PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਲਾਇਲਪੁਰ ਖਾਲਸਾ ਕਾਲਜ ਨੇ ਮਨਾਇਆ 9ਵਾਂ ਅੰਤਰ-ਰਾਸ਼ਟਰੀ ਯੋਗ ਦਿਵਸ

Lyallpur Khalsa College celebrated 9th International Yoga Day Jalandhar

PTB ਨਿਊਜ਼ “ਸਿੱਖਿਆ” : ਨੈਸ਼ਨਲ ਕੈਡਿਟ ਕੋਰ, ਨੈਸ਼ਨਲ ਸਰਵਿਸ ਸਕੀਮ ਅਤੇ ਸਰੀਰਕ ਸਿੱਖਿਆ ਅਤੇ ਖੇਡ ਵਿਭਾਗ, ਲਾਇਲਪੁਰ ਖਾਲਸਾ ਕਾਲਜ, ਜਲੰਧਰ ਨੇ 2 ਪੰਜਾਬ ਐਨਸੀਸੀ ਬਟਾਲੀਅਨ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿੱਚ 9ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਪ੍ਰੋ: ਜਸਰੀਨ ਕੌਰ ਦੇ ਸੰਬੋਧਨ ਨਾਲ ਹੋਈ।

ਵਿਦਿਆਰਥੀਆਂ ਦਾ ਸੁਆਗਤ ਕਰਦਿਆਂ, ਉਨ੍ਹਾਂ ਕਿਹਾ ਕਿ ਕਿ ਯੋਗਾ ਵਿਸ਼ਵ ਲਈ ਭਾਰਤ ਦਾ ਤੋਹਫ਼ਾ ਹੈ ਅਤੇ ਇਹ ਹੁਣ ਗਲੋਬਲ ਕੈਲੰਡਰ ਦਾ ਹਿੱਸਾ ਹੈ। ਯੋਗਾ ਅਤੇ ਧਿਆਨ ਕਰਨ ਦੀਆਂ ਵਿਧੀਆਂ ਪਹਿਲਾਂ ਨਾਲੋਂ ਜ਼ਿਆਦਾ ਮਹੱਤਵਪੂਰਨ ਹਨ। ਪ੍ਰਿੰਸੀਪਲ ਨੇ ਕਿਹਾ ਕਿ ਯੋਗਾ ਮਨ, ਸਰੀਰ ਅਤੇ ਆਤਮਾ ਨੂੰ ਤਰੋਤਾਜ਼ਾ ਕਰਦਾ ਹੈ।

ਸਾਰੇ ਵਿਦਿਆਰਥੀਆਂ ਨੂੰ ਇਹ ਯੋਗ ਆਸਣ ਸਿੱਖਣੇ ਚਾਹੀਦੇ ਹਨ ਅਤੇ ਪਰਿਵਾਰਕ ਮੈਂਬਰਾਂ ਨਾਲ ਅਭਿਆਸ ਕਰਨਾ ਚਾਹੀਦਾ ਹੈ। ਯੋਗਾ ਟ੍ਰੇਨਰ ਸ਼੍ਰੀਮਤੀ ਰੇਖਾ ਉੱਪਲ ਨੇ ਵੀ ਇਸ ਮੌਕੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸੰਸਾਰ ਵਿੱਚ, ਲੋਕ ਕਈ ਤਰ੍ਹਾਂ ਦੀਆਂ ਮਾਨਸਿਕ ਅਤੇ ਸਰੀਰਕ ਸਮੱਸਿਆਵਾਂ ਦਾ ਸ਼ਿਕਾਰ ਹਨ,

ਪਰ ਯੋਗਾ ਇਹਨਾਂ ਸਮੱਸਿਆਵਾਂ ਦੇ ਬਹੁਪੱਖੀ ਹੱਲ ਪ੍ਰਦਾਨ ਕਰਦਾ ਹੈ। ਯੋਗਾ ਵਿੱਚ ਹਰ ਕਿਸੇ ਲਈ ਕੁਝ ਨਾ ਕੁਝ ਹੁੰਦਾ ਹੈ ਅਤੇ ਇਹ ਸਾਡੇ ਸਰੀਰ ਅਤੇ ਦਿਮਾਗ ਨੂੰ ਸਿਹਤਮੰਦ ਅਤੇ ਮਜ਼ਬੂਤ ​​ਰੱਖਣ ਵਿੱਚ ਸਾਡੀ ਮਦਦ ਕਰਦਾ ਹੈ। ਯੋਗਾ ਟ੍ਰੇਨਰ ਸ: ਪ੍ਰੀਤਮ ਸਿੰਘ ਨੇਇਸ ਪ੍ਰੋਗਰਾਮ ਵਿੱਚ ਵੱਖ-ਵੱਖ ਯੋਗਾ ਆਸਣ ਕੀਤੇ ਅਤੇ ਵਿਦਿਆਰਥੀਆਂ ਨੇ ਭੀ ਨਾਲ ਅਭਿਆਸ ਕੀਤਾ।

ਇਸ ਸਮਾਗਮ ਵਿੱਚ 150 ਤੋਂ ਵੱਧ ਕੈਡਿਟਾਂ, ਵਲੰਟੀਅਰਾਂ ਅਤੇ ਵਿਦਿਆਰਥੀਆਂ ਨੇ ਯੋਗਾ ਆਸਣ ਕੀਤੇ। ਇਸ ਸਮਾਗਮ ਦੌਰਾਨ ਐਨਸੀਸੀ ਆਰਮੀ ਵਿੰਗ ਦੇ ਇੰਚਾਰਜ ਲੈਫਟੀਨੈਂਟ ਡਾ: ਕਰਨਬੀਰ ਸਿੰਘ, ਐਨਐਸਐਸ ਪ੍ਰੋਗਰਾਮ ਅਫਸਰ ਪ੍ਰੋ:ਸਤਪਾਲ ਸਿੰਘ, ਐਸ.ਐਮ ਹਰਭਜਨ ਸਿੰਘ, 2 ਪੰਜਾਬ ਐਨਸੀਸੀ ਬਟਾਲੀਅਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Latest News