PTB News

Latest news
ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਏ. ਜਰਨਲਿਜਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, इनोसेंट हार्ट्स ने प्रेरणा, मनोरंजन और दूरदृष्टि के साथ 2026 बैच का किया स्वागत,   2,000 से ज़्यादा छात्रों को ₹10 लाख से ज़्यादा के ऑफ़र मिले, माइक्रोसॉफ्ट से ₹60 लाख का सबसे बड़ा ... एचएमवी की पूर्व छात्रा रशदीप कौर का राष्ट्रमंडल एवं एशियाई खेलों के लिए चयन, ​जालंधर! गुरुनानक पुरा में बनने जा रहे ओवरब्रिज के विरोध में कल बंद रहेंगी दुकानें CJP के संस्थापक सहित, 23 दिन बाद AISA छात्रों ने भी खत्म किया आमरण अनशन ट्रेनी IPS अधिकारी पर महिला अधिकारी ने लगाए गंभीर आरोप, कहा-मुझ पर फेंके कंडोम, किया यौन उत्पीड़न और... Cockroach Janata Party के प्रदर्शनकारियों पर दिल्ली पुलिस ने किया लाठीचार्ज, बैरिकेडिंग तोड़ी डेंटल कॉलेज शिमला का नाम राजीव गांधी डेंटल कॉलेज, शिमला होगा: मुख्यमंत्री स्वर्गीय श्रीमती मनोरमा मेयर के निमित्त प्रार्थना सभा में अर्पित भावभीनी श्रद्धांजलि,

ਉੱਘੇ ਖੇਡ ਤੇ ਸਿੱਖਿਆ ਸ਼ਾਸਤਰੀ ਡਾ. ਜਸਪਾਲ ਸਿੰਘ ਨੇ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪ੍ਰਿੰਸੀਪਲ ਵਜੋਂ ਸੰਭਾਲਿਆ ਅਹੁਦਾ,

eminent-sports-and-educationist-dr-jaspal-singh-assumed-the-post-as-principal-of-lyallpur-khalsa-college-jalandhar

PTB ਨਿਊਜ਼ “ਸਿੱਖਿਆ” : ਉੱਘੇ ਖੇਡ ਤੇ ਸਿੱਖਿਆ ਸ਼ਾਸਤਰੀ ਡਾ. ਜਸਪਾਲ ਸਿੰਘ ਨੇ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪ੍ਰਿੰਸੀਪਲ ਵਜੋਂ ਅਹੁੱਦਾ ਸੰਭਾਲਿਆ। ਇਸ ਮੌਕੇ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ, ਪ੍ਰੋ. ਸੁਖਬੀਰ ਸਿੰਘ ਚੱਠਾ ਡਾਇਰੈਕਟਰ ਅਕੈਡਮਿਕ ਅਫੇਅਰਸ, ਟੈਕਲੀਨਕਲ ਕੈਂਪਸ, ਪ੍ਰੋ. ਜਸਰੀਨ ਕੌਰ ਵਾਈਸ-ਪ੍ਰਿੰਸੀਪਲ, ਸਮੂਹ ਅਧਿਆਪਨ ਵਿਭਾਗਾਂ ਦੇ ਮੁਖੀ ਸਾਹਿਬਾਨ, ਅਧਿਆਪਕ ਅਤੇ ਨਾਨ-ਟੀਚਿੰਗ ਸਟਾਫ ਨੇ ਉਨ੍ਹਾਂ ਨੂੰ ਵਧਾਈ ਦਿੱਤੀ।

ਸਰਦਾਰਨੀ ਬਲਬੀਰ ਕੌਰ ਨੇ ਇਸ ਮੌਕੇ ਉਨ੍ਹਾਂ ਨੂੰ ਚੇਅਰ ’ਤੇ ਬਿਠਾਉਂਦਿਆਂ ਆਸ ਪ੍ਰਗਟਾਈ ਕਿ ਉਹ ਕਾਲਜ ਦੇ ਸ਼ਾਨਮੱਤੇ ਪ੍ਰਾਪਤੀਆਂ ਦੇ ਇਤਿਹਾਸ ਨੂੰ ਬਰਕਰਾਰ ਰੱਖਣਗੇ। ਉਨ੍ਹਾਂ ਡਾ. ਜਸਪਾਲ ਸਿੰਘ ’ਤੇ ਬਤੌਰ ਪ੍ਰਿੰਸੀਪਲ ਭਰੋਸਾ ਜਤਾਉਂਦਿਆਂ ਕਿਹਾ ਕਿ ਕਾਲਜ ਦੇ ਸਰਵਪੱਖੀ ਵਿਕਾਸ ਵਿਚ ਉਹ ਆਪਣੀ ਵਡਮੁੱਲੀ ਭੂਮਿਕਾ ਨਿਭਾਉਣਗੇ। ਜ਼ਿਕਰਯੋਗ ਹੈ ਕਿ ਡਾ. ਜਸਪਾਲ ਸਿੰਘ ਕਾਲਜ ਵਿਖੇ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲਣ ਤੋਂ ਪਹਿਲਾ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ, ਮਾਹਿਲਪੁਰ ਵਿਖੇ ਪ੍ਰਿੰਸੀਪਲ ਦੇ ਅਹੁੱਦੇ ’ਤੇ ਸੇਵਾ ਕਰ ਰਹੇ ਸਨ, ਜਿੱਥੇ ਉਨ੍ਹਾਂ ਤਿੰਨ ਸਾਲ ਕਾਰਜ ਕੀਤਾ।

ਉਸ ਤੋਂ ਪਹਿਲਾ ਉਨ੍ਹਾਂ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਸਰੀਰਿਕ ਸਿੱਖਿਆ ਅਤੇ ਖੇਡ ਵਿਭਾਗ ਵਿਚ ਬਤੌਰ ਅਧਿਆਪਕ 22 ਸਾਲ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਦੀ ਸੁਯੋਗ ਅਗਵਾਈ ਵਿਚ 22 ਸਾਲਾਂ ਵਿਚ ਕਾਲਜ ਨੇ ਖੇਡਾਂ ਦੇ ਖੇਤਰ ਵਿਚ ਅੰਤਰ ਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ। ਇਸ ਦੇ ਨਾਲ ਹੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਚੋਂ ਲਗਭਗ 18 ਵਾਰ ਸਪੋਰਟਸ ਦੀ ਜਨਰਲ ਚੈਪੀਅਨਸ਼ਿਪ ਟ੍ਰਾਫੀ ਵੀ ਜਿੱਤੀ। ਡਾ. ਜਸਪਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਪੋਰਟਸ ਕਮੇਟੀ ਦੇ ਮੈਂਬਰ ਵੀ ਰਹੇ।

ਇਸ ਤੋਂ ਇਲਾਵਾ 4 ਕਿਤਾਬਾਂ, 40 ਦੇ ਲਗਭਗ ਰਿਸਰਚ ਪੇਪਰ (ਰਾਸ਼ਟਰੀ ਅਤੇ ਅੰਤਰਰਾਸ਼ਟਰੀ) ਪੇਸ਼ ਕੀਤੇ। ਉਨ੍ਹਾਂ ਪ੍ਰੀ-ਓਲਪਿੰਕ ਕਾਂਗਰਸ ਲੰਡਨ ਵਿਖੇ ਰਿਸਰਚ ਪੇਪਰ ਵੀ ਪੇਸ਼ ਕੀਤਾ ਅਤੇ ਵਰਲਡ ਯੂਨੀਵਰਸਿਟੀ ਗੇਮ ਜੋ ਕਿ ਨਾਪੋਲੀ (ਇੰਟਲੀ) ਵਿਖੇ ਹੋਈ ਬਤੌਰ ਟੀਮ ਮੈਨੇਜ਼ਰ ਵੀ ਸ਼ਿਰਕਤ ਕੀਤੀ। ਉਨ੍ਹਾਂ ਦੀ ਪ੍ਰਤਿਭਾ, ਕਾਲਜ ਨੂੰ ਦੇਣ ਅਤੇ ਖੇਡ ਖੇਤਰ ਨੂੰ ਦੇਣ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਗਵਰਨਿੰਗ ਕੌਂਸਲ, ਲਾਇਲਪੁਰ ਖ਼ਾਲਸਾ ਕਾਲਜ ਨੇ ਪ੍ਰਿੰਸੀਪਲ ਨਿਯੁਕਤ ਕੀਤਾ।

ਇਸ ਮੌਕੇ ਡਾ. ਜਸਪਾਲ ਸਿੰਘ ਨੇ ਬੋਲਦਿਆਂ ਕਿਹਾ ਕਿ ਉਨ੍ਹਾਂ ਨੂੰ ਕਾਲਜ ਤੇ ਕਾਲਜ ਨਾਲ ਸੰਬੰਧਿਤ ਹਰ ਕੰਮ ਨਾਲ ਅੰਤਾਂ ਦਾ ਮੋਹ, ਪਿਆਰ ਤੇ ਸਨੇਹ ਹੈ। ਉਨ੍ਹਾਂ ਕਿਹਾ ਕਿ ਨਵੀਂ ਮਿਲੀ ਬਤੌਰ ਪ੍ਰਿੰਸੀਪਲ ਦੀ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਗਵਰਨਿੰਗ ਕੌਂਸਲ ਦੁਆਰਾ ਪ੍ਰਗਟਾਏ ਵਿਸ਼ਵਾਸ ਤੇ ਪੂਰਾ ਉਤਰਨ ਦੀ ਕੌਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਉਹ ਵਿਿਦਆਰਥੀ ਭਲਾਈ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਯਤਨਸ਼ੀਲ ਰਹਿਣਗੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਖੀ ਸਾਹਿਬਾਨ ਤੋਂ ਇਲਾਵਾ ਨਾਨ ਟੀਚਿੰਗ ਸਟਾਫ ਮੈਂਬਰ ਵੀ ਹਾਜ਼ਰ ਸਨ।

Latest News