PTB News

Latest news
ब्रिटिश ओलिविया स्कूल, में नन्हे-मुन्ने बच्चों ने मनाया बाल गोपाल महोत्सव, सेंट सोल्जर ग्रुप की विभिन्न स्कूल शाखाओं में धूमधाम से मनाई गई श्री कृष्ण जन्माष्टमी, इनोसेंट हार्ट्स स्कूल में हर्षोल्लास एवं भक्तिभाव से मनाया गया जन्माष्टमी उत्सव, रचनात्मकता एवं उल्लास के साथ नन्हे विद्यार्थियों ने मनाई श्रीकृष्ण जन्माष्टमी, एचएमवी, जालंधर् ने बढ़ाया राष्ट्रीय गौरव - प्राचार्या डॉ. एकता खोसला ‘एजुप्रेन्योर ऑफ द ईयर 2026’ से... Pyramid E-Services में घुस कर मैनेजर से मारपीट, स्टाफ का पर्स चोरी करने वाले मां-बेटे सहित 20 पर दर्... US President Donald Trump को उस समय एक जोरदार झटका लगा एयरपोर्ट पर कस्टम विभाग ने महिला के पास से बरामद किया 2.18 करोड़ का सोना 2 लाख अतिनिर्धन परिवारों को 300 यूनिट मुफ्त बिजली व महिलाओं को मिलेंगे 1500 रुपए जन्माष्टमी पर मुस्लिम आर्टिस्ट ने बनाईं भगवान कृष्ण की अद्भुत ऑयल पेंटिंग

‘ਆਪ’ ਸਰਕਾਰ ਕਾਂਗਰਸ ਆਗੂਆਂ ਨੂੰ ਜਲੰਧਰ ਜ਼ਿਮਨੀ ਚੋਣ ਤੋਂ ਦੂਰ ਰੱਖਣ ਲਈ ਦੇ ਰਹੀ ਝੂਠੇ ਕੇਸਾਂ ‘ਚ ਫਸਾਉਣ ਦੀ ਧਮਕੀ : ਵਿਕਰਮਜੀਤ ਸਿੰਘ ਚੌਧਰੀ

AAP government is threatening to implicate Congress leaders in false cases to keep them away from Jalandhar by-election MLA Vikramjit Singh Chaudhary

ਪੀਟੀਬੀ ਖਬਰਾਂ ਜਲੰਧਰ : ਜਲੰਧਰ, 9 ਅਪ੍ਰੈਲ: ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ‘ਆਪ’ ਸਰਕਾਰ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਪ੍ਰਚਾਰ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੱਤਾਧਾਰੀ ਧਿਰ ਮੁੱਖ ਵਿਰੋਧੀ ਧਿਰ ਦੇ ਆਗੂਆਂ ਨੂੰ ਮਨਘੜਤ ਦੋਸ਼ ਲਗਾ ਕੇ ਚੁੱਪ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ

ਤਾਂ ਜੋ ਉਹ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਸਮਰਥਨ ਵਿੱਚ ਖੁੱਲ੍ਹ ਕੇ ਚੋਣ ਪ੍ਰਚਾਰ ਨਾ ਕਰਨ। ਉਹਨਾਂ ਨੇ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ ਵਿਜੀਲੈਂਸ ਬਿਊਰੋ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰਕੇ ਕਾਂਗਰਸ ਪਾਰਟੀ ਦੇ ਨੇਤਾਵਾਂ ਨੂੰ ਡਰਾਉਣਾ ਚਾਹੁੰਦੀ ਹੈ। ਉਹਨਾਂ ਨੇ ਆਖਿਆ, “ਸਾਡੇ ਸਤਿਕਾਰਯੋਗ ਆਗੂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ ‘ਤੇ ਵੀ ਵਿਜੀਲੈਂਸ ਬਿਊਰੋ ਵੱਲੋਂ ਬੇਬੁਨਿਆਦ ਦੋਸ਼ ਲਗਾ ਕੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ‘ਤੇ ਖਰਾ ਉੱਤਰਨ ਵਿੱਚ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ

ਅਤੇ ਹੁਣ ਜ਼ਿਮਨੀ ਵਿੱਚ ਹਾਰ ਤੋਂ ਡਰਦਿਆਂ ਕਾਂਗਰਸੀ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ‘ਆਪ’ ਆਗੂ ਕਿਸੇ ਵੀ ਨੈਤਿਕ ਅਨੈਤਿਕ ਤਰੀਕੇ ਨਾਲ ਚੋਣ ਜਿੱਤਣਾ ਚਾਹੁੰਦੇ ਹਨ, ਪਰ ਇਹ ਚਾਲਾਂ ਸਾਡਾ ਕੁਝ ਵੀ ਨਹੀਂ ਵਿਗਾੜ ਸਕਦੀਆਂ। 10 ਮਈ ਨੂੰ ਸਾਰੇ ਵੋਟਰ, ਖਾਸ ਕਰ ਕੇ ਦਲਿਤ ਸਮਾਜ ਦੇ ਵੋਟਰ, ‘ਆਪ’ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।” ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੂੰ ਕਾਂਗਰਸੀ ਆਗੂਆਂ ਨੂੰ ਡਰਾਉਣ ਅਤੇ ਚੁੱਪ ਕਰਾਉਣ ਦੀਆਂ ਦੀਆਂ ਕੋਸ਼ਿਸ਼ਾਂ ਦਾ ਸਖਤ ਨੋਟਿਸ ਲੈਣਾ ਚਾਹੀਦਾ ਹੈ ਅਤੇ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਨੂੰ ਰੋਕਣਾ ਚਾਹੀਦਾ ਹੈ।

Latest News