PTB News

Latest news
Big Breaking : Actor Tiger Shroff पर फायरिंग, कई लोग हुए घायल 2026 में एलपीयू के 56 फैकल्टी सदस्य दुनिया के टॉप 2% वैज्ञानिकों में शामिल; 23 सदस्य रिसर्च के अलग-अ... सेंट सोल्जर कॉलेज की छात्रा अंशुल ने रोलर स्केटिंग में जीते चार स्वर्ण पदक, एचएमवी की छात्राओं ने बी.बी.ए. सेमेस्टर- II की यूनिवर्सिटी परीक्षाओं में मेरिट स्थान हासिल किए एअर इंडिया ने लिया बड़ा फैसला, इन देशों के लिए सभी उड़ानें की रद्द, कहा-मिलेगा रिफंड झोटा हत्याकांड में केंद्र सरकार ने मारी एंट्री, अमित शाह ने दोहराया अपना संकल्प पंजाब में नशे के खिलाफ आवाज उठाने वाले एक ओर व्यक्ति का किया सरेआम क*त्ल, मचा हडकंप सुप्रीम कोर्ट ने असली पत्रकारों की पहचान और सुरक्षा को बताया बड़ी चुनौती, किस्से मांगा जवाब OSAP विवाद में आया बड़ा यू-टर्न! Gurinder Bhatti पर धोखाधड़ी का आरोप लगाने वाले ने मांगी माफी, वीडिय... पंजाब : परविंदर सिंह झोटा हत्याकांड के विरोध में आज पंजाब बंद, हाईवे किए गए जाम, मानसा की SHO पर गिर...

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ‘ਆਗ਼ਾਜ-ਯੁਵਕ ਮੇਲਾ-2023’ ਸਮਾਗਮ ਦਾ ਆਯੋਜਨ ਕੀਤਾ ਗਿਆ,

aagaaj-yuvak-mela-2023-event-organized-at-lyallpur-khalsa-college-jalandhar

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇਵਿਦਿਆਰਥੀ ਅਕਾਦਮਿਕ ਖੇਤਰ ਦੇ ਨਾਲ-ਨਾਲ ਖੇਡਾਂ, ਸਾਹਿਤ ਅਤੇ ਖੋਜ ਦੇ ਖੇਤਰ ਵਿਚ ਪ੍ਰਾਪਤੀਆਂ ਕਰਨ ਦੇ ਨਾਲ-ਨਾਲ ਕਲਚਰਲ ਖੇਤਰ ਵਿਚ ਵੀ ਵਿਸ਼ੇਸ਼ ਪ੍ਰਾਪਤੀਆਂ ਲਈ ਜਾਣੇ ਜਾਂਦੇ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਜਾਂਦੇ ਯੁਵਕ ਮੇਲਿਆਂ ਵਿਚ ਵੀ ਇਥੋਂ ਦੇ ਵਿਿਦਆਰਥੀ ਆਪਣੀ ਚਮਕ ਅਤੇ ਛਾਪ ਛੱਡਦੇ ਹੋਏ ਵੱਡੀਆਂ ਜਿੱਤਾਂ ਪ੍ਰਾਪਤ ਕਰਦੇ ਹਨ।

ਇਸੇ ਲਈ ਯੂਨੀਵਰਸਿਟੀ ਦੇ ਜ਼ੋਨਲ ਯੁਵਕ ਮੇਲੇ ਦੀਆਂ ਤਿਆਰੀਆਂ ਦਾ ਜ਼ਾਇਜਾ ਤੇ ਮੁਲਾਂਕਣ ਕਰਨ ਲਈ ਕਾਲਜ ਵਿਖੇ ‘ਆਗ਼ਾਜ-ਯੁਵਕ ਮੇਲਾ-2023’ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਜਸਪਾਲ ਸਿੰਘ ਨੇ ਬੋਲਦਿਆਂ ਕਿਹਾ ਕਿ ਸਾਨੂੰ ਇਸ ਗੱਲ ਦਾ ਬੜਾ ਮਾਣ ਹੈ ਕਿ ਸਾਡੀ ਸੰਸਥਾ ਵਿਿਦਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਯਤਨਸ਼ੀਲ ਰਹਿੰਦੀ ਹੈ। ਉਹਨਾਂ ਇਸ ਮੌਕੇ ਯੂਨੀਵਰਸਿਟੀ ਵਿਖੇ ਮਿਤੀ 18 ਤੋਂ 21 ਅਕਤੂਬਰ 2023 ਤੱਕ ‘ਸੀ ਜ਼ੋਨ’ ਦੇ ਹੋਣ ਵਾਲੇ ਯੁਵਕ ਮੇਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀ ਕਲਾਕਾਰਾਂ ਅਤੇ ਅਧਿਆਪਕ ਇੰਚਾਰਜਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਉਹਨਾਂ ਦੱਸਿਆ ਕਿ ਕਾਲਜ ਨੇ ਪ੍ਰਤਿਭਾਵਾਨ ਵਿਦਿਆਰਥੀਆਂ ਦੀ ਕਲਾ ਅਤੇ ਇੰਚਾਰਜ਼ ਅਧਿਆਪਕਾਂ ਦੀ ਪ੍ਰਤੀਬੱਧਤਾ ਸਦਕਾ ਯੂਨੀਵਰਸਿਟੀ ਦੀ ਜ਼ੋਨਲ ਯੂਥ ਫੈਸਟੀਵਲ ਦੀ ਓਵਰਆਲ ਟ੍ਰਾਫੀ 3 ਵਾਰ ਅਤੇ ਰੱਨਰ ਅਪ ਟ੍ਰਾਫੀ 5 ਵਾਰ ਜਿੱਤ ਕੇ ਰਿਕਾਰਡ ਕਾਇਮ ਕੀਤਾ ਹੈ। ਉਹਨਾਂ ਆਸ ਪ੍ਰਗਟਾਈ ਕਿ ਇਸ ਸਾਲ ਵੀ ਸਾਡੇ ਵਿਦਿਆਰਥੀ ਕਲਕਾਰ ਆਪਣੀ ਕਲਾ ਪ੍ਰਤਿਭਾ ਸਦਕਾ ਇਸ ਯੁਵਕ ਮੇਲੇ ’ਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਟ੍ਰਾਫ਼ੀ ਜਿੱਤਣਗੇ। ਸਮਾਗਮ ਦੌਰਾਨ ਭੰਗੜਾ, ਗਿੱਧਾ, ਲੁੱਡੀ, ਸੰਗੀਤ, ਥੀਏਟਰ, ਡੀਬੇਟ, ਕਵਿਤਾ ਆਦਿ ਆਈਟਮਾਂ ਦੀ ਪੇਸ਼ਕਾਰੀ ਕੀਤੀ ਗਈ।

ਸਾਰੀਆਂ ਪੇਸ਼ਕਾਰੀਆਂ ਦਾ ਸੰਬੰਧਤ ਅਧਿਆਪਕ ਤੇ ਡਾਇਰੈਕਟਰਜ਼ ਨੇ ਬੜੀ ਬਾਰੀਕੀ ਨਾਲ ਜਾਇਜ਼ਾ ਲਿਆ। ਡਾ. ਪਲਵਿੰਦਰ ਸਿੰਘ ਡੀਨ ਕਲਚਰਲ ਅਫ਼ੇਅਰਜ਼ ਦੁਆਰਾ ਸਾਰੀਆਂ ਟੀਮਾਂ ਤੇ ਕਲਾਕਾਰਾਂ ਦਾ ਤੁਆਰੁਫ਼ ਕਰਵਾਇਆ ਗਿਆ ਤੇ ਤਿਆਰੀਆਂ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰੋ. ਜਸਰੀਨ ਕੌਰ, ਵਾਈਸ ਪ੍ਰਿੰਸੀਪਲ, ਪ੍ਰੋ. ਨਵਦੀਪ ਕੌਰ, ਮੁਖੀ ਇਕਨਾਮਿਕਸ ਵਿਭਾਗ, ਡਾ. ਸੁਮਨ ਚੋਪੜਾ ਮੁਖੀ ਹਿਸਟਰੀ ਵਿਭਾਗ, ਪ੍ਰੋ. ਜਸਵਿੰਦਰ ਕੌਰ ਮੁਖੀ ਜੁਆਲੋਜੀ ਵਿਭਾਗ, ਡਾ. ਰਛਪਾਲ ਸਿੰਘ ਸੰਧੂ, ਮੁਖੀ ਕਾਮਰਸ ਵਿਭਾਗ, ਡਾ. ਐਸ.ਐਸ. ਬੈਂਸ, ਡੀਨ ਸਪੋਰਟਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਸਾਹਿਬਾਨ, ਅਧਿਆਪਕ ਤੇ ਵਿਦਿਆਰਥੀ ਵੀ ਹਾਜ਼ਰ ਸਨ।

Latest News