PTB News

Latest news
होटल में कैसे लगी आग? एक ही सीढ़ी और अंदर भरा था धुआं…फायर ऑफिसर ने बताई खौफनाक कहानी दिल्ली के बाद पंजाब में आग से फैली सनसनी, रेस्टोरेंट में लगी भीषण आग, जिं/दा ज/ला कर्मचारी 2026 के ग्रेजुएट्स के लिए बड़ी खबर, यह प्रसिद्ध Immigration मात्र 3-4 हफ्तों में दिला रहा है ऑस्ट्रे... विदेश में पढ़ाई करने का सुनहरा मौका, प्रसिद्ध इमीग्रेशन कल से पंजाब, चंडीगढ़ और जम्मू में आयोजित कर ... पंजाब-हिमाचल भाईचारे पर चिंता, CM सुक्खू से पर्यटकों की सुरक्षा सुनिश्चित करने की मांग : सुखजिंदर सि... पंजाबी ट्रक ड्राइवर को 75 साल की हुई कैद, नहीं मिलेगी 55 साल तक जमानत, जाने मामला पंजाब! मुल्तानी अस्पताल में हुआ धमाका, शीशे तक टूटे, इलाके में दहशत का माहौल एलपीयू में रिसर्च, इनोवेशन और इंडस्ट्री एक्सपोज़र के ज़रिए कृषि शिक्षा को बढ़ावा दिया जा रहा है एचएमवी में अंतर्राष्ट्रीय जैव विविधता दिवस 2026 का भव्य आयोजन, दैनिक जागरण के ‘प्रतिभा सम्मान समारोह 2026’ में सम्मानित हुए आईवी वर्ल्ड स्कूल के 24 मेधावी विद्यार्...

ਲਾਇਲਪੁਰ ਖ਼ਾਲਸਾ ਕਾਲਜ ਵੱਲੋਂ ‘ਇੰਟਰਨੈੱਟ ਆਫ਼ ਥਿੰਗਸ ਅਤੇ ਬਿਗ ਡਾਟਾ’ ਵਿਸ਼ੇ ਤੇ ਕਰਵਾਇਆ ਗਿਆ ਵੈਬੀਨਾਰ

Lyallpur Khalsa College Holds Webinar on 'Internet of Things and Big Data

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੀ.ਜੀ. ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ ਵਲੋਂ ਵਿਦਿਆਰਥੀਆਂ ਵਿੱਚ ਤਕਨੀਕੀ ਸਮਝ ਅਤੇ ਹੁਨਰ ਨੂੰ ਵਧਾਉਣ ਲਈ ‘ਇੰਟਰਨੈੱਟ ਆਫ਼ ਥਿੰਗਸ ਅਤੇ ਬਿਗ ਡਾਟਾ’ ਵਿਸ਼ੇ ਤੇ ਵੈਬੀਨਾਰ ਕਰਵਾਇਆ ਗਿਆ। ਇਸ ਮੌਕੇ ਡਾ. ਪਰਮਿੰਦਰ ਕੌਰ, ਮੁੱਖੀ ਕੰਪਿਊਟਰ ਸਾਇੰਸ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਮੁੱਖ ਵਕਤਾ ਵਜੋਂ ਸ਼ਾਮਲ ਹੋਏ। ਮੁੱਖ ਵਕਤਾ ਡਾ. ਪਰਮਿੰਦਰ ਕੌਰ ਦਾ ਰਸਮੀ ਸਵਾਗਤ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਵਲੋਂ ਕੀਤਾ ਗਿਆ।

ਇਸ ਮੌਕੇ ਡਾ. ਸਮਰਾ ਨੇ ਕਿਹਾ ਕਿ ਅਜੋਕੇ ਸਮੇਂ ਕੰਪਿਊਟਰ ਤੇ ਇੰਟਰਨੈੱਟ ਦਾ ਮਹੱਤਵ ਬਹੁਤ ਵਧ ਗਿਆ ਹੈ। ਅਜਿਹਾ ਕੋਈ ਖੇਤਰ ਨਹੀਂ ਹੈ, ਜੋ ਇਸ ਤੋਂ ਅਛੋਹ ਹੋਵੇ। ਉਨ੍ਹਾਂ ਕਿਹਾ ਕਿ ਇੰਟਰਨੈੱਟ ਆਫ ਥਿੰਗਸ ਵਿੱਚ ਕਰਿਅਰ ਦੀਆਂ ਅਥਾਹ ਸੰਭਾਵਨਾਵਾਂ ਹਨ। ਬਿਗ ਡਾਟਾ ਦੀ ਜ਼ਰੂਰਤ ਅਤੇ ਵਰਤੋਂ ਬਾਰੇ ਅੱਜ ਦੇ ਮੁੱਖ ਬੁਲਾਰੇ ਡਾ. ਪਰਮਿੰਦਰ ਕੌਰ ਦੀ ਵਡਮੁੱਲੀ ਖੋਜ ਤੋਂ ਸਾਡੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੇਧ ਲੈਣ ਦੀ ਲੋੜ ਹੈ।

Lyallpur Khalsa College Holds Webinar on 'Internet of Things and Big Data
ਲਾਇਲਪੁਰ ਖ਼ਾਲਸਾ ਕਾਲਜ ਵੱਲੋਂ ‘ਇੰਟਰਨੈੱਟ ਆਫ਼ ਥਿੰਗਸ ਅਤੇ ਬਿਗ ਡਾਟਾ’ ਵਿਸ਼ੇ ਤੇ ਕਰਵਾਇਆ ਗਿਆ ਵੈਬੀਨਾਰ

ਉਨ੍ਹਾਂ ਕਿਹਾ ਕਿ ਸਾਡੇ ਅਧਿਆਪਕਾਂ ਨੂੰ ਹੋਰ ਖੋਜ ਕਰਨ ਦੀ ਜ਼ਰੂਰਤ ਹੈ। ਕਾਲਜ ਦੇ ਕੰਪਿਊਟਰ ਵਿਭਾਗ ਦੇ ਮੁੱਖੀ ਡਾ. ਮਨੋਹਰ ਸਿੰਘ ਨੇ ਸਰੋਤਿਆਂ ਨੂੰ ਵਿਸ਼ੇ ਤੋਂ ਜਾਣੂ ਕਰਵਾਇਆ। ਇਸ ਵੈਬੀਨਾਰ ਦਾ ਸੰਚਾਲਨ ਡਾ. ਦਲਜੀਤ ਕੌਰ ਵਲੋਂ ਕੀਤਾ ਗਿਆ ਅਤੇ ਤਕਨੀਕੀ ਸੰਚਾਲਨ ਪ੍ਰੋ. ਨਵਨੀਤ ਕੌਰ ਨੇ ਕੀਤਾ। ਵੈਬੀਨਾਰ ਦੇ ਵਿੱਚ ਬਿਗ ਡਾਟਾ ਦੀ ਲੋੜ ਅਤੇ ਵਰਤੋਂ, ਇੰਟਰਨੈੱਟ ਆਫ਼ ਥਿੰਗਸ ਵਿੱਚ ਕਰਿਅਰ ਦੇ ਮੌਕਿਆਂ ਬਾਰੇ ਦੱਸਿਆ ਗਿਆ।

ਇਸ ਵੈਬੀਨਾਰ ਵਿੱਚ 70 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਮੁੱਖ ਮਹਿਮਾਨ ਡਾ. ਪਰਮਿੰਦਰ ਕੌਰ ਨੇ ਵਿਿਦਆਰਥੀਆਂ ਨਾਲ ਇਸ ਵਿਸ਼ੇ ਬਾਰੇ ਗੱਲਬਾਤ ਕੀਤੀ। ਇਸ ਵੈਬੀਨਾਰ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਪ੍ਰੋ. ਸੰਜੀਵ ਆਨੰਦ, ਪ੍ਰੋ. ਸੰਦੀਪ ਬਸੀ, ਪ੍ਰੋ. ਮਨਦੀਪ ਸਿੰਘ, ਪ੍ਰੋ. ਸੰਦੀਪ ਸਿੰਘ, ਪ੍ਰੋ. ਮਨਪ੍ਰੀਤ ਸਿੰਘ ਲਹਿਲ, ਪ੍ਰੋ. ਗਗਨਦੀਪ ਸਿੰਘ, ਪ੍ਰੋ. ਰਤਨਾਕਰ ਮਾਨ ਵੀ ਹਾਜ਼ਰ ਸਨ।

 

 

हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,

साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें 

Latest News