PTB News

Latest news
जालंधर! खुफिया जानकारियों को पाकिस्तान भेजने वाले 3 युवकों को किया पुलिस ने गिरफ्तार जालंधर! दोस्त ने किया दोस्त का बेरहमी के साथ म'र्ड'र फिर किया गड्ढे में दफन पंजाब से दुःखद ख़बर, ASI ने सर्विस पिस्टल से की आ'त्मह'त्या, मचा हड़कंप बुरे फंसे! आप मंत्री संजीव अरोड़ा, ₹55.57 करोड़ की संपत्ति होगी कुर्क, किन शहरों की, जाने पूरी लिस्ट पंजाब से गए निहंगों ने कुल्हाल बॉर्डर पर तोड़ी बैरिकेडिंग, लहराई नंगी तलवारें, बातचीत के बाद लौटे पां... राम मंदिर चढ़ावा चोरी मामले को लेकर ट्रस्ट ने दर्ज कराई FIR, CCTV में आए थे नजर भगवंत मान ने बार-बार बेअदबी वाले वीडियो पर बयान बदलकर खुद को नुकसान पहुंचा रहे: सरदार बिक्रम सिंह मज... पासपोर्ट बनवाना हुआ अब महंगा, केंद्र सरकार ने बढ़ाई फीस, जानें कब से लागू होंगी नई दरें केंद्र के नए रोजगार अधिनियम पर भड़के हिमाचल प्रदेश के ग्रामीण विकास एवं पंचायती राज मंत्री अनिरुद्ध ... CM ने नेरी कलां में 90.66 करोड़ रुपये की 12 विकास परियोजनाओं के किए उद्घाटन एवं शिलान्यास

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਟੇਪਿੰਗ ਤਕਨੀਕ ’ਤੇ ਵਰਕਸ਼ਾਪ ਦਾ ਆਯੋਜਨ,

lyallpur-khalsa-college-jalandhar-organized-a-workshop-on-taping-technique

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਬੈਚਲਰ ਆਫ ਫਿਜਿਓਥਰੈਪੀ ਭਾਗ ਚੌਥਾ ਦੇ ਵਿਦਿਆਰਥੀਆਂ ਲਈ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਰਹਿਨੁਮਾਈ ਵਿਚ “ਟੇਪਿੰਗ ਤਕਨੀਕ” (ਠੳਪਨਿਗ ਠੲਚਹਨਤਿੁੲ) ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਫਿਜਿਓਥਰੈਪੀ ਵਿਭਾਗ ਦੇ ਮੁਖੀ ਡਾ. ਰਾਜੂ ਸ਼ਰਮਾ ਨੇ ਮੁੱਖ ਵਕਤਾ ਡਾ. ਏ.ਜੀ.ਕੇ. ਸਿਨਹਾ, ਪ੍ਰੋਫੈਸਰ ਫਿਜਿਓਥਰੈਪੀ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆ ਕਿਹਾ।

 

.

.

ਡਾ. ਏ.ਜੀ.ਕੇ. ਸਿਨਹਾ ਨੇ ਇਸ ਵਰਕਸ਼ਾਪ ਨੂੰ ਆਯੋਜਿਤ ਕਰਨ ਲਈ ਕਾਲਜ ਦੇ ਫਿਜਿਓਥਰੈਪੀ ਵਿਭਾਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਇਸ ਵਿਭਾਗ ਨੂੰ ਦੂਸਰੇ ਖੇਤਰਾਂ ਨਾਲ ਸਹਿਯੋਗ ਕਰਕੇ ਫਿਜਿਓਥਰੈਪੀ ਖੇਤਰ ਨੂੰ ਵਿਸਤ੍ਰਿਤ ਕੀਤਾ ਜਾ ਸਕਦਾ ਹੈ ਅਤੇ ਇਸ ਦੇ ਨਾਲ ਹੀ ਫਿਜਿਓਥਰੈਪੀ ਦੀ ਮੁਢਲੀ ਜਾਣਕਾਰੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਪੋਰਟਸ ਵਿਚ ਲੱਗਣ ਵਾਲੀਆਂ ਸੱਟਾਂ ਵਿਚ ਇਸ ਤਕਨੀਕ ਦਾ ਕਾਫੀ ਪ੍ਰਯੋਗ ਕੀਤਾ ਜਾ ਰਿਹਾ ਹੈ।

.

.

ਮੁੱਖ ਵਕਤਾ ਨੇ ਫਿਜਿਓਥਰੈਪੀ ਦੇ ਵਿਦਿਆਰਥੀਆਂ ਨੂੰ ‘ਟੇਪਿੰਗ ਤਕਨੀਕ’ ਦੀ ਮੁੱਢਲੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੇ ਵੱਖ-ਵੱਖ ਸਰੀਰਿਕ ਸਮੱਸਿਆਵਾਂ ਵਿਚੋਂ ਟੇਪਿੰਗ ਤਕਨੀਕ ਦੀ ਟ੍ਰੇਨਿੰਗ ਕਰਵਾਈ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਸਾਡੇ ਕਾਲਜ ਦਾ ਫਿਜਿਓਥਰੈਪੀ ਵਿਭਾਗ ਪਿਛਲੇ ਕਈ ਸਾਲਾਂ ਤੋਂ ਅਕਾਦਮਿਕ ਅਤੇ ਮਾਨਵਤਾ ਦੀ ਸੇਵਾ ਵਿਚ ਨਵੀਆਂ ਲੀਹਾਂ ਪਾ ਰਿਹਾ ਹੈ।

.

.

ਇਸ ਵਿਭਾਗ ਦੇ ਵਿਦਿਆਰਥੀ ਦੇਸ਼ ਵਿਦੇਸ਼ ਵਿਚ ਵਧੀਆ ਸੇਵਾ ਨਿਭਾਅ ਰਹੇ ਹਨ। ਇਸ ਮੌਕੇ ਵਿਭਾਗ ਦੇ ਮੁਖੀ ਡਾ. ਰਾਜੂ ਸ਼ਰਮਾ ਨੇ ਇਸ ਵਰਕਸ਼ਾਪ ਦੀ ਰੂਪ ਰੇਖਾ ਤੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਦੇ ਨਾਲ ਵਿਭਾਗ ਦੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਉੱਪਰ ਰੌਸ਼ਨੀ ਪਾਈ। ਇਸ ਮੌਕੇ ਡਾ. ਪ੍ਰਿਆਂਕ ਸ਼ਾਰਧਾ, ਡਾ. ਵਿਸ਼ਾਲੀ ਮਹਿੰਦਰੂ, ਡਾ. ਹਰਮੀਨ ਸਭਰਵਾਲ ਤੋਂ ਇਲਾਵਾ ਬੀ.ਪੀ.ਟੀ. ਭਾਗ ਚੌਥਾ ਅਤੇ ਇੰਟਰਨਸ ਦੇ ਵਿਦਿਆਰਥੀਆਂ ਨੇ ਭਾਗ ਲਿਆ ਸਨ।

.

.