PTB News

Latest news
डेंटल कॉलेज शिमला का नाम राजीव गांधी डेंटल कॉलेज, शिमला होगा: मुख्यमंत्री स्वर्गीय श्रीमती मनोरमा मेयर के निमित्त प्रार्थना सभा में अर्पित भावभीनी श्रद्धांजलि, एचएमवी ने जीएनडीयू दीक्षांत समारोह में 29 स्वर्ण पदक प्राप्त कर रचा नया इतिहास, श्री जगन्नाथ रथ यात्रा के दौरान सेंट सोल्जर ग्रुप ऑफ इंस्टीट्यूशंस द्वारा लंगर सेवा का आयोजन, 20 दिन से भूख हड़ताल पर बैठे सोनम वांगचुक को उठा ले गई दिल्ली पुलिस, पहुंचाया अस्पताल, अभिजीत दीपके ... ₹4 करोड़ फिरौती मामले में पंजाब पुलिस के SHO को किया गिरफ्तार स्टूडेंट्स ऑफ़ सेंट सोल्जर ग्रुप ने नीट 2026 में शानदार प्रदर्शन कर संस्थान का नाम किया रोशन, इनोसेंट हार्ट्स के निलेश दत्ता ने नीट (यूजी)-2026 में ऑल इंडिया रैंक (AIR) 1305 प्राप्त कर विद्यालय ... PM मोदी ने हरियाणा से देश को समर्पित की पहली हाइड्रोजन ट्रेन चलती बस में लगी भीषण आग, ड्राइवर की सूझबूझ से 30 यात्रियों की बची जान

ਕੈਬਨਿਟ ਮੰਤਰੀ, ਮੇਅਰ ਵਿਨੀਤ ਧੀਰ ਅਤੇ ਸਲਾਹਕਾਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਨੇ ਨੁਹਾਰ ਬਦਲਣ ਉਪਰੰਤ ਚੌਕ ਜਨਤਾ ਨੂੰ ਕੀਤਾ ਸਮਰਪਿਤ

cabinet-minister-mohinder-bhagat-mayor-vineet-dhir-and-advisor-tourisam-department-dedicate-newly-renovated-guru-nanak-mission-chowk-renovated-to-public-2

ਪੀਟੀਬੀ ਖਬਰਾਂ ਜਲੰਧਰ : ਸ਼ਹਿਰ ਦੇ ਪ੍ਰਮੁੱਖ ਗੁਰੂ ਨਾਨਕ ਮਿਸ਼ਨ ਚੌਕ, ਜਿਸ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ ਗਈ ਹੈ, ਨੂੰ ਅੱਜ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਮੇਅਰ ਵਿਨੀਤ ਧੀਰ ਅਤੇ ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਜਨਤਾ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵੀ ਮੌਜੂਦ ਸਨ।

Cabinet Minister Mohinder Bhagat Mayor Vineet Dhir and Advisor Tourisam Department dedicate newly renovated Guru Nanak Mission Chowk Renovated to Public

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ, ਮੇਅਰ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਭਰ ਦੇ ਪ੍ਰਮੁੱਖ ਚੌਕਾਂ ਅਤੇ ਚੌਰਾਹਿਆਂ ਦੇ ਨਵੀਨੀਕਰਨ ਲਈ ਇੱਕ ਵਿਸ਼ੇਸ਼ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਕਈ ਚੌਕਾਂ ਦੀ ਪਹਿਲਾਂ ਹੀ ਸੁੰਦਰੀਕਰਨ ਅਤੇ ਆਧੁਨਿਕ ਡਿਜ਼ਾਈਨਾਂ ਨਾਲ ਨੁਹਾਰ ਬਦਲੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਅੱਪਗ੍ਰੇਡ ਕੀਤੇ ਚੌਕਾਂ ਦੇ ਲੰਬੇ ਸਮੇਂ ਤੱਕ ਰੱਖ-ਰਖਾਅ ਨੂੰ ਯਕੀਨੀ ਬਣਾਉਣ ਲਈ

Read Also : Cabinet Minister Mayor and Advisor Tourisam Department dedicate newly renovated Guru Nanak Mission Chowk Renovated to Public

ਕਈ ਪ੍ਰਾਈਵੇਟ ਸੰਸਥਾਵਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵੀਨੀਕਰਨ ਕੀਤਾ ਗਿਆ ਚੌਕ ਨਾ ਸਿਰਫ਼ ਯਾਤਰੀਆਂ ਨੂੰ ਤਾਜ਼ਗੀ ਭਰਿਆ ਅਤੇ ਸੁਹਾਵਣਾ ਦ੍ਰਿਸ਼ ਪ੍ਰਦਾਨ ਕਰੇਗਾ ਸਗੋਂ ਸ਼ਹਿਰ ਦੀ ਸੁੰਦਰਤਾ ਨੂੰ ਵਧਾਉਣ ਵਿੱਚ ਵੀ ਯੋਗਦਾਨ ਪਾਵੇਗਾ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਨਗਰ ਨਿਗਮ ਦੀ ਨਵੀਨੀਕਰਨ ਮੁਹਿੰਮ ਦੀ ਅਗਵਾਈ ਕਰਨ ਲਈ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਨਗਰ ਨਿਗਮ ਦੀ ਸਰਗਰਮ ਭੂਮਿਕਾ ਨੇ ਸ਼ਹਿਰ ਦੀ ਦਿੱਖ ਨੂੰ ਹੋਰ ਬਿਹਤਰ ਬਣਾਇਆ ਹੈ।

Cabinet Minister Mohinder Bhagat Mayor Vineet Dhir and Advisor Tourisam Department dedicate newly renovated Guru Nanak Mission Chowk Renovated to Public

ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਚੌਕਾਂ ਦੇ ਰੱਖ-ਰਖਾਅ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਨ ਅਤੇ ਇਸ ਕੰਮ ਲਈ ਜ਼ਿੰਮੇਵਾਰ ਸਹਿਯੋਗੀ ਸੰਗਠਨਾਂ ਨਾਲ ਤਾਲਮੇਲ ਕਰਨ ਦੀ ਹਦਾਇਤ ਕੀਤੀ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਚੌਕਾ ਦੀ ਸੁੰਦਰਤਾ ਆਉਣ ਵਾਲੇ ਸਾਲਾਂ ਲਈ ਸੁਰੱਖਿਅਤ ਰਹੇ। ਉਨ੍ਹਾਂ ਅੱਗੇ ਕਿਹਾ ਕਿ ਵਸਨੀਕਾਂ ਨੂੰ ਜਲਦ ਹੀ ਕਈ ਹੋਰ ਚੌਕਾ ਦੀ ਵੱਡੇ ਪੱਧਰ ‘ਤੇ ਬਦਲੀ ਹੋਈ ਨੁਹਾਰ ਦੇਖਣ ਨੂੰ ਮਿਲੇਗੀ, ਜਿਸ ਨਾਲ ਜਲੰਧਰ ਨੂੰ ਇੱਕ ਤਾਜ਼ਾ ਅਤੇ ਆਧੁਨਿਕ ਦਿੱਖ ਮਿਲੇਗੀ।