PTB News

Latest news
Nik Baker's की थाई करी में निकला कीड़ा, फूड सेफ्टी टीम ने काटा चालान ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਭੂਗੋਲ) ਦੇ ਸਮੈਸਟਰ ਚੌਥਾ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ, पी सी एम एस डी कॉलेज फॉर विमेन, जालंधर की B.P.E.S. I की छात्राओं ने शानदार प्रदर्शन किया, एलपीयू में पढ़ने वाले 58 भारतीय खिलाड़ी जापान में होने वाले एशियन गेम्स 2026 में 15 खेलों में भारत क... रयात बाहरा प्रोफेशनल यूनिवर्सिटी में राष्ट्रीय फार्मेसी सप्ताह एवं विश्व फार्मासिस्ट दिवस 2026 का भव... पंजाब में कारोबारी ने फ्री iPhone के लिए 10 महिलाओं के नाम निकाला ड्रॉ, मिलेगा आईफोन-17 साबुन-शैम्पू-टूथपेस्ट वेज हो या नॉनवेज? केंद्र सरकार ने बदल दिए नियम, अब ऐसे होगा खुलासा GNA University ने “आभार 2026” – अकादमिक उत्कृष्टता पुरस्कार समारोह का आयोजन कर शिक्षकों को किया सम्म... कुल्लू में हुआ बड़ा हादसा, 200 मीटर गहरी खाई में गिरी कार, 4 लोगों की मौत, 1 की हालत नाजुक कनाडा में पढ़ाई पूरी कर चुके विद्यार्थियों के लिए उम्मीद की नई किरण बना RS Global

ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਚੌਥਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ,

Lyallpur Khalsa College B .A . Journalism and Mass Communication 4th semester result was excellent

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥੀ ਸੰਕੇਤ ਗੋਇਲ ਨੇ 450 ਵਿਚੋਂ 356 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ, ਏਕਤਾ ਪਾਂਡੇ ਅਤੇ ਰਾਜਵੀਰ ਕੌਰ ਨੇ 354 ਅੰਕ ਪ੍ਰਾਪਤ ਕਰਕੇ ਸਾਂਝੇ ਰੂਪ ਵਿਚ ਚੌਥਾ,

ਜਯੋਤਿਕਾ ਨੇ 351 ਅੰਕ ਪ੍ਰਾਪਤ ਕਰਕੇ ਪੰਜਵਾਂ ਸਥਾਨ, ਪੱਲਵੀ ਨੇ 346 ਅੰਕ ਪ੍ਰਾਪਤ ਕਰਕੇ ਛੇਵਾਂ ਸਥਾਨ, ਸਮ੍ਰਿਤੀ ਤਿਵਾੜੀ ਨੇ 345 ਅੰਕ ਪ੍ਰਾਪਤ ਕਰਕੇ ਸਤਵਾਂ ਅਤੇ ਅਭੀਸ਼ੇਕ ਸਾਗਰ ਨੇ 344 ਅੰਕ ਪ੍ਰਾਪਤ ਕਰਕੇ ਅੱਠਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਵਿਭਾਗ, ਪ੍ਰੋ. ਸੰਦੀਪ ਬੱਸੀ, ਪ੍ਰੋ. ਮਨਦੀਪ ਸਿੰਘ ਭਾਟੀਆ, ਪ੍ਰੋ. ਸੰਦੀਪ ਸਿੰਘ, ਪ੍ਰੋ. ਮਨਪ੍ਰੀਤ ਸਿੰਘ ਲਹਿਲ ਅਤੇ ਪ੍ਰੋ. ਹਿਮਾਂਸ਼ੂ ਵੀ ਹਾਜ਼ਰ ਸਨ।

Latest News