PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਫੁੱਟਵਾਲ ਖੇਡ ਟਰਾਇਲ ਨੂੰ ਭਰਵਾਂ ਹੁੰਘਾਰਾ,

Footwall sports trials at Lyallpur Khalsa College receive overwhelming response

PTB News “ਸਿੱਖਿਆ” : ਸਿਰਮੌਰ ਵਿਦਿਅਕ ਸੰਸਥਾ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਦਿਅਕ ਅਤੇ ਸੱਭਿਆਚਾਰਕ ਖੇਤਰ ਵਿੱਚ ਵਿਲੱਖਣ ਸਥਾਨ ਰੱਖਦਾ ਹੈ ਉਥੇ ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਉਤਸਾਹ ਪੈਦਾ ਕਰਨ ਲਈ ਕਾਲਜ ਵੱਲੋਂ 22 ਪ੍ਰਕਾਰ ਦੀਆਂ ਖੇਡਾਂ ਲਈ ਖੇਡ ਟਰਾਇਲ ਕਰਵਾਏ ਜਾਂਦੇ ਹਨ । ਇਸੇ ਤਹਿਤ ਅੱਜ ਕਾਲਜ ਗਰਾਉਂਡ ਵਿੱਚ ਫੁੱਟਬਾਲ ਖੇਡ ਟਰਾਇਲ ਕਰਵਾਏ ਜਿਸ ਵਿੱਚ ਵੱਖ ਵੱਖ ਅਕਾਦਮੀਆਂ ਤੋਂ 150 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ।

.

.

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਟਰਾਇਲ ਦੇਣ ਆਏ ਖਿਡਾਰੀਆਂ ਨੂੰ ਜ਼ਿੰਦਗੀ ਵਿੱਚ ਖੇਡਾਂ ਦੇ ਮਹੱਤਵ ਨੂੰ ਦੱਸਦਿਆਂ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਖੇਡਾਂ ਵਿੱਚ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡੀਨ ਸਪੋਰਟਸ ਡਾ. ਸਿਮਰਨਜੀਤ ਸਿੰਘ ਬੈਂਸ ਨੇ ਖਿਡਾਰੀਆਂ ਨੂੰ ਚੋਣ ਤੋਂ ਬਾਅਦ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।

.

.

ਫੁੱਟਬਾਲ ਦੇ ਟਰਾਇਲ ਦੌਰਾਨ ਕੋਚ ਤਜਿੰਦਰ ਸਿੰਘ ਅਤੇ ਉਨਾਂ ਦੇ ਸਹਿਯੋਗੀ ਗੁਰਜੀਤ ਕੁਮਾਰ, ਭਾਰਤ ਭੂਸ਼ਣ, ਵਰੁਨਦੀਪ (ਅੰਤਰਰਾਸ਼ਟਰੀ ਖਿਡਾਰੀ) ਅਤੇ ਜਗਦੀਸ਼ ਸਿੰਘ ਹਾਜ਼ਰ ਸਨ। ਇਸ ਮੌਕੇ ਸਪੋਰਟਸ ਕਮੇਟੀ ਦੇ ਮੈਂਬਰ ਡਾ. ਦਿਨਕਰ ਸ਼ਰਮਾ, ਡਾ. ਹਰਜਿੰਦਰ ਸਿੰਘ, ਡਾ. ਕਰਨਬੀਰ ਸਿੰਘ, ਡਾ. ਅਜੀਤਪਾਲ ਸਿੰਘ, ਪ੍ਰੋ. ਸਤਪਾਲ ਸਿੰਘ ਅਤੇ ਡਾ. ਸਰਬਜੀਤ ਸਿੰਘ ਫੁੱਟਬਾਲ ਟਰਾਇਲ ਦੌਰਾਨ ਖੇਡ ਗਰਾਊਂਡ ਵਿੱਚ ਵੀ ਹਾਜ਼ਰ ਸਨ।

.

.

.