PTB News

Latest news
डेंटल कॉलेज शिमला का नाम राजीव गांधी डेंटल कॉलेज, शिमला होगा: मुख्यमंत्री स्वर्गीय श्रीमती मनोरमा मेयर के निमित्त प्रार्थना सभा में अर्पित भावभीनी श्रद्धांजलि, एचएमवी ने जीएनडीयू दीक्षांत समारोह में 29 स्वर्ण पदक प्राप्त कर रचा नया इतिहास, श्री जगन्नाथ रथ यात्रा के दौरान सेंट सोल्जर ग्रुप ऑफ इंस्टीट्यूशंस द्वारा लंगर सेवा का आयोजन, 20 दिन से भूख हड़ताल पर बैठे सोनम वांगचुक को उठा ले गई दिल्ली पुलिस, पहुंचाया अस्पताल, अभिजीत दीपके ... ₹4 करोड़ फिरौती मामले में पंजाब पुलिस के SHO को किया गिरफ्तार स्टूडेंट्स ऑफ़ सेंट सोल्जर ग्रुप ने नीट 2026 में शानदार प्रदर्शन कर संस्थान का नाम किया रोशन, इनोसेंट हार्ट्स के निलेश दत्ता ने नीट (यूजी)-2026 में ऑल इंडिया रैंक (AIR) 1305 प्राप्त कर विद्यालय ... PM मोदी ने हरियाणा से देश को समर्पित की पहली हाइड्रोजन ट्रेन चलती बस में लगी भीषण आग, ड्राइवर की सूझबूझ से 30 यात्रियों की बची जान

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪੰਜਾਬੀ ਵਿਭਾਗ ਵਿਖੇ ਕੀਤੀ ਗਈ ਸ਼ੋਕ ਸਭਾ

Condolences meeting held at Punjabi Department of Lyallpur Khalsa College Jalandhar

ਪੀਟੀਬੀ ਖਬਰਾਂ ਸਿਖਿਆ : ਪਿਛਲੇ ਦਿਨੀਂ ਪੰਜਾਬੀ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਪ੍ਰੋ. ਅਤੇ ਮੁਖੀ ਡਾ. ਰਣਜੀਤ ਸਿੰਘ ਬਾਜਵਾ ਦੇ ਇਸ ਫਾਨੀ ਸੰਸਾਰ ਤੋਂ ਰੁਖ਼ਸਤ ਹੋਣ ਨਾਲ ਪੰਜਾਬੀ ਸਾਹਿਤ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ। ਵਿਸ਼ਵ ਪੱਧਰ ਦੇ ਵਿਦਵਾਨ ਹੋਣ ਦੇ ਨਾਲ ਨਾਲ ਆਪ ਬੜੇ ਮਿਲਾਪੜੇ ਅਤੇ ਵਿਦਿਆਰਥੀਆਂ ਦੇ ਮਨਭਾਉਂਦੇ ਅਧਿਆਪਕ ਸਨ। ਅਧਿਆਪਨ ਦੌਰਾਨ ਲੋਕਧਾਰਾ ਅਤੇ ਸੱਭਿਆਚਾਰ ਦੇ ਖੇਤਰ ਵਿਚ

.

.

ਵਿਦਿਆਰਥੀਆਂ ਨੂੰ ਐਮ. ਫਿਲ ਅਤੇ ਪੀਐੱਚ. ਡੀ ਵਰਗੇ ਉੱਚ ਪੱਧਰ ਦੇ ਖੋਜ ਕਾਰਜ ਸੰਪੰਨ ਕਰਵਾਏ।  ਆਪਣੇ ਅਧਿਆਪਨ ਦੇ ਦੌਰ ਵਿੱਚ ਡਾ. ਸਾਹਿਬ ਨੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿੱਚ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ। ਆਪ ਦੇ ਕਾਲਜ ਨਾਲ ਬਹੁਤ ਗੂੜ੍ਹੇ ਸੰਬੰਧ ਸਨ। ਇਸ ਦੇ ਨਾਲ ਇਹ ਦੁਖ ਹੋਰ ਵੀ ਗਹਿਰਾ ਹੋ ਗਿਆ ਜਦੋਂ ਇਕ ਹੋਰ ਦੁਖਦਾਈ ਖ਼ਬਰ ਪ੍ਰਾਪਤ ਹੋਈ ਕਿ ਪੰਜਾਬੀ ਸਾਹਿਤ ਜਗਤ ਦੇ ਅਗਾਂਹਵਧੂ ਕਵੀ ਅਤੇ ਕਾਲਜ ਦੇ ਪੁਰਾਣੇ ਵਿਦਿਆਰਥੀ ਮੰਗਾ ਬਾਸੀ ਜੀ ਵੀ ਸਾਨੂੰ ਅਲਵਿਦਾ ਆਖ ਗਏ।

.

.

ਸਾਹਿਤ ਜਗਤ ਵਿਚ ਉਨ੍ਹਾਂ ਦੀ ਇੱਕ ਵੱਖਰੀ ਪਹਿਚਾਣ ਅਤੇ ਹਸਤੀ ਸੀ। ਇਸ ਸੋਗਮਈ ਸਮੇਂ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪੰਜਾਬੀ ਵਿਭਾਗ ਵੱਲੋਂ ਸ਼ੋਕ ਸਭਾ ਦਾ ਆਯੋਜਨ ਕੀਤਾ ਗਿਆ ਇਸ ਪ੍ਰਿੰਸੀਪਲ ਡਾ ਰਛਪਾਲ ਸਿੰਘ ਸੰਧੂ ਨੇ ਵਿਛੜੀ ਰੂਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਹਰਜਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬੀ ਸਾਹਿਤ ਦੇ ਦੋ ਮਹਾਨ ਅਦੀਬਾਂ ਦੇ ਇਸ ਫਾਨੀ ਜਹਾਨ ਤੋਂ ਤੁਰ ਜਾਣ ਦਾ ਜਿਥੇ

.

.

ਪੰਜਾਬੀ ਸਾਹਿਤ ਜਗਤ ਨੂੰ ਘਾਟਾ ਪਿਆ ਹੈ ਉਥੇ ਲਾਇਲਪੁਰ ਖ਼ਾਲਸਾ ਕਾਲਜ ਲਈ ਵੀ ਨਿੱਜੀ ਤੌਰ ਬਹੁਤ ਦੁਖਦਾਈ ਘਟਨਾ ਹੈ। ਇਸ ਮੌਕੇ ਪੰਜਾਬੀ ਵਿਭਾਗ ਦੇ ਸਮੂਹ ਪ੍ਰੋਫੈਸਰ ਸਹਿਬਾਨ ਅਤੇ ਵਿਦਿਆਰਥੀਆਂ ਤੋਂ ਇਲਾਵਾ ਗਣਿਤ ਵਿਭਾਗ ਦੇ ਮੁਖੀ ਡਾ. ਹਰਜੀਤ ਸਿੰਘ , ਇਤਿਹਾਸ ਵਿਭਾਗ ਦੇ ਮੁਖੀ ਡਾ. ਅਮਨਦੀਪ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਮੁਖੀ ਸਾਹਿਬਾਨ ਅਤੇ ਅਧਿਆਪਕ ਸਾਹਿਬਾਨ ਨੇ ਦੋ ਮਿੰਟ ਦਾ ਮੌਨ ਧਾਰ ਕੇ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ।

.

.