PTB News

Latest news
जालंधर! खुफिया जानकारियों को पाकिस्तान भेजने वाले 3 युवकों को किया पुलिस ने गिरफ्तार जालंधर! दोस्त ने किया दोस्त का बेरहमी के साथ म'र्ड'र फिर किया गड्ढे में दफन पंजाब से दुःखद ख़बर, ASI ने सर्विस पिस्टल से की आ'त्मह'त्या, मचा हड़कंप बुरे फंसे! आप मंत्री संजीव अरोड़ा, ₹55.57 करोड़ की संपत्ति होगी कुर्क, किन शहरों की, जाने पूरी लिस्ट पंजाब से गए निहंगों ने कुल्हाल बॉर्डर पर तोड़ी बैरिकेडिंग, लहराई नंगी तलवारें, बातचीत के बाद लौटे पां... राम मंदिर चढ़ावा चोरी मामले को लेकर ट्रस्ट ने दर्ज कराई FIR, CCTV में आए थे नजर भगवंत मान ने बार-बार बेअदबी वाले वीडियो पर बयान बदलकर खुद को नुकसान पहुंचा रहे: सरदार बिक्रम सिंह मज... पासपोर्ट बनवाना हुआ अब महंगा, केंद्र सरकार ने बढ़ाई फीस, जानें कब से लागू होंगी नई दरें केंद्र के नए रोजगार अधिनियम पर भड़के हिमाचल प्रदेश के ग्रामीण विकास एवं पंचायती राज मंत्री अनिरुद्ध ... CM ने नेरी कलां में 90.66 करोड़ रुपये की 12 विकास परियोजनाओं के किए उद्घाटन एवं शिलान्यास

ਮੁੱਖ ਮੰਤਰੀ ਮਾਨ ਫਸਲਾਂ ਦੇ ਨੁਕਸਾਨ ਲਈ ਦਿੱਤੇ ਮੁਆਵਜ਼ੇ ਦੇ ਅਸਲ ਅੰਕੜੇ ਜਾਰੀ ਕਰਨ : ਵਿਧਾਇਕ ਚੌਧਰੀ,

Chief Minister Mann to release actual figures of compensation given for crop damage MLA Vkramjit Signh Chaudhary

ਪੀਟੀਬੀ ਖਬਰਾਂ ਫਿਲੌਰ / ਜਲੰਧਰ (ਐਡੀਟਰ-ਇਨ-ਚੀਫ਼) ਰਾਣਾ ਹਿਮਾਚਲ : ਜ਼ਿਮਨੀ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਐਤਵਾਰ ਨੂੰ ਕਿਹਾ ਕਿ ‘ਆਪ’ ਸਰਕਾਰ ਕਿਸਾਨਾਂ ਨੂੰ ਦਿੱਤੇ ਗਏ ਫਸਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਣਕ ਦੀ ਖਰੀਦ ਨੂੰ ਲੈ ਕੇ ਝੂਠਾ ਪ੍ਰਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ‘ਆਪ’ ਸਰਕਾਰ ਵੱਲੋਂ ਕੀਤੇ ਦਾਅਵਿਆਂ ਅਨੁਸਾਰ ਮੁਆਵਜ਼ਾ ਨਹੀਂ ਮਿਲਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰਾਹਤ ਦੇਣ ਦੇ ਨਾਂ ‘ਤੇ ਝੂਠਾ ਪ੍ਰਚਾਰ ਕਰਨ ਦਾ ਦੋਸ਼ ਲਾਇਆ।

ਉਨ੍ਹਾਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਅਸਲ ਰਾਹਤ ਕਾਰਜਾਂ ਦੀ ਬਜਾਏ ਪ੍ਰਚਾਰ, ਜਾਅਲੀ ਖ਼ਬਰਾਂ ਅਤੇ ਝੂਠੇ ਵਾਅਦਿਆਂ ‘ਤੇ ਜ਼ਿਆਦਾ ਸਮਾਂ ਅਤੇ ਪੈਸਾ ਖਰਚ ਕਰਨ ਲਈ ਸਰਕਾਰ ਦੀ ਆਲੋਚਨਾ ਕੀਤੀ। ਮੁੱਖ ਮੰਤਰੀ ਮਾਨ ਨੂੰ ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਬਾਰੇ ਅਸਲ ਅੰਕੜੇ ਜਾਰੀ ਕਰਨ ਲਈ ਆਖਦਿਆਂ ਵਿਧਾਇਕ ਚੌਧਰੀ ਨੇ ਕਿਹਾ ਕਿ ਸਰਕਾਰ ਨੂੰ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਅਸਲ ਵਿੱਚ ਕਿੰਨੇ ਕਿਸਾਨਾਂ ਨੂੰ ਮੁਆਵਜ਼ਾ ਮਿਲਿਆ ਹੈ ਅਤੇ ਹਰੇਕ ਕਿਸਾਨ ਨੂੰ ਕਿੰਨੀ ਰਕਮ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਹੀ ਮੁਆਵਜ਼ਾ ਨਹੀਂ ਦਿੱਤਾ, ਪਰ ਝੂਠੇ ਪ੍ਰਚਾਰ ਨੂੰ ਹੋਰ ਫੈਲਾਉਣ ਲਈ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ।

ਉਨ੍ਹਾਂ ਆਖਿਆ ਕਿ ਪੰਜਾਬ ਦੇ ਮਜ਼ਦੂਰਾਂ ਲਈ ਐਲਾਨਿਆ 1500 ਰੁਪਏ ਦਾ ਮੁਆਵਜ਼ਾ ਨਾਕਾਫ਼ੀ ਹੈ ਅਤੇ ਮਜ਼ਦੂਰਾਂ ਦੇ ਹੋਏ ਅਸਲ ਨੁਕਸਾਨ ਤੋਂ ਘੱਟ ਹੈ। ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਮੁਆਵਜ਼ਾ ਵਧਾਏ ਅਤੇ ਵੱਖ-ਵੱਖ ਕੇਂਦਰੀ ਅਤੇ ਸੂਬਾ ਸਕੀਮਾਂ ਦਾ ਲਾਭ ਮਜ਼ਦੂਰਾਂ ਤੱਕ ਪਹੁੰਚਾਏ। ਵਿਧਾਇਕ ਚੌਧਰੀ ਨੇ ਅਨਾਜ ਮੰਡੀਆਂ ਵਿੱਚੋਂ ਫ਼ਸਲ ਦੀ ਢਿੱਲੀ ਲਿਫ਼ਟਿੰਗ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦਰਪੇਸ਼ ਪ੍ਰੇਸ਼ਾਨੀਆਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਸਰਕਾਰ ਨੂੰ ਖਰੀਦੀ ਗਈ ਕਣਕ ਦੀ ਸਮੇਂ ਸਿਰ ਲਿਫਟਿੰਗ ਲਈ ਪ੍ਰਬੰਧ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ

ਕਣਕ ਦੀ ਲਿਫਟਿੰਗ ਅਤੇ ਗੁਦਾਮਾਂ ਤੱਕ ਪਹੁੰਚਾਉਣ ਲਈ ਟੈਂਡਰਾਂ ਦੀ ਅਲਾਟਮੈਂਟ ਵਿੱਚ ਸਿਆਸੀ ਦਖਲਅੰਦਾਜ਼ੀ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ। ਚੌਧਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕਰਮਜੀਤ ਕੌਰ ਚੌਧਰੀ ਸਾਂਸਦ ਚੁਣੇ ਜਾਣ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਲੜਦੇ ਰਹਿਣਗੇ ਅਤੇ ਉਨ੍ਹਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਹ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਉਨ੍ਹਾਂ ਨੂੰ ਹੋਏ ਨੁਕਸਾਨ ਦਾ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ।

Latest News