PTB News

Latest news
भारत और दुनिया भर के हज़ारों छात्रों ने 'फ्रेशमैन इंडक्शन 2026' के साथ एलपीयू में अपने सफ़र की शुरुआ... जीएनडीयू परीक्षा में एम.एससी. फिजिक्स की छात्रा राजदीप कौर ने हासिल किया दूसरा स्थान, सेंट सोल्जर ग्रुप की विभिन्न शाखाओं में उत्साह से मनाया गया रक्षाबंधन, अगले सत्र से एडमिशन फॉर्म में नहीं होगा जाति का कॉलम, मुख्यमंत्री ने दिए निर्देश, कैबिनेट मंत्री के ड्राइवर ने बेटे को Donkey Route से भेजा अमेरिका, Travel Agent ने किया लाखों का फ्र... Jalandhar : लेक्चरर की हत्या मामले में फरार पति व सास को किया गिरफ्तार, गर्लफ्रेंड के पति ने किया बड़... दिल दहला देने वाली वारदात, रिश्तेदारों की हत्या के बाद आरोपी ने खुद को मारी गो*ली बड़ी ख़बर : Trump सरकार ने दुनियाभर में अमेरिकी वीजा अपॉइंटमेंट पर लगाई रोक ब्रिटिश ओलिविया स्कूल ने फिर रचा इतिहास, जिला स्तरीय बास्केटबॉल मुकाबले में दूसरी बार स्वर्ण पदक, सेंट सोल्जर ग्रुप के छात्र वॉलीबॉल मुकाबलों में बने डिस्ट्रिक्ट चैंपियन,

ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਜਲੰਧਰ ਵਿਖੇ ਲਹਿਰਾਉਣਗੇ ਕੌਮੀ ਝੰਡਾ

Cabinet Minister Om Prakash Soni to hoist national flag at Jalandhar Deputy Commissioner reviews full dress rehearsal Jalandhar

ਡਿਪਟੀ ਕਮਿਸ਼ਨਰ ਨੇ ਫੁੱਲ ਡਰੈੱਸ ਰਿਹਰਸਲ ਦਾ ਲਿਆ ਜਾਇਜ਼ਾ

PTB City ਖ਼ਬਰਾਂ ਜਲੰਧਰ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਅੱਜ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਗੁਰੂ ਗੋਬਿੰਦ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਵਿੱਚ ਸ਼ਿਰਕਤ ਕੀਤੀ ਗਈ / ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਪਰੇਡ ਦੇ ਨਿਰੀਖਣ ਉਪਰੰਤ ਪਰੇਡ ਕਮਾਂਡਰ ਮੁਰਾਦ ਜਸਵੀਰ ਸਿੰਘ ਗਿੱਲ ਪੀ.ਪੀ.ਐਸ. ਅਫ਼ਸਰ ਦੀ ਅਗਵਾਈ ਵਾਲੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ /

.

.

ਇਸ ਮਾਰਚ ਪਾਸਟ ਵਿੱਚ ਆਈ.ਟੀ.ਬੀ.ਪੀ., ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. (ਲੜਕੇ ਅਤੇ ਲੜਕੀਆਂ) ਦੀਆਂ ਟੁੱਕੜੀਆਂ ਅਤੇ ਸੀ.ਆਰ.ਪੀ.ਐਫ. ਦਾ ਬੈਂਡ ਸ਼ਾਮਲ ਸੀ / ਡਿਪਟੀ ਕਮਿਸ਼ਨਰ ਨੇ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਇਸ ਮਹੱਤਵਪੂਰਨ ਸਮਾਗਮ, ਜਿਸ ਵਿੱਚ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਤਿਰੰਗਾ ਲਹਿਰਾਉਣਗੇ, ਦੀਆਂ ਪੁਖ਼ਤਾ ਤਿਆਰੀਆਂ ਸੰਬੰਧੀ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ /

.

Cabinet Minister Om Prakash Soni to hoist national flag at Jalandhar Deputy Commissioner reviews full dress rehearsal Jalandhar

.

ਥੋਰੀ ਨੇ ਇਸ ਮਹੱਤਵਪੂਰਨ ਦਿਹਾੜੇ ਨੂੰ ਬੇਮਿਸਾਲ ਤਰੀਕੇ ਨਾਲ ਮਨਾਉਣ ਲਈ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਜ਼ਿਲ੍ਹਾ ਪੱਧਰੀ 75ਵਾਂ ਆਜ਼ਾਦੀ ਦਿਹਾੜਾ ਕੋਵਿਡ-19 ਦੇ ਚਲਦਿਆਂ ਸਰਕਾਰ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਤਹਿਤ ਮਨਾਇਆ ਜਾ ਰਿਹਾ ਹੈ / ਸਮਾਗਮ ਦੌਰਾਨ ਜਿਥੇ ਕੋਰੋਨਾ ਯੋਧਿਆਂ ਅਤੇ ਵਿਲੱਖਣ ਸ਼ਖਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ ਉਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੇਸ਼ ਦੇ ਸੁਤੰਤਰਤਾ ਸੰਗਰਾਮ ਵਿੱਚ ਹਿੱਸਾ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਹੀ ਸਨਮਾਨਿਤ ਕੀਤਾ ਜਾਵੇਗਾ /

.

ਉਨ੍ਹਾਂ ਇਹ ਵੀ ਦੱਸਿਆ ਕਿ ਕੋਰੋਨਾ ਕਰਕੇ ਪੈਦਾ ਹੋਏ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਇਸ ਵਾਰ ਸਕੂਲੀ ਵਿਦਿਆਰਥੀਆਂ ਵੱਲੋਂ ਕੋਈ ਸੱਭਿਆਚਾਰਕ ਪ੍ਰੋਗਰਾਮ ਨਹੀਂ ਹੋਵੇਗਾ / ਫੁੱਲ ਡਰੈੱਸ ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੀਆਂ ਤਿਆਰੀਆਂ ਵਿੱਚ ਕਿਸੇ ਵੀ ਕਿਸਮ ਦੀ ਕੋਈ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ /

.

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਬੈਂਸ, ਡਿਪਟੀ ਕਮਿਸ਼ਨਰ ਪੁਲਿਸ ਜਗਮੋਹਨ ਸਿੰਘ, ਐਸ.ਡੀ.ਐਮ. ਹਰਪ੍ਰੀਤ ਸਿੰਘ ਅਟਵਾਲ ਤੇ ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰਪਾਲ ਸਿੰਘ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ /

.

 

 

 

हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,

साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें