PTB News

Latest news
ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਭੂਗੋਲ) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲੀਆਂ ਚਾਰੇ ਪੁਜੀਸ਼ਨਾ... सेंट सोल्जर कॉलेज की छात्राओं ने विश्वविद्यालय परीक्षाओं में लहराया परचम, रायत बाहरा प्रोफेशनल यूनिवर्सिटी होशियारपुर में 'इग्नाइट 2026' का भव्य आगाज़; विद्यार्थियों में दिखा... जालंधर के युवराज भाटिया ने 10 साल की उम्र में रचा IGU मेन टूर की सी कैटेगरी में बनाई खास जालंधर की राजनितिक के चाणक्य कहे जाने वाले आम आदमी पार्टी के सीनियर नेता का पार्टी ने बढ़ाया कद अमरावती अस्पताल अग्निकांड को लेकर CM फडणवीस ने किया बड़ा ऐलान, जांच के भी दिए आदेश Jalandhar : बाबा मुराद शाह दरगाह से लौट रहे दंपति सहित मासूम बेटी की हुई सड़क हादसे में दर्द/नाक मौ/त बड़ा फैसला : जज बनने के लिए, 3 नहीं अब 1 साल की होगी वकालत जरूरी Punjab बंद के बीच चली गो/लियां, कारोबारी के ऑफिस के बाहर, ₹5 करोड़ न देने पर मारने की मिल रही थीं धम... पंजाब बंद : मोहाली-चंडीगढ़ के बाॅर्डर पूरी तरह से सील, राज्य के कई शहरों में दुकानें बंद, भारी पुलिस...

ਲਾਇਲਪੁਰ ਖ਼ਾਲਸਾ ਕਾਲਜ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗਾ ਦਿਵਸ 2022,

International Yoga Day 2022 celebrated at Lyallpur Khalsa College Jalandhar

ਪੀਟੀਬੀ ਖਬਰਾਂ ਸਿਖਿਆ : ਦੁਨੀਆ ਭਰ ਦੇ ਲੱਖਾਂ ਲੋਕਾਂ ਦੇ ਨਾਲ, ਲਾਇਲਪੁਰ ਖ਼ਾਲਸਾ ਕਾਲਜ ਨੇ 21 ਜੂਨ 2022 ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ। 2015 ਵਿੱਚ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੁਆਰਾ ਅੰਤਰਰਾਸ਼ਟਰੀ ਯੋਗਾ ਦਿਵਸ ਦੀ ਸ਼ੁਰੂਆਤ ਅਤੇ ਸਮਰਥਨ ਤੋਂ ਬਾਅਦ, ਲਾਇਲਪੁਰ ਖ਼ਾਲਸਾ ਕਾਲਜ ਭਾਰਤ ਦੀਆਂ ਪ੍ਰਾਚੀਨ ਪਰੰਪਰਾਵਾਂ ਦੀ ਇਸ ਅਨਮੋਲ ਵਿਰਾਸਤ ਵਿੱਚ ਇੱਕ ਸਰਗਰਮ ਭਾਗੀਦਾਰ ਅਤੇ ਪ੍ਰਮੋਟਰ ਰਿਹਾ ਹੈ।

ਇਸ ਸਮਾਗਮ ਵਿੱਚ ਕਾਲਜ ਦੇ 100 ਦੇ ਕਰੀਬ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ ਜਿਸ ਦੀ ਅਗਵਾਈ ਕਾਲਜ ਦੇ ਪ੍ਰਿੰਸੀਪਲ ਡਾ: ਗੁਰਪਿੰਦਰ ਸਿੰਘ ਸਮਰਾ ਨੇ ਕੀਤੀ। ਇਸ ਸਮਾਗਮ ਵਿਚ ਸ੍ਰੀ ਕਮਲ ਕੁਮਾਰ ਜੱਸਲ ਯੋਗਾ ਇੰਸਟ੍ਰਕਟਰ ਸ਼ਾਮਲ ਹੋਏ ਜਿਨ੍ਹਾਂ ਨੇ ਵੈਸਟ ਇੰਡੀਜ਼ ਤੋਂ ਯੋਗਾ ਵਿੱਚ ਮੁਹਾਰਤ ਹਾਸਲ ਕੀਤੀ ਹੈ। ਪ੍ਰਿੰਸੀਪਲ ਡਾ. ਸਮਰਾ ਨੇ ਹਾਜ਼ਰੀਨ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਯੋਗਾ ਨਾਲ ਨਾ ਸਿਰਫ਼ ਕਈ ਸਿਹਤ ਸੰਬੰਧੀ ਲਾਭ ਹੁੰਦੇ ਹਨ ਸਗੋਂ ਸਾਡੇ ਦੁੱਖਾਂ ਨੂੰ ਦੂਰ ਕਰਨ ਦੀ ਸ਼ਕਤੀ ਵੀ ਮਿਲਦੀ ਹੈ।

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਾ ਸਿਰਫ਼ ਨਿਯਮਿਤ ਤੌਰ ‘ਤੇ ਯੋਗ ਅਭਿਆਸ ਕਰਨ ਲਈ ਅਖਿਆ ਸਗੋਂ ਆਪਣੇ ਦੋਸਤਾਂ ਅਤੇ ਪਰਿਵਾਰ ਵਾਲਿਆਂ ਨੂੰ ਵੀ ਯੋਗਾ ਕਰਨ ਲਈ ਉਤਸ਼ਾਹਿਤ ਕੀਤਾ। ਸ੍ਰੀ ਕਮਲ ਕੁਮਾਰ ਜੱਸਲ ਨੇ ਵਿਿਦਆਰਥੀਆਂ ਅਤੇ ਸਟਾਫ ਮੈਬਰਾਂ ਨੂੰ ਵੱਖ-ਵੱਖ ਆਸਣਾਂ ਬਾਰੇ ਜਾਣੂ ਕਰਵਾਇਆ ਜੋ ਸਰੀਰ ਨੂੰ ਮਜ਼ਬੂਤ ਅਤੇ ਲਚਕੀਲਾ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਯੋਗਾ ਨਾਲ ਸਿਹਤ ਵਿਚ ਸੁਧਾਰ ਹੋਣ ਦੇ ਨਾਲ-ਨਾਲ ਆਤਮ-ਵਿਸ਼ਵਾਸ ਵੀ ਪੈਦਾ ਹੁੰਦਾ ਹੈ। ਇਸ ਮੌਕੇ ਡੀਨ ਸਪੋਰਟਸ ਡਾ. ਐਸ.ਐਸ. ਬੈਂਸ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਦੱਸਿਆ ਕਿ ਅੰਤਰਰਾਸ਼ਟਰੀ ਯੋਗਾ ਦਿਵਸ 2022 ‘ਮਨੁੱਖਤਾ ਲਈ ਯੋਗ’ ਥੀਮ ਹੇਠ ਮਨਾਇਆ ਜਾ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਯੋਗਾ ਨੇ ਕੋਵਿਡ-19 ਮਹਾਂਮਾਰੀ ਦੌਰਾਨ ਬਹੁਤ ਸਾਰੇ ਲੋਕਾਂ ਨੂੰ ਸਿਹਤਮੰਦ ਅਤੇ ਸੁਰਜੀਤ ਰੱਖਣ ਅਤੇ ਸਮਾਜਿਕ ਅਲੱਗ-ਥਲੱਗ ਅਤੇ ਉਦਾਸੀ ਨਾਲ ਲੜਨ ਵਿੱਚ ਮਦਦ ਕੀਤੀ ਹੈ। ਇਸ ਲਈ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਹਿੱਤ ਰੋਜ਼ਾਨਾ ਯੋਗਾ ਦਾ ਅਭਿਆਸ ਕਰਨਾ ਚਾਹੀਦਾ ਹੈ। ਅੰਤ ਵਿੱਚ ਪ੍ਰਿੰਸੀਪਲ ਡਾ. ਸਮਰਾ ਵੱਲੋਂ ਡਾ. ਸਿਮਰਨਜੀਤ ਸਿੰਘ ਬੈਂਸ (ਡੀਨ ਸਪੋਰਟਸ), ਡਾ: ਮਨਪ੍ਰੀਤ ਸਿੰਘ ਲੇਹਲ (ਇੰਚਾਰਜ ਐਨ.ਸੀ.ਸੀ. ਏਅਰ ਵਿੰਗ), ਡਾ. ਕਰਨਬੀਰ ਸਿੰਘ (ਇੰਚਾਰਜ ਐਨ.ਸੀ.ਸੀ. ਆਰਮੀ ਵਿੰਗ) ਅਤੇ ਪ੍ਰੋ. ਸਤਪਾਲ ਸਿੰਘ (ਇੰਚਾਰਜ ਐਨ.ਐਸ.ਐਸ.) ਨਾਲ ਸ਼੍ਰੀ ਕਮਲ ਕੁਮਾਰ ਜੱਸਲ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ।