PTB News

Latest news
LKC ਵੱਲੋਂ “ਪੇਜ ਟੂ ਸਟੇਜ: LKC ਬੁੱਕ ਰੀਡਿੰਗ ਐਂਡ ਰਿਵਿਊ ਕੰਪੀਟੀਸ਼ਨ 2026” (Page to Stage: LKC Book Reading a... आईवी वर्ल्ड स्कूल में दशहरा उत्सव की धूम, विद्यार्थियों ने दिया संस्कृति, संस्कार , सदाचार और अच्छाई... सेंट सोल्जर डिवाइन पब्लिक स्कूल में मदर्स हैप्पीनेस क्लब के तत्वावधान में दशहरा एवं नवरात्रि समारोह ... एच.एम.वी. की छात्रा ने संस्थान का मान बढ़ाया, इनोसेंट हार्ट्स स्कूल में नन्हे सितारों ने बिखेरी अपनी प्रतिभा की चमक : ‘स्पॉटलाइट’ बना आकर्षण का के... इनोसेंट हार्ट्स स्कूलों में नेकी और सच्चाई की जीत के संदेश के साथ मनाया गया दशहरा, डी.ए.वी. यूनिवर्सिटी में विश्व खाद्य दिवस पर ‘संडे ऑन साइकिल’ का 95वां संस्करण, स्वस्थ जीवन का दिया ... Actor Tiger Shroff फायरिंग केस में बड़ा एक्शन, तीन को किया कोटा से गिरफ्तार Actor Tiger Shroff पर की गई फायरिंग के बाद सामने आई हमलावरों की तस्वीरें, बाइक हुई बरामद Big Breaking : Actor Tiger Shroff पर फायरिंग, कई लोग हुए घायल

ਲਾਇਲਪੁਰ ਖਾਲਸਾ ਕਾਲਜ, ਜਲੰਧਰ ਵੱਲੋਂ “How To Prepare for Competitive Exams” ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ

lyallpur-khalsa-college-jalandhar-organized-a-special-lecture-on-the-topic-how-to-prepare-for-competitive-exams

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ Career Counselling and Placement Cell ਵੱਲੋਂ “How To Prepare for Competitive Exams” ਵਿਸ਼ੇ ਉੱਤੇ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।ਇਸ ਲੈਕਚਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਰਾਹਦਰੀ ਪ੍ਰਦਾਨ ਕਰਨਾ ਅਤੇ ਉਨ੍ਹਾਂ ਵਿੱਚ ਆਤਮਵਿਸ਼ਵਾਸ ਜਗਾਉਣਾ ਸੀ।ਇਸ ਲੈਕਚਰ ਦੇ ਮੁਖ ਵਕਤਾ ਡਾ. ਅਜੀਤਪਾਲ ਸਿੰਘ (ਰਾਜਨੀਤੀ ਸ਼ਾਸਤਰ ਵਿਭਾਗ) ਸਨ,

.

.

ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਪ੍ਰਕਾਰ ਦੀਆਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਜਿਵੇਂ ਕਿ UPSC, SSC, PCS, NET ਆਦਿ ਦੀ ਤਿਆਰੀ ਸੰਬੰਧੀ ਮਹੱਤਵਪੂਰਣ ਨੁਕਤੇ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਕਿਵੇਂ ਇੱਕ ਸਹੀ ਪੜ੍ਹਾਈ ਰਣਨੀਤੀ, ਸਮਾਂ ਪ੍ਰਬੰਧਨ, ਨਿਰੰਤਰ ਅਭਿਆਸ ਅਤੇ ਆਤਮ ਅਨੁਸ਼ਾਸਨ ਸਫਲਤਾ ਦੇ ਮੂਲ ਤੱਤ ਹਨ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਪ੍ਰੀਖਿਆ ਲਈ ਸਿਲੇਬਸ ਦੀ ਸਪੱਸ਼ਟ ਸਮਝ ਅਤੇ ਰੋਜ਼ਾਨਾ ਦੁਹਰਾਈ ਦੀ ਆਦਤ ਵਿਦਿਆਰਥੀਆਂ ਨੂੰ ਅੱਗੇ ਲੈ ਜਾ ਸਕਦੀ ਹੈ।

.

.

ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਪ੍ਰਤੀਯੋਗੀ ਯੁੱਗ ਵਿੱਚ ਵਿਦਿਆਰਥੀਆਂ ਨੂੰ ਆਪਣੇ ਗਿਆਨ ਦੇ ਨਾਲ-ਨਾਲ ਵਿਸ਼ਵਾਸ, ਸਹਿਨਸ਼ੀਲਤਾ ਅਤੇ ਨੈਤਿਕਤਾ ਨੂੰ ਵੀ ਵਿਕਸਿਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ Career Counselling and Placement Cell ਵੱਲੋਂ ਵਿਦਿਆਰਥੀ ਦੇ ਵਿਕਾਸ ਲਈ ਕੀਤੀਆਂ ਜਾ ਰਹੀਆਂ ਸਾਰਥਕ ਕੋਸ਼ਿਸ਼ਾਂ ਦੀ ਸਰਾਹਨਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ Xqn ਵਿਦਿਆਰਥੀਆਂ ਨੂੰ ਆਪਣੇ ਕਰੀਅਰ ਦੀ ਸਹੀ ਦਿਸ਼ਾ ਚੁਣਨ ਵਿੱਚ ਮਦਦਗਾਰ ਸਾਬਤ ਹੁੰਦੇ ਹਨ।

.

.

ਸੈਲ ਦੇ ਕਨਵੀਨਰ ਡਾ. ਚਰਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੈਲ ਵੱਲੋਂ ਕਰੀਅਰ ਵਿਕਾਸ, ਰੁਜ਼ਗਾਰ ਮੌਕੇ, ਇੰਟਰਵਿਊ ਤਿਆਰੀ ਅਤੇ ਸਕਿੱਲ ਇੰਹੈਂਸਮੈਂਟ ਸਬੰਧੀ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਇਸ ਤਰ੍ਹਾਂ ਦੇ ਕਾਰਜਕਲਾਪਾਂ ਵਿੱਚ ਸਰਗਰਮ ਭਾਗ ਲੈ ਕੇ ਆਪਣੀ ਵਿਅਕਤੀਗਤ ਅਤੇ ਪੇਸ਼ਾਵਰ ਯਾਤਰਾ ਨੂੰ ਮਜ਼ਬੂਤ ਬਣਾਉਣ।

.

.

ਸਮਾਗਮ ਵਿੱਚ ਸਟੇਜ ਸੰਚਾਲਨ ਦੀ ਭੂਮਿਕਾ ਡਾ. ਸੁਖਦੇਵ ਸਿੰਘ ਨਾਗਰਾ ਨੇ ਬਖੂਬੀ ਰੂਪ ਵਿਚ ਨਿਭਾਈ। ਇਸ ਮੌਕੇ ਪ੍ਰੋ. ਰਤਨਾਕਰ ਮਾਨ (ਵਿਭਾਗ ਕੰਪਿਊਟਰ ਸਾਇੰਸ) ਤੇ ਹੋਰ ਸਟਾਫ ਵੀ ਮੇਂਬਰ ਵੀ ਹਾਜਿਰ ਸਨ। ਇਸ ਵਿਸ਼ੇਸ਼ ਲੈਕਚਰ ਵਿਚ 120 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ Competitive Exams ਦੀ ਤਿਆਰੀ ਸਬੰਧੀ ਡੂੰਘੀ ਜਾਣਕਾਰੀ ਪ੍ਰਾਪਤ ਕੀਤੀ। ਇਹ ਪ੍ਰੋਗਰਾਮ ਵਿਦਿਆਰਥੀਆਂ ਲਈ ਬਹੁਤ ਹੀ ਲਾਭਦਾਇਕ ਅਤੇ ਪ੍ਰੇਰਣਾਦਾਇਕ ਸਾਬਤ ਹੋਇਆ ਜੋ ਉਨ੍ਹਾਂ ਦੇ ਭਵਿੱਖੀ ਕਰੀਅਰ ਨਿਰਮਾਣ ਵਿੱਚ ਮਦਦਗਾਰ ਸਾਬਤ ਹੋਵੇਗਾ।