सोल्जर कॉलेज की छात्राओं ने विश्वविद्यालय परीक्षाओं में लहराया परचम, रायत बाहरा प्रोफेशनल यूनिवर्सिटी होशियारपुर में 'इग्नाइट 2026' का भव्य आगाज़; विद्यार्थियों में दिखा... जालंधर के युवराज भाटिया ने 10 साल की उम्र में रचा IGU मेन टूर की सी कैटेगरी में बनाई खास जालंधर की राजनितिक के चाणक्य कहे जाने वाले आम आदमी पार्टी के सीनियर नेता का पार्टी ने बढ़ाया कद अमरावती अस्पताल अग्निकांड को लेकर CM फडणवीस ने किया बड़ा ऐलान, जांच के भी दिए आदेश Jalandhar : बाबा मुराद शाह दरगाह से लौट रहे दंपति सहित मासूम बेटी की हुई सड़क हादसे में दर्द/नाक मौ/त बड़ा फैसला : जज बनने के लिए, 3 नहीं अब 1 साल की होगी वकालत जरूरी Punjab बंद के बीच चली गो/लियां, कारोबारी के ऑफिस के बाहर, ₹5 करोड़ न देने पर मारने की मिल रही थीं धम... पंजाब बंद : मोहाली-चंडीगढ़ के बाॅर्डर पूरी तरह से सील, राज्य के कई शहरों में दुकानें बंद, भारी पुलिस...

ਲਾਇਲਪੁਰ ਖ਼ਾਲਸਾ ਕਾਲਜ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਯੂਕੋ ਬੈਂਕ ਦੇ ਸਹਿਯੋਗ ਨਾਲ ਲੋਨ ਮੇਲਾ ਲਗਾਇਆ

A loan fair was organized in Lyallpur Khalsa College with the support of district administration and UCO Bank

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ ਆਪਣੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਭਰਦੇ ਉੱਦਮੀਆਂ ਨੂੰ ਵਿੱਤੀ ਸਹਾਇਤਾ ਦੀਆਂ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਕਾਲਜ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਯੂਕੋ ਬੈਂਕ ਦੇ ਸਹਿਯੋਗ ਨਾਲ ਕਰਜ਼ਾ ਮੇਲਾ ਲਗਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਏਡੀਸੀ ਜਨਰਲ ਡਾ: ਅੰਮਿਤ ਮਹਾਜਨ ਅਤੇ ਏਡੀਸੀ ਡਿਵੈਲਮੈਂਟ ਵਰਿੰਦਰਪਾਲ ਸਿੰਘ ਬਾਜਵਾ ਸਨ।

ਕਾਲਜ ਦੇ ਪ੍ਰਿੰਸੀਪਲ ਪ੍ਰੋ: ਜਸਰੀਨ ਕੌਰ ਨੇ ਮਹਿਮਾਨਾਂ ਦਾ ਗੁਲਦਸਤੇ ਨਾਲ ਸਵਾਗਤ ਕੀਤਾ। ਸੰਬੋਧਨ ਦੌਰਾਨ ਏ.ਡੀ.ਸੀ ਡਾ: ਮਹਾਜਨ ਨੇ ਉੱਚ ਅਹੁਦੇ ‘ਤੇ ਪਹੁੰਚਣ ਦੀ ਆਪਣੀ ਕਹਾਣੀ ਸਾਂਝੀ ਕੀਤੀ ਅਤੇ ਵਿਦਿਆਰਥੀਆਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਪਲਬਧ ਮੌਕਿਆਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਦਿਆਰਥੀਆਂ ਨੂੰ ਸਰਕਾਰ ਦੀਆਂ ਵੱਖ-ਵੱਖ ਨੀਤੀਆਂ ਦਾ ਲਾਭ ਲੈਣ ਲਈ ਮਾਰਗਦਰਸ਼ਨ ਅਤੇ ਸਹਾਇਤਾ ਕਰਨ ਲਈ ਹਮੇਸ਼ਾ ਤਿਆਰ ਹੈ।

A loan fair was organized in Lyallpur Khalsa College with the support of district administration and UCO Bank

ਏ.ਡੀ.ਸੀ. ਬਾਜਵਾ ਨੇ ਸਮਾਜ ਦੀਆਂ ਭਵਿੱਖੀ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉੱਦਮਤਾ ਦੇ ਕੁਝ ਨਵੇਂ ਤਰੀਕੇ ਸੁਝਾਏ। ਪ੍ਰਿੰਸੀਪਲ ਪ੍ਰੋ: ਜਸਰੀਨ ਕੌਰ ਨੇ ਵਿਿਦਆਰਥੀਆਂ ਨੂੰ ਆਪਣੀ ਆਰਥਿਕ ਸਥਿਰਤਾ ਲਈ ਰੋਡ ਮੈਪ ਬਣਾਉਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰੀ ਸਕੀਮਾਂ ਦੇ ਸਹਿਯੋਗ ਨਾਲ ਇਸ ਨੂੰ ਪ੍ਰਾਪਤ ਕਰਨ ਲਈ ਸੂਝ-ਬੂਝ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਯੂਕੋ ਬੈਂਕ ਦੇ ਮੁਖੀ ਸ੍ਰੀ ਨੇਗੀ ਅਤੇ ਸ੍ਰੀ ਮੋਦੀ ਨੇ ਹਾਜ਼ਰੀਨ ਨੂੰ ਪ੍ਰਧਾਨ ਮੰਤਰੀ ਰੋਜ਼ਗਾਰ ਉਤਪਤੀ ਪ੍ਰੋਗਰਾਮ (ਪੀਐਮਈਜੀਪੀ) ਦੀ ਵਿਆਖਿਆ ਕੀਤੀ।

ਸਫਲ ਬੈਂਕਰਾਂ ਦੇ ਨਾਲ ਨੌਜਵਾਨਾਂ ਅਤੇ ਉਭਰਦੇ ਕਾਰੋਬਾਰੀਆਂ ਵਿਚਕਾਰ ਗੱਲਬਾਤ ਦਾ ਇਹ ਸਮਾਗਮ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੀ ਅਗਵਾਈ ਵਿੱਚ ਐਨਐਸਐਸ ਦੁਆਰਾ ਸ਼ੁਰੂ ਕੀਤੇ ਗਏ ਯੁਵਾ ਸੰਵਾਦ ਦਾ ਹਿੱਸਾ ਸੀ। ਇਸ ਇੰਟਰਐਕਟਿਵ ਸੈਸ਼ਨ ਦੌਰਾਨ ਵਿਦਿਆਰਥੀਆਂ ਨੇ ਨਿਵੇਸ਼, ਨਵੇਂ ਪ੍ਰੋਜੈਕਟਾਂ, ਫੰਡਿੰਗ, ਨਵੇਂ ਕਾਰੋਬਾਰ ਸ਼ੁਰੂ ਕਰਨ ਵਿੱਚ ਨੌਜਵਾਨਾਂ ਨੂੰ ਦਰਪੇਸ਼ ਚੁਣੌਤੀਆਂ ਅਤੇ ਕਰਜ਼ਾ ਸਹਾਇਤਾ ਨਾਲ ਸਬੰਧਤ ਸਵਾਲ ਪੁੱਛੇ, ਜਿਨ੍ਹਾਂ ਦੇ ਬੁਲਾਰਿਆਂ ਵੱਲੋਂ ਢੁੱਕਵੇਂ ਜਵਾਬ ਦਿੱਤੇ ਗਏ। ਸਮਾਗਮ ਦੌਰਾਨ ਫੈਕਲਟੀ ਮੈਂਬਰ, ਵਿਦਿਆਰਥੀ, ਐਨਐਸਐਸ ਵਲੰਟੀਅਰ, ਉਭਰਦੇ ਉੱਦਮੀ, ਆਮ ਨਾਗਰਿਕ ਅਤੇ ਪ੍ਰੈਸ ਰਿਪੋਰਟਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Latest News