PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ “ਸਾਹਿਤਕ ਰਚਨਾ ਪ੍ਰੀਕਿਿਰਆ ਅਤੇ ਪੱਤਰਕਾਰੀ ਜੀਵਨ” ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

a-special-lecture-organized-literary-creation-process-and-journalistic-life-for-the-students-of-lyallpur-khalsa-college

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਾਸਤੇ ਨਿਰੰਤਰ ਯਤਨਸ਼ੀਲ ਰਹਿੰਦਾ ਹੈ। ਇਸੇ ਤਹਿਤ ਕਾਲਜ ਦੇ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ ਵਲੋਂ ਜਰਨਲਿਜ਼ਮ ਅਤੇ ਮਾਸ ਕਮਿਊਨੀਕੇਸ਼ਨ ਅਤੇ ਪੰਜਾਬੀ ਵਿਭਾਗ ਦੇ ਵਿਦਿਆਰਥੀਆਂ ਲਈ “ਸਾਹਿਤਕ ਰਚਨਾ ਪ੍ਰੀਕਿਿਰਆ ਅਤੇ ਪੱਤਰਕਾਰੀ ਜੀਵਨ” ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।

.

.

ਸ. ਸੁਖਵਿੰਦਰ ਸਿੰਘ ਚੋਹਲਾ, ਪੱਤਰਕਾਰ ਅਤੇ ਕਵੀ ਬਤੌਰ ਮੁੱਖ ਵਕਤਾ ਸ਼ਾਮਲ ਹੋਏ। ਜਦਕਿ ਵਿਸ਼ੇਸ਼ ਤੌਰ ’ਤੇ ਅਮਰੀਕਾ ਤੋਂ ਸ. ਰਵਿੰਦਰ ਸਿੰਘ ਸਹਿਰਾਅ, ਕਵੀ ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਲ ਹੋਏ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੋਹਾਂ ਸ਼ਖਸੀਅਤਾਂ ਨੂੰ ਗੁਲਦਸਤੇ ਅਤੇ ਸਨਮਾਨ ਚਿੰਨ੍ਹ ਦੇ ਕੇ ਜੀ ਆਇਆ ਕਿਹਾ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਬੋਲਦਿਆਂ ਕਿਹਾ ਕਿ ਜਰਨਲਿਜ਼ਮ ਤੇ ਮਾਸ ਕਮਿਊਨੀਕੇਸ਼ਨ ਦੇ ਵਿਦਿਆਰਥੀਆਂ ਲਈ ਇਸ ਸਮਾਗਮ ਦਾ ਆਯੋਜਨ ਇਕ ਉੱਤਮ ਉਪਰਾਲਾ ਹੈ।

.

ਉਨ੍ਹਾਂ ਕਿਹਾ ਕਿ ਪੱਤਰਕਾਰੀ ਅਤੇ ਸਾਹਿਤ ਦਾ ਬਹੁਤ ਨੇੜਲਾ ਸੰਬੰਧ ਹੈ। ਉਨ੍ਹਾਂ ਦੱਸਿਆ ਕਿ ਪੱਤਰਕਾਰ ਸਮਾਜ ਦੇ ਸਮੁੱਚੇ ਵਿਕਾਸ ਅਤੇ ਕੁਰੀਤੀਆਂ ਨੂੰ ਦੂਰ ਕਰਨ ਵਿਚ ਵੱਡੀ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸੱਚੀ ਤੇ ਨਿਡਰ ਪੱਤਰਕਾਰੀ ਕਰਨ ਦੀ ਪੇ੍ਰਰਨਾ ਦਿੱਤੀ ਤੇ ਲੈਕਚਰ ਤੋਂ ਲਾਭ ਉਠਾਉਣ ਦਾ ਸੰਦੇਸ਼ ਦਿੱਤਾ। ਮੁੱਖ ਵਕਤਾ ਸ. ਸੁਖਵਿੰਦਰ ਸਿੰਘ ਚੋਹਲਾ ਨੇ ਆਪਣੇ ਲੈਕਚਰ ’ਚ ਆਪਣੇ ਪੱਤਰਕਾਰੀ ਅਨੁਭਵ ਸਾਂਝੇ ਕੀਤੇ। ਸਾਹਿਤ ਨਾਲ ਇਸ ਦੇ ਸੰਬੰਧ ਬਾਰੇ ਜਾਣਕਾਰੀ ਦਿੱਤੀ ਤੇ ਪੱਤਰਕਾਰੀ ਦੀਆਂ ਬਾਰੀਕੀਆਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।

.

.

ਅਮਰੀਕਾ ਤੋਂ ਵਿਸ਼ਸ਼ ਤੌਰ ’ਤੇ ਪਹੁੰਚੇ ਉੱਘੇ ਕਵੀ ਸ. ਰਵਿੰਦਰ ਸਿੰਘ ਸਹਿਰਾਅ ਨੇ ਆਪਣੇ ਸਾਹਿਤਕ ਸਫਰ ਬਾਰੇ ਜਾਣਕਾਰੀ ਦਿੱਤੀ ਅਤੇ ਆਪਣੀਆਂ ਕਵਿਤਾਵਾਂ ‘ਧੀ’ ਅਤੇ ‘ਫਿਲੀਸਤੀਨੀ ਕੁੜੀ ਦੀ ਚੱਪਲ’ ਰਾਹੀਂ ਵਾਤਾਵਰਨ ਨੂੰ ਬਹੁਤ ਸੰਜੀਦਗੀ ਭਰਪੂਰ ਬਣਾ ਦਿੱਤਾ। ਇਸ ਉਪਰੰਤ ਵਿਦਿਆਰਥੀਆਂ ਦੇ ਸਵਾਲਾਂ ਦੇ ਦੋਨਾਂ ਹੀ ਸ਼ਖਸੀਅਤਾਂ ਨੇ ਉੱਤਰ ਦਿੱਤੇ। ਸਮਾਗਮ ਵਿਚ ਡਾ. ਗੋਪਾਲ ਸਿੰਘ ਬੁੱਟਰ, ਸਾਬਕਾ ਮੁਖੀ ਪੰਜਾਬੀ ਵਿਭਾਗ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਤੇ ਉਪਰੋਕਤ ਵਿਸ਼ੇ ਉਪਰ ਆਪਣੇ ਅਨੁਭਵ ਸਾਂਝੇ ਕੀਤੇ।

.

ਸਮਾਗਮ ਦੇ ਅੰਤ ’ਤੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ ਨੇ ਸਭਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਸੁਰਿੰਦਰਪਾਲ ਮੰਡ ਮੁਖੀ ਪੰਜਾਬੀ ਵਿਭਾਗ ਤੋਂ ਇਲਾਵਾ ਪ੍ਰੋ. ਕੁਲਦੀਪ ਸੋਢੀ, ਪ੍ਰੋ. ਬਲਰਾਜ ਸਿੰਘ ਵਿਭਾਗ ਦੇ ਅਧਿਆਪਕ ਤੇ ਵਿਿਦਆਰਥੀ ਵੀ ਹਾਜ਼ਰ ਸਨ। ਸਮਾਗਮ ਦੌਰਾਨ ਮੰਚ ਸੰਚਾਲ ਪ੍ਰੋ. ਪ੍ਰੀਤੀ ਨੇ ਬਾਖੂਬੀ ਨਿਭਾਇਆ।

.

.