ਸ਼ਹਿਰ ਦੇ ਵਿਕਾਸ ਲਈ ਫੰਡਾਂ ਨੂੰ ਨਿਰੰਤਰ ਜਾਰੀ ਰੱਖਣ ਦਾ ਦੁਆਇਆ ਭਰੋਸਾ,
ਪੀਟੀਬੀ ਖਬਰਾਂ ਜਲੰਧਰ / ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ੍ਰ.ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਜਲੰਧਰ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵੱਚਨਬੱਧ ਹੈ ਅਤੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਫੰਡਾਂ ਨੂੰ ਨਿਰੰਤਰ ਜਾਰੀ ਰੱਖਣ ਨੂੰ ਯਕੀਨੀ ਬਣਾਇਆ ਜਾਵੇਗਾ। ਆਪਣੀ ਜਲੰਧਰ ਫੇਰੀ ਦੌਰਾਨ ਮੁੱਖ ਮੰਤਰੀ ਪੰਜਾਬ ਸ਼ਹਿਰ ਦੇ ਤਿੰਨ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨੂੰ ਮਿਲੇ । ਮੁੱਖ ਮੰਤਰੀ ਪੰਜਾਬ ਸ੍ਰ.ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਨ੍ਹਾਂ ਦੀ ਸਰਕਾਰ ਵਲੋਂ ਪਹਿਲਾਂ ਹੀ ਵਿਕਾਸ ਕਾਰਜ਼ਾਂ ਦੀ ਰਫ਼ਤਾਰ ਨੂੰ ਤੇਜ਼ ਕਰ ਦਿੱਤਾ ਗਿਆ ਹੈ।

ਸ੍ਰ.ਚੰਨੀ ਨੇ ਕਿਹਾ ਕਿ ਸਰਕਾਰ ਵੱਲੋਂ ਜਲੰਧਰ ਸ਼ਹਿਰ ਨਾਲ ਸਬੰਧਿਤ ਸਾਰੇ ਮਸਲਿਆਂ ਨੂੰ ਹੱਲ ਕੀਤਾ ਜਾਵੇਗਾ ਅਤੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦੀਆਂ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ। ਸ੍ਰ.ਚੰਨੀ ਨੇ ਦੱਸਿਆ ਕਿ ਹਰੇਕ ਵਿਭਾਗ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕਰਨ ਲਈ ਸਮਾਂ ਸੀਮਾ ਦਿੱਤੀ ਗਈ ਹੈ ਅਤੇ ਉਨਾਂ ਨੂੰ ਸਮੇਂ ਸਿਰ ਕੰਮ ਪੂਰਾ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ ਅਤੇ ਇਸ ਵਿੱਚ ਕਿਸੇ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਵਿਧਾਇਕ ਸ੍ਰੀ ਰਾਜਿੰਦਰ ਬੇਰੀ ਦੇ ਸੈਂਟਰਲ ਟਾਊਨ ਵਿਖੇ ਰਿਹਾਇਸ਼ ’ਤੇ ਜਾਣ ਸਮੇਂ ਮੁੱਖ ਮੰਤਰੀ ਵਲੋਂ ਵਿਧਾਇਕ ਦੀ ਮਾਤਾ ਦੇ ਪੈਰਾਂ ਨੂੰ ਛੂਹ ਕੇ ਆਸ਼ੀਰਵਾਦ ਲੈਣ ਤੋਂ ਇਲਾਵਾ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਗਿਆ। ਇਸੇ ਤਰਾਂ ਉਨਾਂ ਹੋਰਨਾਂ ਪਰਿਵਾਰਕ ਮੈਂਬਰਾਂ ਅਤੇ ਹਲਕੇ ਦੇ ਕੌਂਸਲਰਾਂ ਨਾਲ ਵੀ ਗੱਲਬਾਤ ਕੀਤੀ। ਇਸ ਉਪਰੰਤ ਮੁੱਖ ਮੰਤਰੀ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਰਿਹਾਇਸ਼ ਵਿਖੇ ਗਏ ਅਤੇ ਜ਼ਿਲ੍ਹੇ ਦੇ ਵਿਕਾਸ ਸਬੰਧੀ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ।

ਇਸ ਉਪਰੰਤ ਸ੍ਰ.ਚੰਨੀ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਦੇ ਘਰ ਗਏ ਜਿਥੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਵਿਧਾਇਕ ਰਿੰਕੂ ਨਾਲ ਉਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰ.ਚੰਨੀ ਵਲੋਂ ਹਾਲ ਹੀ ਵਿੱਚ ਲੋਕਾਂ ਦੀ ਭਲਾਈ ਲਈ ਲਏ ਗਏ ਲੋਕ ਪੱਖੀ ਫ਼ੈਸਲਿਆਂ ਨੂੰ ਜ਼ਿਲ੍ਹੇ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ ਗਈ।

ਇਸ ਉਪਰੰਤ ਮੁੱਖ ਮੰਤਰੀ ਪੰਜਾਬ ਸ੍ਰ.ਚਰਨਜੀਤ ਸਿੰਘ ਚੰਨੀ, ਚੇਅਰਮੈਨ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਸ੍ਰੀ ਮਹਿੰਦਰ ਸਿੰਘ ਕੇ.ਪੀ. ਅਤੇ ਵਿਧਾਇਕ ਸ੍ਰੀ ਬਾਵਾ ਹੈਨਰੀ ਦੇ ਘਰ ਵੀ ਗਏ। ਉਨਾਂ ਨੇ ਉਨਾਂ ਨੂੰ ਅਤੇ ਕਾਂਗਰਸੀ ਵਰਕਰਾਂ ਨੂੰ ਕਿਹਾ ਕਿ ਲੋਕਾਂ ਤੱਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ।
हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,
साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें


































