PTB News

Latest news
जालंधर! खुफिया जानकारियों को पाकिस्तान भेजने वाले 3 युवकों को किया पुलिस ने गिरफ्तार जालंधर! दोस्त ने किया दोस्त का बेरहमी के साथ म'र्ड'र फिर किया गड्ढे में दफन पंजाब से दुःखद ख़बर, ASI ने सर्विस पिस्टल से की आ'त्मह'त्या, मचा हड़कंप बुरे फंसे! आप मंत्री संजीव अरोड़ा, ₹55.57 करोड़ की संपत्ति होगी कुर्क, किन शहरों की, जाने पूरी लिस्ट पंजाब से गए निहंगों ने कुल्हाल बॉर्डर पर तोड़ी बैरिकेडिंग, लहराई नंगी तलवारें, बातचीत के बाद लौटे पां... राम मंदिर चढ़ावा चोरी मामले को लेकर ट्रस्ट ने दर्ज कराई FIR, CCTV में आए थे नजर भगवंत मान ने बार-बार बेअदबी वाले वीडियो पर बयान बदलकर खुद को नुकसान पहुंचा रहे: सरदार बिक्रम सिंह मज... पासपोर्ट बनवाना हुआ अब महंगा, केंद्र सरकार ने बढ़ाई फीस, जानें कब से लागू होंगी नई दरें केंद्र के नए रोजगार अधिनियम पर भड़के हिमाचल प्रदेश के ग्रामीण विकास एवं पंचायती राज मंत्री अनिरुद्ध ... CM ने नेरी कलां में 90.66 करोड़ रुपये की 12 विकास परियोजनाओं के किए उद्घाटन एवं शिलान्यास

ਪੁਲਿਸ ਕਮਿਸ਼ਨਰ ਵੱਲੋਂ ਪੁਲਿਸ ਲਾਈਨ ਵਿੱਚ ਸਫ਼ਾਈ ਤੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ, ਗੁਰਦੁਆਰਾ ਸਾਹਿਬ ’ਚ ਹੋਏ ਨਤਮਸਤਕ

cp launches cleanliness plantation drive in police lines also pay obeisance at gurudwara sahib clean and green environment key to healthy and prosperous society naunihal singh

ਨੌਨਿਹਾਲ ਸਿੰਘ ਨੇ ਕਿਹਾ ਸਾਫ਼ ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਸਿਹਤਮੰਦ ਤੇ ਖੁਸ਼ਹਾਲ ਸਮਾਜ ਦੀ ਹੈ ਨੀਂਹ,

ਪੀਟੀਬੀ ਖਬਰਾਂ ਜਲੰਧਰ : ਵਾਤਾਵਰਣ ਨੂੰ ਸਾਫ਼ ਸੁਥਰਾ ਤੇ ਹਰਿਆ-ਭਰਿਆ ਰੱਖਣ ਲਈ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਨੌਨਿਹਾਲ ਸਿੰਘ ਵੱਲੋਂ ਅੱਜ ਪੁਲਿਸ ਲਾਈਨ ਜਲੰਧਰ ਵਿਖੇ ਪੌਦੇ ਲਗਾਉਣ ਅਤੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮੁਹਿੰਮ ਦਾ ਆਗਾਜ਼ ਕਰਦਿਆਂ ਪੁਲਿਸ ਕਮਿਸ਼ਨਰ ਵੱਲੋਂ ਖੁਦ ਕੁਝ ਪੌਦੇ ਲਗਾਏ ਗਏ।

ਇਸ ਮੌਕੇ ਬੋਲਦਿਆਂ ਪੁਲਿਸ ਕਮਿਸ਼ਨਰ ਸ੍ਰੀ ਨੌਨਿਹਾਲ ਸਿੰਘ ਨੇ ਕਿਹਾ ਕਿ ਇਹ ਮੁਹਿੰਮ ਹਫ਼ਤਾ ਭਰ ਚਲੇਗੀ, ਜਿਸ ਦੌਰਾਨ ਪੁਲਿਸ ਲਾਈਨ ਦੇ ਆਲੇ-ਦੁਆਲੇ ਸਫ਼ਾਈ ਆਦਿ ਕਰਨ ਤੋਂ ਇਲਾਵਾ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ। ਉਨਾਂ ਕਿਹਾ ਕਿ ਤੰਦਰੁਸਤ ਅਤੇ ਖੁਸ਼ਹਾਲ ਸਮਾਜ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਬਹੁਤ ਜ਼ਰੂਰੀ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਹਿੰਮ ਨੂੰ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚਲਾਉਣ ਲਈ ਨਿਜੀ ਤੌਰ ’ਤੇ ਇਸ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ

ਅਤੇ ਕਿਹਾ ਕਿ ਵੱਧ ਤੋਂ ਵੱਧ ਪੌਦੇ ਲਗਾਉਣ ਤੋਂ ਇਲਾਵਾ ਸਾਫ਼-ਸਫਾਈ ਕਰਵਾਈ ਜਾਵੇ। ਉਨਾਂ ਪੁਲਿਸ ਕਰਮੀਆਂ ਨੂੰ ਵੀ ਕਿਹਾ ਕਿ ਲਗਾਏ ਗਏ ਪੌਦਿਆਂ ਦੀ ਸਾਂਭ-ਸੰਭਾਲ ਵੀ ਕੀਤੀ ਜਾਵੇ। ਇਸ ਮੌਕੇ ਪੁਲਿਸ ਕਮਿਸ਼ਨਰ ਵੱਲੋਂ ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਡਾ.ਸੀ.ਐਸ.ਪਰੂਥੀ ਅਤੇ ਉਦਯੋਗਪਤੀ ਅਮਰਦੀਪ ਸਿੰਘ ਨਾਲ ਪੁਲਿਸ ਲਾਈਨ ਵਿਖੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਵੀ ਟੇਕਿਆ ਗਿਆ। ਉਨਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਗਰੂਕ ਕਰਨ ਲਈ ਸਾਨੂੰ ਸਭ ਨੂੰ ਕੁਦਰਤ ਪ੍ਰਤੀ ਉਸਾਰੂ ਸੋਚ ਅਪਣਾਉਣੀ ਚਾਹੀਦੀ ਹੈ। ਉਨਾਂ ਕਿਹਾ ਕਿ ਇਹ ਮੁਹਿੰਮ ਹਫ਼ਤਾ ਭਰ ਚਲੇਗੀ ਅਤੇ ਇਸ ਦੌਰਾਨ ਪੁਲਿਸ ਲਾਈਨ ਨੂੰ ਨਵੀਂ ਦਿੱਖ ਦੇਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।