PTB News

Latest news
जालंधर में दिनदिहाड़े फिर चली गोलियां, पुलिस जांच में जुटी Iran-America में समझौते की खबरों से चढ़ी शेयर मार्केट, निवेशकों ने ली राहत की सांस एचएमवी की छात्राओं ने यूनिवर्सिटी में सबसे ज़्यादा एसजीपीए हासिल किए, ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ, अब सरकार ने शुरू की बेसहारा बच्चों के लिए Bal Sangopan Yojana, मिलेंगे 2500 रूपये महीना अमेरिकी हमले में मृत आदित्य के शव का परिवार व गांव वाले कर रहे इंतजार, फूट-फूट कर मीडिया के सामने रो... निशानेबाजी के 'गोल्डन बॉय' जसपाल राणा ने दुनिया को कहा अलविदा, खेल जगत में शोक गोल्डन टेंपल परिसर में बेअदबी की युवक ने की कोशिश, SGPC अध्यक्ष ने लिया संज्ञान पेपर लीक और परीक्षा विवाद पर कॉकरोच पर ने किया बड़े आंदोलन का ऐलान Iran US War, Oman के निकट अमेरिकी मिसाइल हमले में हिमाचल प्रदेश के युवक की हुई मौत, क्षेत्र में शोक ...

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਨੇ ਯੁਵਕ ਮੇਲੇ ਵਿਚੋਂ ਜਿੱਤੀ ਫਸਟ ਰੱਨਰਅਪ ਟਰਾਫੀ,

Lyallpur Khalsa College Jalandhar won first runner up trophy in youth fair

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਅਕਾਦਮਿਕ ਖੋਜ ਅਤੇ ਖੇਡਾਂ ਦੇ ਖੇਤਰ ਵਿੱਚ ਪ੍ਰਾਪਤੀਆਂ ਦੇ ਨਾਲ-ਨਾਲ ਕਲਚਰਲ ਖੇਤਰ ਵਿੱਚ ਵੀ ਮੱਲਾਂ ਮਾਰ ਰਿਹਾ ਹੈ। ਕਲਚਰਲ ਖੇਤਰ ਵਿੱਚ ਪ੍ਰਾਪਤੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਮੇਲੇ ਦੇ ‘ਸੀ’ ਜ਼ੋਨ ਦੀ ਫਸਟ ਰੱਨਰਅਪ ਟ੍ਰਾਫ਼ੀ ਜਿੱਤ ਕੇ ਇਕ ਰਿਕਾਰਡ ਕਾਇਮ ਕੀਤਾ ਹੈ।

ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਹੋਏ ਇਸ ਯੁਵਕ ਮੇਲੇ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸੰਬੰਧਤ ਜਿਲ੍ਹਾ ਜਲੰਧਰ ਦੇ 16 ਕਾਲਜਾਂ ਨੇ ਭਾਗ ਲਿਆ। ਜਿਸ ਵਿੱਚ ਕਾਲਜ ਨੇ ਯੂਨੀਵਰਸਿਟੀ ਦੁਆਰਾ ਕਰਵਾਏ ਜਾਂਦੇ 36 ਈਵੈਂਟ ਦੇ ਮੁਕਾਬਲਿਆਂ ਵਿੱਚ ਭਾਗ ਲੈਂਦਿਆਂ 112 ਅੰਕ ਪ੍ਰਾਪਤ ਕਰਕੇ ਇਹ ਟ੍ਰਾਫ਼ੀ ਜਿੱਤੀ ਹੈ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਦੱਸਿਆ ਕਿ ਲਾਇਲਪੁਰ ਖ਼ਾਲਸਾ ਕਾਲਜ ਨੇ 07 ਆਈਟਮਾਂ ਵਿੱਚ ਪਹਿਲਾ ਸਥਾਨ, 16 ਵਿੱਚ ਦੂਜਾ ਸਥਾਨ ਅਤੇ 05 ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਇਹ ਟ੍ਰਾਫੀ ਆਪਣੇ ਨਾਂ ਕੀਤੀ ਹੈ।

ਉਹਨਾਂ ਦੱਸਿਆ ਕਿ ਸਾਰੀਆਂ ਟੀਮਾਂ ਦੇ ਅਧਿਆਪਕ ਇੰਚਾਰਜ ਸਾਹਿਬਾਨ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਲਗਨ ਸਦਕਾ ਹੀ ਸੰਭਵ ਹੋ ਸਕਿਆ ਹੈ। ਉਹਨਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਤੇ ਲਗਨ ਦੀ ਹਮੇਸ਼ਾਂ ਸ਼ਲਾਘਾ ਕਰਦਾ ਹੈ ਤੇ ਉਹਨਾਂ ਦੇ ਹਰ ਪੱਖੋਂ ਵਿਕਾਸ ਲਈ ਵਚਨਬਧ ਹੈ। ਕਾਲਜ ਦੁਆਰਾ ਆਈਟਮ ਵਾਰ ਦਰਜ ਕੀਤੀਆਂ ਜਿੱਤਾਂ:- ਪਹਿਲਾ ਸਥਾਨ:- ਭੰਗੜਾ, ਫੋਕ ਸੌਂਗ, ਕਵਿਸ਼ਰੀ, ਕਲਾਸੀਕਲ ਇੰਸਟਰੂਮੈਂਟ (ਪ੍ਰਕਸ਼ਨ), ਕਾਸਟਿਅਮ ਪਰੇਡ, ਗੀਤ/ਗਜ਼ਲ ਅਤੇ ਲੁੱਡੀ।

ਦੂਜਾ ਸਥਾਨ:- ਕਲੇ ਮਾਡਲਿੰਗ, ਕਾਰਟੂਨਿੰਗ, ਕਲਾਸੀਕਲ ਮਿਊਜ਼ਿਕ ਵੋਕਲ ਸੋਲੋ, ਵਾਰ ਸਿੰਗਿੰਗ, ਫੋਕ-ਆਰਕੈਸਟਰਾ, ਕਲਾਸੀਕਲ ਇੰਸਟਰੂਮੈਂਟ (ਨਾਨ-ਪ੍ਰਕਸ਼ਨ), ਮਾਈਮ, ਵੈਸਟਰਨ ਇੰਟਰੂਮੈਂਟ ਸੋਲੋ, ਵੈਸਟਰਨ ਵੋਕਲ ਸੋਲੋ, ਵੈਸਟਰਨ ਗਰੁੱਪ ਸੌਂਗ, ਗਰੁੱਪ ਸ਼ਬਦ, ਗਰੁੱਪ ਸੌਂਗ, ਵਨ ਐਕਟ ਪਲੇ, ਪੋਇਟੀਕਲ ਸੰਪੋਸੀਅਮ, ਐਲੋਕਿਊਸ਼ਨ, ਕਲਾਸੀਕਲ ਡਾਂਸ। ਤੀਜਾ ਸਥਾਨ:- ਇੰਟਾਲੇਸ਼ਨ, ਕੋਲਾਜ਼, ਮਿਮੀਕਰੀ, ਰੰਗੋਲੀ, ਸਕਿੱਟ।

ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਡਾ. ਪਲਵਿੰਦਰ ਸਿੰਘ ਡੀਨ, ਕਲਚਰਲ ਅਫੇਅਰਜ਼, ਸਮੂਹ ਟੀਮ ਇੰਚਾਰਜਾਂ, ਸਟਾਫ ਮੈਂਬਰ ਸਾਹਿਬਾਨ ਅਤੇ ਵਿਦਿਆਰਥੀਆਂ ਨੂੰ ਯੁਵਕ ਮੇਲੇ ਦੀ ਟ੍ਰਾਫੀ ਜਿੱਤਣ ਦੀ ਵਧਾਈ ਦਿੱਤੀ ਅਤੇ ਲਗਾਤਾਰ ਸਖਤ ਮਿਹਨਤ ਕਰਦਿਆਂ ਜਿੱਤਾਂ ਦਾ ਸਫ਼ਰ ਜਾਰੀ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਮਿਤੀ 19 ਤੋਂ 21 ਨਵੰਬਰ 2022 ਨੂੰ ਵਿਚ ਹੋਣ ਵਾਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇੰਟਰ-ਜੋਨਲ ਯੁਵਕ ਮੇਲੇ ਵਿੱਚ ਵੀ ਕਾਲਜ ਦੇ

ਵਿਦਿਆਰਥੀ ਕਲਾਕਾਰ ਆਪਣਾ ਸਰਵ ਸ੍ਰੇਸ਼ਠ ਪ੍ਰਦਰਸ਼ਨ ਕਰਨ ਲਈ ਤਿਆਰ ਹਨ। ਡਾ. ਸਮਰਾ ਨੇ ਕਿਹਾ ਕਿ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਕਾਲਜ ਗਵਰਨਿੰਗ ਕੌਂਸਲ ਦੀ ਸੁਯੋਗ ਅਗਵਾਈ ਅਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਹੀ ਕਾਲਜ ਪੜ੍ਹਾਈ ਦੇ ਨਾਲ-ਨਾਲ ਕਲਚਰਲ ਖੇਤਰ ਵਿੱਚ ਵੀ ਪ੍ਰਾਪਤੀਆਂ ਕਰ ਰਿਹਾ ਹੈ। ਉਹਨਾਂ ਕਿਹਾ ਕਿ ਲਾਇਲਪੁਰ ਖ਼ਾਲਸਾ ਕਾਲਜ ਹਮੇਸ਼ਾ ਹੀ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਵਚਨਬਧ ਹੈ।

Latest News