PTB News

Latest news
ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਏ. ਜਰਨਲਿਜਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, इनोसेंट हार्ट्स ने प्रेरणा, मनोरंजन और दूरदृष्टि के साथ 2026 बैच का किया स्वागत,   2,000 से ज़्यादा छात्रों को ₹10 लाख से ज़्यादा के ऑफ़र मिले, माइक्रोसॉफ्ट से ₹60 लाख का सबसे बड़ा ... एचएमवी की पूर्व छात्रा रशदीप कौर का राष्ट्रमंडल एवं एशियाई खेलों के लिए चयन, ​जालंधर! गुरुनानक पुरा में बनने जा रहे ओवरब्रिज के विरोध में कल बंद रहेंगी दुकानें CJP के संस्थापक सहित, 23 दिन बाद AISA छात्रों ने भी खत्म किया आमरण अनशन ट्रेनी IPS अधिकारी पर महिला अधिकारी ने लगाए गंभीर आरोप, कहा-मुझ पर फेंके कंडोम, किया यौन उत्पीड़न और... Cockroach Janata Party के प्रदर्शनकारियों पर दिल्ली पुलिस ने किया लाठीचार्ज, बैरिकेडिंग तोड़ी डेंटल कॉलेज शिमला का नाम राजीव गांधी डेंटल कॉलेज, शिमला होगा: मुख्यमंत्री स्वर्गीय श्रीमती मनोरमा मेयर के निमित्त प्रार्थना सभा में अर्पित भावभीनी श्रद्धांजलि,

ਲਾਇਲਪੁਰ ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਦਾ ਕੀਤਾ ਗਿਆ ਆਯੋਜਨ,

an-orientation-program-was-organized-for-the-students-of-computer-science-department-of-lyallpur-khalsa-college

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ ਵੱਲੋਂ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਪ੍ਰਿੰਸੀਪਲ ਪ੍ਰੋ: ਜਸਰੀਨ ਕੌਰ ਨੇ ਉਨ੍ਹਾਂ ਨੂੰ ਲਾਇਲਪੁਰ ਖ਼ਾਲਸਾ ਕਾਲਜ ਦੀ ਪੜ੍ਹਾਈ ਲਈ ਚੋਣ ’ਤੇ ਵਧਾਈ ਦਿੱਤੀ।

ਉਨ੍ਹਾਂ ਵਿਦਿਆਰਥੀਆਂ ਨੂੰ ਕੰਪਿਊਟਰ ਸਾਇੰਸ ਦੇ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ, ਕਿਉਂਕਿ ਇਸਦੀ ਸ਼ਾਖਾ ਆਰਟੀਫੀਸ਼ੀਅਲ ਇੰਟੈਲੀਜੈਂਸ ਆਧੁਨਿਕ ਸੰਸਾਰ ਵਿੱਚ ਇਸ ਖੇਤਰ ਵਿਚ ਤੇਜ਼ੀ ਨਾਲ ਉੱਭਰ ਰਹੀ ਹੈ। ਇਸ ਮੌਕੇ ਮੈਰਿਟ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਵਿਭਾਗ ਦੇ ਸਾਬਕਾ ਵਿਦਿਆਰਥੀਆਂ ਨੇ ਵੀ ਨਵੇਂ ਵਿਦਿਆਰਥੀਆਂ ਨਾਲ ਆਪਣੇ ਤਜ਼ਰਬੇ ਸਾਂਝੇ ਕੀਤੇ।

ਵਿਭਾਗ ਦੇ ਮੁਖੀ ਪ੍ਰੋ. ਸੰਜੀਵ ਕੁਮਾਰ ਆਨੰਦ ਨੇ ਪ੍ਰੋਗਰਾਮ ਨਾਲ ਜਾਣ ਪਛਾਣ ਕਰਵਾਉਂਦਿਆਂ ਵਿਦਿਆਰਥੀਆਂ ਨੂੰ ਕਿਹਾ ਪਿਛਲੇ ਸਾਲਾਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵਿੱਦਿਆ, ਖੇਡਾਂ, ਖੋਜ ਅਤੇ ਕਲਚਰਲ ਖੇਤਰ ਵਿੱਚ ਉੱਚ ਪ੍ਰਾਪਤੀਆਂ ਕੀਤੀਆਂ ਹਨ। ਪਰਮਾਤਮਾ ਦੇ ਓਟ ਆਸਰੇ ਸਦਕਾ ਅਸੀਂ ਇਸ ਸਾਲ ਵੀ ਹਰ ਖੇਤਰ ਵਿੱਚ ਉੱਚ ਪ੍ਰਾਪਤੀਆਂ ਕਰਾਂਗੇ। ਉਨ੍ਹਾਂ ਸਮਾਗਮ ਵਿਚ ਸ਼ਾਮਲ ਹੋਣ ਵਾਸਤੇ ਸਾਰਿਆਂ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਕਾਲਜ ਦੇ ਰਜਿਸਟਰਾਰ ਪ੍ਰੋ: ਨਵਦੀਪ ਕੌਰ, ਡੀਨ ਐਡਮਿਸ਼ਨ ਡਾ: ਅੰਮ੍ਰਿਤਪਾਲ ਸਿੰਘ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ। ਇਸ ਮੌਕੇ ਪ੍ਰੋ: ਮਨਦੀਪ ਸਿੰਘ ਭਾਟੀਆ, ਪ੍ਰੋ: ਮਨਪ੍ਰੀਤ ਸਿੰਘ ਲੇਹਲ, ਪ੍ਰੋ: ਦਲਜੀਤ ਕੌਰ, ਪ੍ਰੋ: ਨਵਨੀਤ ਕੌਰ ਅਤੇ ਸਮੂਹ ਫੈਕਲਟੀ ਮੈਂਬਰ ਵੀ ਹਾਜ਼ਰ ਸਨ। ਮੰਚ ਸੰਚਾਲਨ ਪ੍ਰੋ: ਸੰਦੀਪ ਬੱਸੀ ਅਤੇ ਪ੍ਰੋ: ਸੰਦੀਪ ਸਿੰਘ ਨੇ ਬਾਖੂਬੀ ਨਿਭਾਇਆ।

Latest News