ਪੀਟੀਬੀ ਖਬਰਾਂ ਸਿਖਿਆ : ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸ.ਸੀ. ਬਾਇਓਟੈਕ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਤੁਲਸੀ ਦੇਵੀ ਨੇ 500 ਵਿਚੋਂ 468 ਅੰਕ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।
ਇਸੇ ਕਲਾਸ ਦੇ ਵਿਦਿਆਰਥੀ ਕਰਨ ਕੋਸ਼ਿਕ ਨੇ 466 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਪਵਿੱਤਰ ਸਿੰਘ ਨੇ 444 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ,
ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਮਰਾ ਨੇ ਵਿਿਦਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਅਰੁਣਦੇਵ ਸ਼ਰਮਾ ਮੁਖੀ ਬਾਇਓਟੈਕ ਵਿਭਾਗ ਹਾਜ਼ਰ ਸਨ।



































