PTB News

Latest news
जालंधर! खुफिया जानकारियों को पाकिस्तान भेजने वाले 3 युवकों को किया पुलिस ने गिरफ्तार जालंधर! दोस्त ने किया दोस्त का बेरहमी के साथ म'र्ड'र फिर किया गड्ढे में दफन पंजाब से दुःखद ख़बर, ASI ने सर्विस पिस्टल से की आ'त्मह'त्या, मचा हड़कंप बुरे फंसे! आप मंत्री संजीव अरोड़ा, ₹55.57 करोड़ की संपत्ति होगी कुर्क, किन शहरों की, जाने पूरी लिस्ट पंजाब से गए निहंगों ने कुल्हाल बॉर्डर पर तोड़ी बैरिकेडिंग, लहराई नंगी तलवारें, बातचीत के बाद लौटे पां... राम मंदिर चढ़ावा चोरी मामले को लेकर ट्रस्ट ने दर्ज कराई FIR, CCTV में आए थे नजर भगवंत मान ने बार-बार बेअदबी वाले वीडियो पर बयान बदलकर खुद को नुकसान पहुंचा रहे: सरदार बिक्रम सिंह मज... पासपोर्ट बनवाना हुआ अब महंगा, केंद्र सरकार ने बढ़ाई फीस, जानें कब से लागू होंगी नई दरें केंद्र के नए रोजगार अधिनियम पर भड़के हिमाचल प्रदेश के ग्रामीण विकास एवं पंचायती राज मंत्री अनिरुद्ध ... CM ने नेरी कलां में 90.66 करोड़ रुपये की 12 विकास परियोजनाओं के किए उद्घाटन एवं शिलान्यास

ਜਲੰਧਰ ਦੇ ਚੋਣ ਕਮਿਸ਼ਨ ਅਧਿਕਾਰੀ ਨੇ ਨਤੀਜਿਆਂ ਤੋਂ ਪਹਿਲਾਂ ਲਾਈ ਉਮੀਦਵਾਰ ਲਈ ਸਖਤ ਪਾਬੰਦੀਆਂ

Election Commission bans winning rallies after results Deputy Commissioner Ghanshyam Thori

ਪੀਟੀਬੀ ਖਬਰਾਂ ਜਲੰਧਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਅੱਜ ਕਿਹਾ ਕਿ ਭਾਰਤ ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਤੋਂ ਬਾਅਦ ਕਿਸੇ ਵੀ ਕਿਸਮ ਦੇ ਜੇਤੂ ਜਲੂਸ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਲਈ ਚੋਣਾਂ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ।

ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਵਿੱਚ ਗਿਣਤੀ ਦੌਰਾਨ ਜਾਂ ਗਿਣਤੀ ਤੋਂ ਬਾਅਦ ਕਿਸੇ ਵੀ ਕਿਸਮ ਦਾ ਜੇਤੂ ਜਲੂਸ ਕੱਢਣ ‘ਤੇ ਰੋਕ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੋਣ ਸਰਟੀਫਿਕੇਟ ਪ੍ਰਾਪਤ ਕਰਨ ਸਮੇਂ ਜੇਤੂ ਉਮੀਦਵਾਰਾਂ ਦੇ ਨਾਲ ਜਾਣ ਵਾਲੇ ਵਿਅਕਤੀਆਂ ਦੀ ਗਿਣਤੀ ਵੀ ਸੀਮਤ ਕਰ ਦਿੱਤੀ ਗਈ ਹੈ। ਚੋਣ ਸਰਟੀਫਿਕੇਟ ਜਾਰੀ ਕਰਨ ਦੌਰਾਨ ਉਮੀਦਵਾਰ ਜਾਂ ਉਸ ਦੇ ਅਧਿਕਾਰਤ ਨੁਮਾਇੰਦੇ ਦੇ ਨਾਲ ਸਿਰਫ਼ ਦੋ ਵਿਅਕਤੀ ਹੀ ਜਾ ਸਕਦੇ ਹਨ । ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ 9 ਰਿਟਰਨਿੰਗ ਅਫ਼ਸਰਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ।

ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ‘ਤੇ ਨਜ਼ਰ ਰੱਖਣ ਲਈ ਪ੍ਰਸ਼ਾਸਨ ਵੱਲੋਂ ਨਿਗਰਾਨ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਇਸ ਸਾਲ ਹਰੇਕ ਵਿਧਾਨ ਸਭਾ ਹਲਕੇ ਲਈ ਦੋ ਗਿਣਤੀ ਹਾਲ ਬਣਾਏ ਗਏ ਹਨ।