PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਕਰਵਾਇਆ ਗਿਆ ਸਾਲਾਨਾ ਡਿਗਰੀ ਵੰਡ ਸਮਾਗਮ,

Annual degree conferring function held at Lyallpur Khalsa College Jalandhar

ਪੀਟੀਬੀ ਖਬਰਾਂ ਸਿਖਿਆ : ਅਕਾਦਮਿਕ ਸਿੱਖਿਆ, ਖੋਜ, ਸਾਹਿਤਕ, ਖੇਡਾਂ ਅਤੇ ਕਲਚਰਲ ਖੇਤਰ ਵਿੱਚ ਇੱਕ ਵੱਖਰੀ ਪਛਾਣ ਬਣਾ ਚੁੱਕੇ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿੱਚ 650 ਪੋਸਟ ਗਰੈਜੂਏਟ ਵਿਦਿਆਰਥੀਆਂ ਨੇ ਡਿਗਰੀ ਪ੍ਰਾਪਤ ਕੀਤੀ। ਇਸ ਡਿਗਰੀ ਵੰਡ ਸਮਾਗਮ ਵਿੱਚ ਸ੍ਰੀ ਓਜੱਸਵੀ ਅਲੰਕਾਰ, ਅਸਿਟੈਂਟ ਕਮਿਸ਼ਨਰ (ਯੂ.ਟੀ.) ਜਲੰਧਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਗਵਰਨਿੰਗ ਕੌਂਸਿਲ ਦੇ ਸੰਯੁਕਤ ਸਕੱਤਰ ਜਸਪਾਲ ਸਿੰਘ ਵੜੈਚ, ਸ. ਜਗਦੀਪ ਸਿੰਘ ਸ਼ੇਰਗਿੱਲ, ਮੈਂਬਰ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਮੁੱਖ ਮਹਿਮਾਨ ਨੂੰ ਗੁਲਦਸਤੇ ਦੇ ਕੇ ਜੀ ਆਇਆਂ ਕਿਹਾ। ਉਹਨਾਂ ਲਈ ਸੁਆਗਤੀ ਸ਼ਬਦ ਬੋਲਦਿਆਂ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਕਿਹਾ ਕਿ ਸ੍ਰੀ ਓਜੱਸਵੀ ਅਲ਼ੰਕਾਰ ਸਾਡੇ ਜ਼ਿਲ੍ਹੇ ਦੇ ਸਭ ਤੋਂ ਯੰਗ ਅਤੇ ਊਰਜਾਵਾਨ ਆਈ.ਏ.ਐਸ. ਅਫ਼ਸਰ ਹਨ। ਜੋ ਕਿ ਸਾਡੇ ਵਿਦਿਆਰਥੀਆਂ ਲਈ ਇਕ ਰੋਲ ਮਾਡਲ ਹੋਣਗੇ। ਉਨ੍ਹਾਂ ਕਿਹਾ ਕਿ ਇੰਨੀ ਛੋਟੀ ਉਮਰ ਵਿਚ ਇਸ ਉੱਚ ਅਹੁਦੇ ’ਤੇ ਪਹੁੰਚਣ ਵਾਲੇ ਸ੍ਰੀ ਓਜੱਸਵੀ ਨੇ ਕੇਵਲ ਅੱਠ ਸਾਲ ਪਹਿਲਾਂ ਬੀ.ਟੈੱਕ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਚ ਕੀਤੀ ਸੀ।

Annual degree conferring function held at Lyallpur Khalsa College Jalandhar

ਬੀ.ਟੈਕ ਕਰਨ ਤੋਂ 4-5 ਸਾਲ ਵਿਚ ਹੀ ਸਖਤ ਮਿਹਨਤ ਅਤੇ ਮਾਤਾ-ਪਿਤਾ ਦੀ ਪ੍ਰੇਰਨਾ ਨਾਲ ਉਹ ਸਿਵਿਲ ਸਰਵਿਿਸਜ਼ ਵਿੱਚ ਆਏ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿਚ ਸਖ਼ਤ ਮਿਹਨਤ ਕਰਕੇ ਆਪਣੀ ਮੰਜ਼ਿਲ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮਿਹਨਤ ਤੇ ਲਗਨ ਨਾਲ ਵਿਿਦਆਰਥੀ ਉੱਚੀ ਤੋਂ ਉੱਚੀ ਪਦਵੀ ਪ੍ਰਾਪਤ ਕਰ ਸਕਦੇ ਹਨ। ਮੁੱਖ ਮਹਿਮਾਨ ਨੇ ਆਪਣੇ ਭਾਸ਼ਨ ਵਿੱਚ ਕਿਹਾ ਕਿ ਜੀਵਨ ਵਿੱਚ ਕਈ ਫੈਸਲੇ ਸਖ਼ਤ ਲੈਣੇ ਪੈਂਦੇ ਹਨ, ਜੋ ਕਿ ਭਵਿੱਖ ਵਿੱਚ ਬਹੁਤ ਫਲਦਾਇਕ ਹੁੰਦੇ ਹਨ। ਵਿਦਿਆਰਥੀਆਂ ਨੂੰ ਜੀਵਨ ਦੇ ਹਰ ਕਦਮ ’ਤੇ ਆਪਣੇ ਅੰਦਰਲੀ ਆਵਾਜ਼ ’ਤੇ ਅਧਾਰਤ ਫੈਸਲੇ ਲੈਣੇ ਚਾਹੀਦੇ ਹਨ,

ਉਹਨਾਂ ਕਿਹਾ ਕਿ ਅੱਜ ਦੇਸ਼ ਨੂੰ ਯੁਵਾ ਸ਼ਕਤੀ ਦੀ ਬਹੁਤ ਲੋੜ ਹੈ। ਇਹ ਯੁਵਾ ਸ਼ਕਤੀ ਹੀ ਦੇਸ਼ ਦਾ ਵਰਤਮਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮਿਹਨਤ ਹੀ ਸਫਲਤਾ ਦੀ ਅਸਲ ਕੁੰਜੀ ਹੁੰਦੀ ਹੈ। ਉਨ੍ਹਾਂ ਵੱਖ-ਵੱਖ ਬਿਜਨਸ ਐਪ ਅਤੇ ਕੰਪਨੀਆਂ ਦੇ ਹਵਾਲੇ ਨਾਲ ਗੱਲ ਕਰਦਿਆਂ ਕਿਹਾ ਕਿ ਅੱਜ ਦੇ ਯੁਵਕਾਂ ਨੂੰ ਨਵੇਂ ਅਤੇ ਉੱਤਮ ਵਿਚਾਰਾਂ ਤੇ ਸੋਚ ਨਾਲ ਜੀਵਨ ਦਾ ਅਗਲਾ ਸਫਰ ਤੈਅ ਕਰਨਾ ਚਾਹੀਦਾ ਹੈ। ਬਿਜਨਸ, ਨੌਕਰੀ ਅਤੇ ਸਿਵਲ ਸਰਵਿਸਿਜ਼ ਦੇ ਖੁੱਲ੍ਹੇ ਦਰਵਾਜੇ ਤੁਹਾਨੂੰ ਆਵਾਜਾ ਮਾਰਦੇ ਹਨ।

ਲੋੜ ਹੈ ਤਾਂ ਸਿਰਫ਼ ਉੱਦਮ ਕਰਨ ਦੀ। ਉਨ੍ਹਾਂ ਕਿਹਾ ਕਿ ਸੁਪਨੇ ਪੂਰੇ ਕਰਨ ਲਈ ਆਸਮਾਨ ਦਾ ਸਿਰਾ ਹੀ ਤੁਹਾਡੀ ਲਿਿਮਟ ਹੋਣਾ ਚਾਹੀਦਾ ਹੈ। ਅੰਤ ਵਿਚ ਪ੍ਰੋ. ਜਸਰੀਨ ਕੌਰ, ਡੀਨ ਅਕੈਡਮਿਕ ਅਫੇਅਰਜ਼ ਨੇ ਆਏ ਹੋਏ ਮਹਿਮਾਨ, ਸਮੁੱਚੀ ਗਵਰਨਿੰਗ ਕੌਂਸਲ, ਪ੍ਰਿੰਸੀਪਲ, ਸਟਾਫ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਮੰਚ ਸੰਚਾਲਨ ਡਾ. ਉਪਮਾ ਅਰੋੜਾ ਅਤੇ ਡਾ. ਨੀਤਿਕਾ ਚੁੱਘ ਨੇ ਬਾਖੂਬੀ ਕੀਤਾ।