PTB News

Latest news
ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਏ. ਜਰਨਲਿਜਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, इनोसेंट हार्ट्स ने प्रेरणा, मनोरंजन और दूरदृष्टि के साथ 2026 बैच का किया स्वागत,   2,000 से ज़्यादा छात्रों को ₹10 लाख से ज़्यादा के ऑफ़र मिले, माइक्रोसॉफ्ट से ₹60 लाख का सबसे बड़ा ... एचएमवी की पूर्व छात्रा रशदीप कौर का राष्ट्रमंडल एवं एशियाई खेलों के लिए चयन, ​जालंधर! गुरुनानक पुरा में बनने जा रहे ओवरब्रिज के विरोध में कल बंद रहेंगी दुकानें CJP के संस्थापक सहित, 23 दिन बाद AISA छात्रों ने भी खत्म किया आमरण अनशन ट्रेनी IPS अधिकारी पर महिला अधिकारी ने लगाए गंभीर आरोप, कहा-मुझ पर फेंके कंडोम, किया यौन उत्पीड़न और... Cockroach Janata Party के प्रदर्शनकारियों पर दिल्ली पुलिस ने किया लाठीचार्ज, बैरिकेडिंग तोड़ी डेंटल कॉलेज शिमला का नाम राजीव गांधी डेंटल कॉलेज, शिमला होगा: मुख्यमंत्री स्वर्गीय श्रीमती मनोरमा मेयर के निमित्त प्रार्थना सभा में अर्पित भावभीनी श्रद्धांजलि,

ਪ੍ਰਿੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਡਾ. ਗੁਰਪਿੰਦਰ ਸਿੰਘ ਸਮਰਾ ਦੀ ਪ੍ਰਧਾਨਗੀ ਵਿੱਚ ਹੋਈ ਪ੍ਰਿੰਸੀਪਲ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ,

Emergency Meeting of Principals Association held under the chairmanship of Dr. Gurpinder Singh Samra, President of Principals Association Jalandhar

PTB City ਖ਼ਬਰਾਂ ਸਿਖਿਆ : ਪ੍ਰਿੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਡਾ. ਗੁਰਪਿੰਦਰ ਸਿੰਘ ਸਮਰਾ ਦੀ ਪ੍ਰਧਾਨਗੀ ਵਿੱਚ ਪ੍ਰਿੰਸੀਪਲ ਐਸੋਸੀਏਸ਼ਨ ਦੀ ਇੱਕ ਹੰਗਾਮੀ ਮੀਟਿੰਗ ਹੋਈ ਜਿਸ ਵਿੱਚ ਐਸੋਸੀਏਸ਼ਨ ਵਲੋਂ ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜੇਸ਼ਨਜ਼ ਦੁਆਰਾ 3 ਸਤੰਬਰ 2021 ਨੂੰ ਕੰਮ ਛੋੜ ਹੜ੍ਹਤਾਲ ਦੇ ਦਿੱਤੇ ਗਏ ਸੱਦੇ ਦਾ ਭਰਪੂਰ ਸਮਰਥਨ ਕੀਤਾ ਗਿਆ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ, ਡਾ. ਅਜੇ ਸਰੀਨ ਪ੍ਰਿੰਸੀਪਲ ਐਚ.ਐਮ.ਵੀ ਕਾਲਜ ਜਲੰਧਰ ਤੇ ਪ੍ਰਿੰਸੀਪਲ ਡਾ. ਗੁਰਦੇਵ ਸਿੰਘ ਰੰਧਾਵਾ ਜੀ.ਐਨ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਸਮੇਤ ਸਮੂਹ ਪ੍ਰਿੰਸੀਪਲ ਸਾਹਿਬਾਨ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਯੂ.ਜੀ.ਸੀ ਦਾ ਸੱਤਵਾਂ ਪੇਅ ਕਮਿਸ਼ਨ ਦੇਸ਼ ਦੇ ਸਾਰੇ ਰਾਜਾਂ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਲਾਗੂ ਹੋ ਚੁੱਕਾ ਹੈ,

.

.

ਪਰ ਪੰਜਾਬ ਸਰਕਾਰ ਦੁਆਰਾ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਪੇਅ ਕਮਿਸ਼ਨ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਸਰਕਾਰ ਨੂੰ ਸੱਤਵਾਂ ਪੇਅ ਕਮਿਸ਼ਨ ਤੁਰੰਤ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਲਜਾਂ ਤੇ ਯੂਨੀਵਰਸਟੀ ਦੇ ਅਧਿਆਪਕਾਂ ਦੇ ਪੇਅ ਕਮਿਸ਼ਨ ਨੂੰ ਯੂ.ਜੀ.ਸੀ ਦੇ ਸਕੇਲਾਂ ਨਾਲੋਂ ਡੀਲੰਿਕ ਕਰਨਾ ਵੀ ਬਹੁਤ ਮੰਦਭਾਗਾ ਹੈ। ਇਸ ਲਈ ਸਰਕਾਰ ਨੂੰ ਉਚੇਰੀ ਸਿੱਖਿਆ ਤੇ ਕਾਲਜਾਂ ਦੇ ਹਿੱਤ ਵਿੱਚ ਇਹ ਫੈਸਲਾ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜੇਕਰ ਇਨ੍ਹਾਂ ਮਸਲਿਆ ਨੂੰ ਫੌਰੀ ਤੌਰ ’ਤੇ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਜਾਵੇਗਾ।

.

Emergency Meeting of Principals Association held under the chairmanship of Dr. Gurpinder Singh Samra, President of Principals Association Jalandhar
ਪ੍ਰਿੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਡਾ. ਗੁਰਪਿੰਦਰ ਸਿੰਘ ਸਮਰਾ ਦੀ ਪ੍ਰਧਾਨਗੀ ਵਿੱਚ ਹੋਈ ਪ੍ਰਿੰਸੀਪਲ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ,

.

ਉਹਨਾਂ ਇਸ ਮੌਕੇ ਪੰਜਾਬ ਫੈਡਰੇਸ਼ਨ ਆਫ਼ ਯੂਨੀਵਰਸਿਟੀ ਐਂਡ ਕਾਲਜਿਜ਼ ਟੀਚਰਜ਼ ਆਰਗੇਨਾਈਜੇਸ਼ਨ ਵਲੋਂ 3 ਸਤੰਬਰ ਦੇ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕਰਨ ਦੇ ਨਾਲ-ਨਾਲ ਇਸ ਵਿੱਚ ਸਮੂਹ ਸਟਾਫ਼ ਸਮੇਤ ਸ਼ਾਮਲ ਹੋਣ ਦੀ ਵੀ ਗੱਲ ਕਹੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਉਚੇਰੀ ਸਿੱਖਿਆ ਦੀ ਬਿਹਤਰੀ ਲਈ ਪ੍ਰਿੰਸੀਪਲ ਐਸੋਸੀਏਸ਼ਨ ਹਰ ਤਰ੍ਹਾਂ ਦਾ ਸੰਘਰਸ਼ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਵਿਿਦਆਰਥੀਆਂ ਅਤੇ ਅਧਿਆਪਕਾਂ ਦੇ ਹਿੱਤ ਵਿੱਚ ਅਸੀਂ ਪੀਫਕਟੋ ਦੇ ਇਸ ਫੈਸਲੇ ਦੀ ਸ਼ਲਾਘਾ ਕਰਦੇ ਹੋਏ ਇਸ ਦਾ ਪੁਰਜ਼ੋਰ ਸਮਰਥਨ ਕਰਦੇ ਹਾਂ।

.

.

ਇਸ ਮੌਕੇ ਡਾ. ਪਰਦੀਪ ਭੰਡਾਰੀ ਪ੍ਰਿੰਸੀਪਲ ਦੋਆਬਾ ਕਾਲਜ, ਡਾ. ਤਰਸੇਮ ਸਿੰਘ ਪ੍ਰਿੰਸੀਪਲ ਐਸ.ਐਨ. ਕਾਲਜ ਬੰਗਾ, ਡਾ. ਅਨੂਪ ਵਤਸ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨਕੋਦਰ, ਡਾ. ਪੂਜਾ ਪ੍ਰਾਸ਼ਰ ਪ੍ਰਿੰਸੀਪਲ ਐਸ.ਡੀ. ਕਾਲਜ ਜਲੰਧਰ, ਡਾ. ਨਵਜੋਤ ਕੌਰ ਪ੍ਰਿੰਸੀਪਲ ਲਾਇਲਪੁਰ ਖ਼ਾਲਸਾ ਕਾਲਜ ਫਾਰ ਵਿਮਨ ਜਲੰਧਰ, ਡਾ. ਰੀਨਾ ਤਲਵਾੜ ਪ੍ਰਿੰਸੀਪਲ ਸ਼ਾਂਤੀ ਦੇਵੀ ਆਰਿਆ ਮਹਿਲਾ ਕਾਲਜ ਦੀਨਾ ਨਗਰ, ਡਾ. ਨੀਰਜ ਢੀਂਗਰਾ ਪ੍ਰਿੰਸੀਪਲ ਏ.ਪੀ.ਜੇ ਕਾਲਜ ਆਫ਼ ਫਾਈਨ ਆਰਟਸ ਜਲੰਧਰ ਆਦਿ ਹਾਜ਼ਰ ਸਨ।

.

 

 

 

हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,

साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें