PTB News

Latest news
के.एम.वी. में करियर प्रोस्पेक्ट्स इन डिफेंस: फ्यूचर अहेड विषय पर एक्सटेंशन लेक्चर आयोजित, सेंट सोल्जर इंटर कॉलेज, जालंधर के छात्रों ने पीएसईबी कक्षा दसवीं के नतीजों में ग्रुप का नाम किया रोश... एच.एम.वी. की साक्षी एम.ए. हिन्दी तृतीय सेमेस्टर में यूनिवर्सिटी में प्रथम, डिप्टी कमिश्नर ने किया PAP चौंक का निरिक्षण, NHAI के अधिकारियों को दिए आदेश, सेंट सोल्जर डिवाइन पब्लिक स्कूल, न्यू मॉडल हाउस, जालंधर में विश्व विरासत दिवस मनाया गया, इनोसेंट हार्ट्स में 'हेरीटेज क्लब' के विद्यार्थियों ने 'साडा गौरव - सांडा विरसा' थीम के तहत मनाया 'व... पंजाब में तीन साल की मासूम बच्ची को जिंदा दफनाने वाली महिला को अदालत ने सुनाई फांसी की सजा, के.एम.वी. में आई.पी.आर. तथा आई.पी. मैनेजमेंट फॉर स्टार्टअप्स विषय पर अंतरराष्ट्रीय वर्कशॉप आयोजित, एच.एम.वी. की यूबीए टीम ने आहार क्रांति : उत्तम आहार-उत्तम विचार वर्कशाप में लिया भाग, आईवी वर्ल्ड स्कूल में "ट्रैश टू ट्रेज़र" गतिविधि का आयोजन,
Translate

ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਨਸ਼ਾ ਤਸਕਰੀ ਅਤੇ ਮੋਬਾਇਲ ਖੋਹਣ ਦੇ ਗਰੋਹ ਦਾ ਪਰਦਾਫਾਸ਼,

Jalandhar Commissionerate Police exposes drug smuggling and mobile snatching gang Punjab

ਮੁਲਜ਼ਮ ਪਾਸੋਂ 12 ਗਰਾਮ ਡਰੱਗ (ਸਮੈਕ) ਅਤੇ 27 ਮੋਬਾਇਲ ਬਰਾਮਦ,

ਪੀਟੀਬੀ ਖਬਰਾਂ ਜਲੰਧਰ : ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਨਸ਼ੇ ਦੀ ਸਪਲਾਈ ਅਤੇ ਮੋਬਾਇਲ ਖੋਹਣ ਵਿੱਚ ਸ਼ਾਮਿਲ ਇਕ ਗਰੋਹ ਦਾ 12 ਗਰਾਮ ਡਰੱਗ (ਸਮੈਕ) ਅਤੇ 27 ਮੋਬਾਇਲ ਬਰਾਮਦ ਕਰਕੇ ਪਰਦਾਫ਼ਾਸ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੁਲਿਸ ਕਮਿਸ਼ਨਰ, ਜਲੰਧਰ ਗੁਰਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਸ਼ਹਿਰ ਵਿੱਚ ਨਸ਼ੇ ਕਰਨ ਵਾਲੇ ਲੋਕਾਂ ਨੂੰ ਨਸ਼ਾ ਸਪਲਾਈ ਕਰਨ ਵਾਲਾ ਗਰੋਹ ਸਰਗਰਮ ਹੈ।

ਉਨ੍ਹਾਂ ਦੱਸਿਆ ਕਿ ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਪੁਲਿਸ ਜੇ.ਐਸ.ਤੇਜਾ ਅਤੇ ਏ.ਸੀ.ਪੀ. ਵਰਿਆਮ ਸਿੰਘ ਵਲੋਂ ਐਸ.ਐਚ.ਓ. ਬਸਤੀ ਬਾਵਾ ਖੇਲ ਪਰਮਿੰਦਰ ਸਿੰਘ ਦੀ ਅਗਵਾਈ ਵਿੱਚ ਟੀਮ ਦਾ ਗਠਨ ਕੀਤਾ ਗਿਆ ਜਿਸ ਵਲੋਂ ਜਾਲ ਵਿਛਾ ਕੇ ਰਾਜ ਨਗਰ ਦੇ ਸ਼ਿਵ ਮੰਦਿਰ ਕੋਲੋਂ ਡਰੱਗ ਸਪਲਾਈ ਕਰਨ ਵਾਲੇ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਨਸ਼ਾ ਸਪਲਾਈ ਕਰਨ ਵਾਲੇ ਦੀ ਪਹਿਚਾਣ ਸੌਰਵ ਪੁੱਤਰ ਪ੍ਰਮੌਦ ਕੁਮਾਰ ਵਜੋਂ ਹੋਈ ਹੈ ਜੋ ਪਿਛਲੇ ਲੰਬੇ ਸਮੇਂ ਤੋਂ ਇਸ ਅਪਰਾਧ ਵਿੱਚ ਸ਼ਾਮਿਲ ਸੀ। ਸ੍ਰੀ ਤੂਰ ਨੇ ਦੱਸਿਆ ਕਿ ਨਸ਼ਾ ਸਪਲਾਈ ਕਰਨ ਵਾਲੇ ਨੂੰ ਪੁਲਿਸ ਵਲੋਂ ਸਾਲ 2021 ਵਿੱਚ ਦੋ ਵਾਰ ਗ੍ਰਿਫ਼ਤਾਰ ਕੀਤਾ ਗਿਆ ਜਿਸ ਨੂੰ ਜਮਾਨਤ ’ਤੇ ਰਿਹਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਵਲੋਂ ਮੰਨਿਆ ਗਿਆ ਹੈ ਕਿ ਉਹ ਅੰਮ੍ਰਿਤਸਰ ਦੇ ਕਾਕਾ ਦੇ ਸੰਪਰਕ ਵਿੱਚ ਆ ਗਿਆ ਜੋ ਉਸ ਨੂੰ ਅਤੇ ਉਸ ਦੇ ਭਰਾ ਨੂੰ ਨਸ਼ਾ ਸਪਲਾਈ ਕਰਦਾ ਸੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮ ਵਲੋਂ ਇਹ ਵੀ ਕਬੂਲ ਕੀਤਾ ਗਿਆ ਹੈ ਕਿ ਉਹ ਖੁਦ ਅਕਸਰ ਨਸ਼ੇ ਦਾ ਇਸਤੇਮਾਲ ਕਰਦਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨਸ਼ਾ ਦਾ ਆਦੀ ਹੋਣ ਕਰਕੇ ਮੋਬਾਇਲ ਖੋਹਣ ਵਾਲਿਆਂ ਦੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਲੋਕਾਂ ਪਾਸੋਂ ਮੋਬਾਇਲ ਖੋਹਣ ਵਾਲਿਆਂ ਨੂੰ ਨਸ਼ਾ ਦੇਇਆ ਕਰਦਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮੁਲਜ਼ਮ ਪਾਸੋਂ ਇਕ ਟੈਬ ਤੋਂ ਇਲਾਵਾ 27 ਮੋਬਾਇਲ ਬਰਾਮਦ ਕੀਤੇ ਗਏ ਹਨ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਕੇਸ ਵਿੱਚ ਹੋਰ ਪੁਛਗਿੱਛ ਕੀਤੀ ਜਾ ਰਹੀ ਹੈ ਅਤੇ ਪੁਲਿਸ ਵਲੋਂ ਮੁਲਜ਼ਮ ਦਾ ਵਾਹਣ ਖੋਹਣ ਵਾਲਿਆਂ ਅਤੇ ਹੋਰ ਅਪਰਾਧੀਆਂ ਨਾਲ ਸੰਪਰਕ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਘਿਨੌਣਾ ਅਪਰਾਧਿਕ ਰੁਝਾਨ ਹੈ ਜਿਸ ਵਿੱਚ ਨਸ਼ਿਆਂ ’ਤੇ ਨਿਰਭਰ ਲੋਕਾਂ ਵਲੋਂ ਆਪਣੀਆਂ ਨਸ਼ੇ ਦੀਆਂ ਜਰੂਰਤਾਂ ਪੂਰੀਆਂ ਕਰਨ ਲਈ ਲੋਕਾਂ ਪਾਸੋਂ ਮੋਬਾਇਲ ਖੋਹੇ ਜਾਂਦੇ ਹਨ। ਸ੍ਰੀ ਤੂਰ ਨੇ ਦੱਸਿਆ ਕਿ ਜਲਦ ਹੀ ਇਸ ਦੇ ਹੋਰਨਾਂ ਨਾਲ ਲਿੰਕ ਹੋਣ ਦਾ ਖੁਲਾਸਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਮੋਬਾਇਲ ਕਿਥੋਂ ਖੋਏ ਗਏ ਅਤੇ ਕਿਥੇ ਰੱਖੇ ਗਏ ਸਨ।

ਜਲੰਧਰ ਪੁਲਿਸ ਦੀ ਸ਼ਹਿਰ ਵਿਚੋਂ ਜੁਰਮ ਨੂੰ ਖ਼ਤਮ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਨੇਕ ਕਾਜ ਲਈ ਲੋਕਾਂ ਦਾ ਪੂਰਨ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਵੱਡੀ ਸਮਾਜਿਕ ਸਮੱਸਿਆ ਹੈ ਜਿਸ ਦਾ ਲੋਕਾਂ ਦੇ ਵੱਡਮੁੱਲੇ ਸਹਿਯੋਗ ਤੋਂ ਬਿਨ੍ਹਾ ਹੱਲ ਨਹੀਂ ਕੀਤਾ ਜਾ ਸਕਦਾ। ਸ੍ਰੀ ਤੂਰ ਨੇ ਕਿਹਾ ਕਿ ਲੋਕਾਂ ਦੇ ਸਾਥ ਨਾਲ ਅਸੀਂ ਨਸ਼ਿਆਂ ਦੀ ਸਪਲਾਈ ਲਾਇਨ ਨੂੰ ਖ਼ਤਮ ਕਰਕੇ ਅਤੇ ਅਜਿਹੇ ਨਸ਼ਾ ਤਸਕਰਾਂ ਨੂੰ ਜੇਲ੍ਹ ਦੀਆਂ ਸਲਾਖ਼ਾਂ ਪਿਛੇ ਧੱਕ ਕੇ ਸਮਾਜ ਵਿਚੋਂ ਨਸ਼ਿਆਂ ਦਾ ਖਾਤਮਾ ਕਰ ਸਕਦੇ ਹਾਂ।

Latest News