PTB News

Latest news
ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਏ. ਜਰਨਲਿਜਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, इनोसेंट हार्ट्स ने प्रेरणा, मनोरंजन और दूरदृष्टि के साथ 2026 बैच का किया स्वागत,   2,000 से ज़्यादा छात्रों को ₹10 लाख से ज़्यादा के ऑफ़र मिले, माइक्रोसॉफ्ट से ₹60 लाख का सबसे बड़ा ... एचएमवी की पूर्व छात्रा रशदीप कौर का राष्ट्रमंडल एवं एशियाई खेलों के लिए चयन, ​जालंधर! गुरुनानक पुरा में बनने जा रहे ओवरब्रिज के विरोध में कल बंद रहेंगी दुकानें CJP के संस्थापक सहित, 23 दिन बाद AISA छात्रों ने भी खत्म किया आमरण अनशन ट्रेनी IPS अधिकारी पर महिला अधिकारी ने लगाए गंभीर आरोप, कहा-मुझ पर फेंके कंडोम, किया यौन उत्पीड़न और... Cockroach Janata Party के प्रदर्शनकारियों पर दिल्ली पुलिस ने किया लाठीचार्ज, बैरिकेडिंग तोड़ी डेंटल कॉलेज शिमला का नाम राजीव गांधी डेंटल कॉलेज, शिमला होगा: मुख्यमंत्री स्वर्गीय श्रीमती मनोरमा मेयर के निमित्त प्रार्थना सभा में अर्पित भावभीनी श्रद्धांजलि,

ਪੰਜਾਬ, ਪਾਣੀ ਵਿਚ ਫਸੀ ਸਕੂਲ ਦੇ ਬੱਚਿਆਂ ਨਾਲ ਭਰੀ ਸਕੂਲ ਵੈਨ,

fazilka-punjab-one-school-van-stuck-in-water-school-children-punjab

ਪੀਟੀਬੀ ਖਬਰਾਂ ਫਾਜ਼ਿਲਕਾ : ਪੰਜਾਬ ਵਿੱਚ ਹੋ ਰਹੀ ਬਾਰਸ਼ ਕਾਰਨ ਪਾਣੀ ਇਸ ਕਦਰ ਜਮ੍ਹਾਂ ਹੋ ਗਿਆ ਕਿ ਪ੍ਰਸ਼ਾਸਨ ਦੇ ਵਿਕਾਸ ਕੰਮਾਂ ਦੀ ਪੋਲ ਖੁੱਲ੍ਹ ਗਈ ਹੈ। ਇਸ ਦੇ ਨਾਲ ਹੀ ਇਹ ਬਰਸਾਤੀ ਪਾਣੀ ਲੋਕਾਂ ਲਈ ਮੁਸੀਬਤ ਬਣ ਗਿਆ ਹੈ। ਅੱਜ ਫਾਜ਼ਿਲਕਾ ਵਿੱਚ ਹੋ ਰਹੀ ਬਾਰਸ਼ ਕਾਰਨ ਰੇਲਵੇ ਅੰਡਰ ਬ੍ਰਿਜ ਵਿੱਚ ਜਮ੍ਹਾਂ ਹੋਏ ਪਾਣੀ ਵਿੱਚ ਸਕੂਲ ਦੇ ਬੱਚਿਆਂ ਦੀ ਵੈਨ ਫਸ ਗਈ। ਇਸ ਦੌਰਾਨ ਮੌਕੇ ਤੋਂ ਲੰਘ ਰਹੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਮਦਦ ਕਰਕੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ।

ਫਾਜ਼ਿਲਕਾ ਵਿੱਚ ਅੱਜ ਸਵੇਰ ਤੋਂ ਹੀ ਤੇਜ਼ ਬਾਰਸ਼ ਹੋ ਰਹੀ ਹੈ ਜਿਸ ਨੇ ਫਾਜ਼ਿਲਕਾ ਸ਼ਹਿਰ ਨੂੰ ਜਲਥਲ ਕਰਕੇ ਰੱਖ ਦਿੱਤਾ। ਇੱਕ ਪਾਸੇ ਫਾਜ਼ਿਲਕਾ ਦੇ ਪ੍ਰਸ਼ਾਸਨ ਦੇ ਵਿਕਾਸ ਕੰਮਾਂ ਦੀ ਪੋਲ ਤਾਂ ਖੁੱਲ੍ਹੀ ਹੀ ਹੈ ਪਰ ਦੂਜੇ ਪਾਸੇ ਜਮ੍ਹਾਂ ਹੋਇਆ ਪਾਣੀ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਗਿਆ ਹੈ। ਇਹੀ ਵਜ੍ਹਾ ਹੈ ਕਿ ਫਾਜ਼ਿਲਕਾ ਦੇ ਰੇਲਵੇ ਅੰਡਰ ਬ੍ਰਿਜ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਜਮ੍ਹਾਂ ਹੋਏ ਪਾਣੀ ਵਿੱਚ ਸਕੂਲੀ ਬੱਚਿਆਂ ਦੀ ਵੈਨ ਫਸ ਗਈ ਹੈ।

ਹਾਲਾਂਕਿ ਮੌਕੇ ਤੋਂ ਲੰਘ ਰਹੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਸਕੂਲ ਡਰਾਈਵਰ ਦੀ ਮਦਦ ਕਰਕੇ ਵੈਨ ਵਿੱਚ ਸਵਾਰ ਛੋਟੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਲਿਆ ਹੈ। ਇਸ ਤੋਂ ਬਾਅਦ ਹੋਰ ਲੋਕ ਸੱਦੇ ਗਏ ਤੇ ਸਕੂਲ ਵੈਨ ਨੂੰ ਧੱਕਾ ਲਾ ਕੇ ਪਾਣੀ ਵਿੱਚੋਂ ਬਾਹਰ ਕੱਢਿਆ ਗਿਆ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮੌਕੇ ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਅੰਡਰ ਬ੍ਰਿਜ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਇਹ ਹਲਾਤ ਪੈਦਾ ਹੋ ਰਹੇ ਹਨ।

Latest News