PTB News

Latest news
LKC ਵੱਲੋਂ “ਪੇਜ ਟੂ ਸਟੇਜ: LKC ਬੁੱਕ ਰੀਡਿੰਗ ਐਂਡ ਰਿਵਿਊ ਕੰਪੀਟੀਸ਼ਨ 2026” (Page to Stage: LKC Book Reading a... आईवी वर्ल्ड स्कूल में दशहरा उत्सव की धूम, विद्यार्थियों ने दिया संस्कृति, संस्कार , सदाचार और अच्छाई... सेंट सोल्जर डिवाइन पब्लिक स्कूल में मदर्स हैप्पीनेस क्लब के तत्वावधान में दशहरा एवं नवरात्रि समारोह ... एच.एम.वी. की छात्रा ने संस्थान का मान बढ़ाया, इनोसेंट हार्ट्स स्कूल में नन्हे सितारों ने बिखेरी अपनी प्रतिभा की चमक : ‘स्पॉटलाइट’ बना आकर्षण का के... इनोसेंट हार्ट्स स्कूलों में नेकी और सच्चाई की जीत के संदेश के साथ मनाया गया दशहरा, डी.ए.वी. यूनिवर्सिटी में विश्व खाद्य दिवस पर ‘संडे ऑन साइकिल’ का 95वां संस्करण, स्वस्थ जीवन का दिया ... Actor Tiger Shroff फायरिंग केस में बड़ा एक्शन, तीन को किया कोटा से गिरफ्तार Actor Tiger Shroff पर की गई फायरिंग के बाद सामने आई हमलावरों की तस्वीरें, बाइक हुई बरामद Big Breaking : Actor Tiger Shroff पर फायरिंग, कई लोग हुए घायल

ਉਪ ਮੁੱਖ ਮੰਤਰੀ ਨੇ ਬਟਾਲੀਅਨਾਂ/ਪੁਲਿਸ ਥਾਣਿਆਂ ‘ਚੋਂ ਅਣ-ਅਧਿਕਾਰਤ ਗੰਨਮੈਨ ਲਗਾਉਣ ਦਾ ਲਿਆ ਨੋਟਿਸ,

deputy chief minister sukhjinder singh randhawa takes strong notice of unauthorized deploying of gunmen from battalions police stations ig dig  directed to submit report by november 25 after Punjab

ਆਈ.ਜੀਜ਼/ਡੀ.ਆਈ.ਜੀਜ਼ ਨੂੰ ਨਿੱਜੀ ਤੌਰ ਉਤੇ ਆਡਿਟ ਕਰਕੇ 25 ਨਵੰਬਰ ਤੱਕ ਰਿਪੋਰਟ ਸੌਂਪਣ ਲਈ ਆਖਿਆ,

ਪੀਟੀਬੀ ਖਬਰਾਂ ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆ ਪੁਲਿਸ ਬਟਾਲੀਅਨਾਂ/ਪੁਲਿਸ ਥਾਣਿਆਂ ‘ਚੋਂ ਅਣ-ਅਧਿਕਾਰਤ ਗੰਨਮੈਨ ਡਿਊਟੀ ਲਗਾਉਣ ਦਾ ਸਖਤ ਨੋਟਿਸ ਲੈਂਦਿਆਂ ਸਾਰੇ ਜ਼ੋਨਾਂ ਦੇ ਆਈ.ਜੀਜ਼/ਡੀ.ਆਈ.ਜੀਜ਼ ਨੂੰ ਨਿੱਜੀ ਤੌਰ ਉਤੇ ਆਡਿਟ ਕਰਕੇ 25 ਨਵੰਬਰ ਤੱਕ ਰਿਪੋਰਟ ਸੌਂਪਣ ਲਈ ਆਖਿਆ ਹੈ।

ਇਸੇ ਤਰ੍ਹਾਂ ਗ੍ਰਹਿ ਮੰਤਰੀ ਸ. ਰੰਧਾਵਾ ਨੇ ਬਿਨਾਂ ਪ੍ਰਵਾਨਗੀ ਦੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾਣ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਨਿਰਦੇਸ਼ ਦਿੱਤੇ ਹਨ ਕਿ ਕੋਈ ਵੀ ਪੁਲਿਸ ਅਧਿਕਾਰੀਆਂ ਤੇ ਕਰਮਚਾਰੀ ਬਿਨਾਂ ਨਿਗਰਾਨ ਅਧਿਕਾਰੀ ਦੀ ਪ੍ਰਵਾਨਗੀ ਤੋਂ ਅਧਿਕਾਰ ਖੇਤਰ ਤੋਂ ਬਾਹਰ ਨਹੀਂ ਜਾਵੇਗਾ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀ/ਕਰਮਚਾਰੀ ਖਿਲਾਫ ਸਖ਼ਤ ਅਨੁਸ਼ਾਸਣੀ ਕਾਰਵਾਈ ਕੀਤੀ ਜਾਵੇਗੀ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੁਲਿਸ ਬਟਾਲੀਅਨਾਂ/ਪੁਲਿਸ ਥਾਣਿਆਂ ‘ਚੋਂ ਅਣ-ਅਧਿਕਾਰਤ ਤੌਰ ਉਤੇ ਗੰਨਮੈਨ ਡਿਊਟੀ ਲਗਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ। ਇਸੇ ਤਰ੍ਹਾਂ ਪੁਲਿਸ ਅਧਿਕਾਰੀ/ਕਰਮਚਾਰੀ ਬਿਨਾਂ ਪ੍ਰਵਾਨਗੀ ਦੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਚਲੇ ਜਾਂਦੇ ਹਨ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਇਕ ਅਨੁਸ਼ਾਸਣਬੱਧ ਫੋਰਸ ਹੈ ਅਤੇ ਅਜਿਹੀ ਅਨੁਸ਼ਾਸਣਹੀਣਤਾ ਨਹੀਂ ਸਹਿਣ ਹੋਵੇਗੀ। ਇਸ ਸੰਬੰਧੀ ਕਿਤੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਉਪ ਮੁੱਖ ਮੰਤਰੀ ਵੱਲੋਂ ਦੋਵੇਂ ਮਾਮਲਿਆਂ ਬਾਰੇ ਲਏ ਗਏ ਗੰਭੀਰ ਨੋਟਿਸ ਸੰਬੰਧੀ ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ ਵੱਲੋਂ ਲਿਖਤੀ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਬਟਾਲੀਅਨਾਂ/ਪੁਲਿਸ ਥਾਣਿਆਂ ‘ਚੋਂ ਅਣ-ਅਧਿਕਾਰਤ ਗੰਨਮੈਨ ਡਿਊਟੀ ਲਗਾਉਣ ਸੰਬੰਧੀ ਸਾਰੇ ਆਈ.ਜੀਜ਼/ਡੀ.ਆਈ.ਜੀਜ਼ ਨੂੰ ਪੱਤਰ ਲਿਖ ਕੇ ਆਪਣੇ ਅਧੀਨ ਪੈਂਦੇ ਖੇਤਰਾਂ ਵਿੱਚੋਂ ਘੱਟੋ-ਘੱਟ ਦੋ ਥਾਣਿਆਂ ਦਾ ਨਿੱਜੀ ਤੌਰ ਉਤੇ ਮੈਨਪਾਵਰ ਆਡਿਟ ਕਰਕੇ ਅਤੇ ਐਚ.ਆਰ.ਐਮ.ਐਸ. ਰਿਕਾਰਡ ਦੇਖਣ ਦੇਖਣ ਉਪਰੰਤ 25 ਨਵੰਬਰ ਤੱਕ ਰਿਪੋਰਟ ਸੌਂਪਣ ਲਈ ਕਿਹਾ ਹੈ। ਇਸੇ ਤਰ੍ਹਾਂ ਪ੍ਰਮੁੱਖ ਸਕੱਤਰ ਗ੍ਰਹਿ ਵੱਲੋਂ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਲਈ ਬਿਨਾਂ ਪ੍ਰਵਾਨਗੀ ਤੋਂ ਅਧਿਕਾਰ ਖੇਤਰ ਤੋਂ ਬਾਹਰ ਨਾ ਜਾਣ ਸੰਬੰਧੀ ਡੀ.ਜੀ.ਪੀ. ਸਮੂਹ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਲਿਖਤੀ ਪੱਤਰ ਜਾਰੀ ਜਾਰੀ ਕਰ ਦਿੱਤਾ ਹੈ।