PTB News

Latest news
ਲਾਇਲਪੁਰ ਖ਼ਾਲਸਾ ਕਾਲਜ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਧੀਆਂ ਨੂੰ ਸਮਰਪਿਤ ਤੀਆਂ ਦਾ ਤਿਉਹਾਰ, जीएनए यूनिवर्सिटी ने पीजी ओरिएंटेशन 2026 का आयोजन किया; लाहौरी ज़ीरा के संस्थापक ने छात्रों को बड़ा ... एचएमवी में महिला सशक्तिकरण की भावना के साथ ‘तियां धियां नाल’ उत्सव का आयोजन किया गया, प्रेम चंद मारकंडा एसडी कॉलेज फॉर वूमेन में हिंदी साहित्य धारा की ओर से बीए तथा बीएड के विद्यार्थियों... सेंट सोल्जर कॉलेज ऑफ एजुकेशन, जालंधर के विद्यार्थियों ने विश्वविद्यालय के परिणामों में शानदार प्रदर्... इनोसेंट हार्ट्स कॉलेज ऑफ़ एजुकेशन ने मनाया एंटी-रैगिंग सप्ताह, एम्स बिलासपुर के विस्तार के लिए पूर्ण सहयोग प्रदान करेगी प्रदेश सरकारः मुख्यमंत्री जालंधर में हुआ डबल मर्डर, बेटे ने ही कर दिया पिता और पत्नी का बेरहमीं से कत्ल, इलाके में दहशत का माह... Punjab : राशन कार्ड बनवाने वालों के लिए बड़ी मुसीबत, लोग हुए परेशान हिमाचल के सिरमौर में गहरी खाई में गिरी बोलेरो, 4 लोगों की मौके पर दर्दनाक मौत, 5 गंभीर

ਲਾਇਲਪੁਰ ਖ਼ਾਲਸਾ ਕਾਲਜ ਦੇ ਜੁਆਲੋਜੀ ਵਿਭਾਗ ਦੇ ਮੁਖੀ ਡਾ. ਗਗਨਦੀਪ ਕੌਰ ਸ਼ਾਨਦਾਰ ਸੇਵਾਵਾਂ ਦੇਣ ਉਪਰੰਤ ਹੋਏ ਸੇਵਾ ਮੁਕਤ,

dr-gagandeep-kaur-head-of-the-zoology-department-of-lyallpur-khalsa-college-retired-after-rendering-excellent-services

.

PTB News “ਸਿੱਖਿਆ” : ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਸਮੂਹ ਸਟਾਫ ਅਤੇ ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ ਦੀ ਅਗਵਾਈ ਵਿਚ ਜੁਆਲੋਜੀ ਵਿਭਾਗ ਦੇ ਮੁਖੀ ਡਾ. ਗਗਨਦੀਪ ਕੌਰ ਦੀ ਰਿਟਾਇਰਮੈਂਟ ਮੌਕੇ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਵਿਦਾਇਗੀ ਪਾਰਟੀ ਦਿੱਤੀ ਗਈ। ਸਮਾਗਮ ਦੇ ਸ਼ੁਰੂ ਵਿੱਚ ਡਾ. ਗਗਨਦੀਪ ਕੌਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਸਵਾਗਤ ਫੁੱਲਾਂ ਦੇ ਗੁਲਦਸਤੇ ਦੇ ਕੇ ਕੀਤਾ। ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ ਨੇ ਡਾ. ਗਗਨਦੀਪ ਕੌਰ ਦੇ ਅਧਿਆਪਨ ਕਾਲ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਡਾ. ਗਗਨਦੀਪ ਕੌਰ ਨੇ ਕਾਲਜ ਦੇ ਜੁਆਲੋਜੀ ਵਿਭਾਗ ਵਿਚ 26 ਸਾਲ ਬਤੌਰ ਅਧਿਆਪਕ, ਰਜਿਸਟਰਾਰ ਅਤੇ ਮੁਖੀ ਵਜੋਂ ਸੇਵਾ ਨਿਭਾਈ।

.

.

ਇਸ ਸਮੇਂ ਦੌਰਾਨ ਉਨ੍ਹਾਂ ਸਮੇਂ-ਸਮੇਂ ’ਤੇ ਕਾਲਜ ਵਲੋਂ ਦਿੱਤੇ ਗਏ ਮਹੱਤਵਪੂਰਨ ਅਹੁਦਿਆਂ ਤੇ ਵੀ ਬੜੀ ਲਗਨ ਨਾਲ ਕੰਮ ਕੀਤਾ। ਸਟਾਫ ਸੈਕਟਰੀ ਡਾ. ਰਛਪਾਲ ਸਿੰਘ ਸੰਧੂ ਨੇ ਵੀ ਸਟਾਫ ਨੂੰ ਸੰਬੋਧਿਤ ਕਰਦਿਆ ਕਿਹਾ ਕਿ ਡਾ. ਗਗਨਦੀਪ ਕੌਰ ਨੇ ਕਾਲਜ ਵਿਖੇ ਪੜਾਉਦਿਆਂ ਵੱਡੀਆਂ ਪ੍ਰਾਪਤੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਉਹ ਇਕ ਚੰਗੇ ਅਧਿਆਪਕ ਹੀ ਨਹੀਂ ਸਗੋਂ ਵਧੀਆਂ ਇਨਸਾਨ ਵੀ ਹਨ, ਜੋ ਸਮੇਂ-ਸਮੇਂ ’ਤੇ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕਰਦੇ ਰਹੇ ਹਨ। ਇਸ ਮੌਕੇ ਕਾਲਜ ਵਲੋਂ ਡਾ. ਗਗਨਦੀਪ ਕੌਰ ਨੂੰ ਦਿੱਤਾ ਗਿਆ ਸ਼ੋਭਾ ਪੱਤਰ ਪ੍ਰੋ. ਹਰੀ ਓਮ ਵਰਮਾ ਵਲੋਂ ਪੜ੍ਹਿਆ ਗਿਆ।

.

ਡਾ. ਗਗਨਦੀਪ ਕੌਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਕਾਲਜ ਨੇ ਤੇ ਇਥੋਂ ਦੇ ਸਟਾਫ ਨੇ ਜਿਹੜਾ ਮਾਣ ਸਤਿਕਾਰ ਮੈਨੂੰ ਦਿੱਤਾ ਉਸ ਨੂੰ ਸਾਰੀ ਜ਼ਿੰਦਗੀ ਨਹੀਂ ਭੁਲਾ ਸਕਦੀ ਅਤੇ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਇਹ ਕਾਲਜ ਸਦਾ ਦਿਨ ਦੁਗਣੀ ਤੇ ਰਾਤ ਚੌਗਣੀ ਤਰੱਕੀ ਕਰਦਾ ਰਹੇ। ਉਨ੍ਹਾਂ ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਦਾ ਉਨ੍ਹਾਂ ਨੂੰ ਤੇ ਵਿਭਾਗ ਨੂੰ ਦਿੱਤੇ ਸਹਿਯੋਗ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।ਇਸ ਸਮੇਂ ਸਮੂਹ ਟੀਚਿੰਗ ਸਟਾਫ ਮੈਂਬਰਾਨ ਹਾਜ਼ਿਰ ਸਨ। ਸਾਰਿਆਂ ਨੇ ਉਹਨਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ ।ਸਟੇਜ ਸੰਚਾਲਕ ਦੀ ਸੇਵਾ ਡਾ. ਰਛਪਾਲ ਸਿੰਘ ਸੰਧੂ ਨੇ ਬਾਖੂਬੀ ਨਿਭਾਈ।

.

.

.