PTB News

Latest news
नवजोत सिद्धू की पत्नी को कांग्रेस पार्टी ने किया सस्पेंड बिग बॉस 19 के विनर बने गौरव खन्ना, प्राइज मनी से ज्यादा फीस से की कमाई, नवजोत कौर सिद्धू को है किसी मानसिक अस्पताल में भर्ती होने की जरूरत, किस नेता ने कहा? नवजोत सिद्धू की पत्नी ने 500 करोड़ के बाद 5 करोड़ को लेकर दे दिया नया बयान, वड़िंग, बाजवा, चन्नी और रंध... दिल्ली की मुख्यमंत्री रेखा गुप्ता पहुंची गोल्डन टेंपल, क्या कुछ कहा सेंट सोल्जर डिवाइन पब्लिक स्कूल, खंबरा ने अपना एनुअल स्पोर्ट्स मीट 2025 आयोजित किया, एच.एम.वी. की नीया सेबास्टियन ने साइक्लिंग में रचा इतिहास- खेलो इण्डिया यूनिवर्सिटी गेम्स 2025 में प्... पिता ने जिस बेटी को नहर में धक्का मार डाला, 70 दिन बाद ज़िंदा निकली बेटी बोली - मैं जिंदा हूं, आज फिर इंडिगो की 350 फ्लाइट्स हुई कैंसिल, हवाई अड्डों पर परेशान दिखे यात्री इंडिगो संकट के बीच, तीन फ्लाइट्स को मिली बम से उड़ाने की धमकी, मचा हड़कंप,
Translate

ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਨੇ ਯੂਨੀਵਰਸਿਟੀ ਦੇ ਜ਼ੋਨਲ ਯੁਵਕ ਮੇਲੇ ਵਿਚੋਂ ਜਿੱਤੀ ਰੱਨਰਅਪ ਟਰਾਫੀ,

lyallpur-khalsa-college-jalandhar-won-the-runner-up-trophy-in-the-universitys-zonal-youth-festival

.

PTB News “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਅਕਾਦਮਿਕ ਖੋਜ ਅਤੇ ਖੇਡਾਂ ਦੇ ਖੇਤਰ ਵਿੱਚ ਪ੍ਰਾਪਤੀਆਂ ਦੇ ਨਾਲ-ਨਾਲ ਕਲਚਰਲ ਖੇਤਰ ਵਿੱਚ ਵੀ ਮੱਲਾਂ ਮਾਰ ਰਿਹਾ ਹੈ। ਕਲਚਰਲ ਖੇਤਰ ਵਿੱਚ ਪ੍ਰਾਪਤੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਮੇਲੇ ਦੇ ‘ਸੀ’ ਜ਼ੋਨ ਦੀ ਫਸਟ ਰੱਨਰਅਪ ਟ੍ਰਾਫ਼ੀ ਜਿੱਤ ਕੇ ਇਕ ਰਿਕਾਰਡ ਕਾਇਮ ਕੀਤਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਹੋਏ ਇਸ ਯੁਵਕ ਮੇਲੇ ਵਿੱਚ ਯੂਨੀਵਰਸਿਟੀ ਨਾਲ ਸੰਬੰਧਤ ਜਿਲ੍ਹਾ ਜਲੰਧਰ ਦੇ 18 ਕਾਲਜਾਂ ਨੇ ਭਾਗ ਲਿਆ। ਜਿਸ ਵਿੱਚ ਕਾਲਜ ਨੇ ਯੂਨੀਵਰਸਿਟੀ ਦੁਆਰਾ ਕਰਵਾਏ ਜਾਂਦੇ 36 ਈਵੈਂਟ ਦੇ ਮੁਕਾਬਲਿਆਂ ਵਿੱਚ ਭਾਗ ਲੈਂਦਿਆਂ 113 ਅੰਕ ਪ੍ਰਾਪਤ ਕਰਕੇ ਇਹ ਟ੍ਰਾਫ਼ੀ ਜਿੱਤੀ ਹੈ।

.

.

ਕਾਲਜ ਦੀ ਇਸ ਪ੍ਰਾਪਤੀ ’ਤੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਵਾਈਸ ਪ੍ਰੈਜ਼ੀਡੈਂਟ ਸ. ਦੀਪਇੰਦਰ ਸਿੰਘ ਪੁਰੇਵਾਲ ਨੇ ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ, ਡੀਨ ਕਲਚਰਲ ਅਫੇਅਰਜ਼ ਡਾ. ਪਲਵਿੰਦਰ ਸਿੰਘ ਬੋਲੀਨਾ ਤੇ ਉਨ੍ਹਾਂ ਦੀ ਸਮੁੱਚੀ ਕਲਚਰਲ ਟੀਮ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ ਨੇ ਕਿਹਾ ਕਿ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਕਾਲਜ ਗਵਰਨਿੰਗ ਕੌਂਸਲ ਦੀ ਸੁਯੋਗ ਅਗਵਾਈ ਅਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਹੀ ਕਾਲਜ ਪੜ੍ਹਾਈ ਦੇ ਨਾਲ-ਨਾਲ ਕਲਚਰਲ ਖੇਤਰ ਵਿੱਚ ਵੀ ਪ੍ਰਾਪਤੀਆਂ ਕਰ ਰਿਹਾ ਹੈ।ਉਹਨਾਂ ਕਿਹਾ ਕਿ ਲਾਇਲਪੁਰ ਖ਼ਾਲਸਾ ਕਾਲਜ ਹਮੇਸ਼ਾ ਹੀ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਵਚਨਬਧ ਹੈ।

.

ਡੀਨ ਕਲਚਰਲ ਅਫੇਅਰਜ਼, ਡਾ. ਪਲਵਿੰਦਰ ਸਿੰਘ ਨੇ ਦੱਸਿਆ ਕਿ ਯੁਵਕ ਮੇਲੇ ’ਚ ਲਾਇਲਪੁਰ ਖ਼ਾਲਸਾ ਕਾਲਜ ਨੇ 08 ਆਈਟਮਾਂ ਵਿੱਚ ਪਹਿਲਾ ਸਥਾਨ, 13 ਵਿੱਚ ਦੂਜਾ ਸਥਾਨ ਅਤੇ 07 ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਇਹ ਟ੍ਰਾਫੀ ਆਪਣੇ ਨਾਂ ਕੀਤੀ ਹੈ। ਉਹਨਾਂ ਦੱਸਿਆ ਕਿ ਸਾਰੀਆਂ ਟੀਮਾਂ ਦੇ ਅਧਿਆਪਕ ਇੰਚਾਰਜ ਸਾਹਿਬਾਨ ਜਿਨ੍ਹਾਂ ਵਿੱਚ ਵਿਸ਼ੇਸ਼ ਤੌਰ ਤੇ ਪ੍ਰੋ. ਸੁਖਦੇਵ ਸਿੰਘ, ਡਾ. ਹਰਜਿੰਦਰ ਸਿੰਘ ਸ਼ੇਖੋਂ, ਡਾ. ਅਜੀਤਪਾਲ ਸਿੰਘ, ਪ੍ਰੋ. ਸਤਪਾਲ ਸਿੰਘ, ਡਾ. ਸਰਬਜੀਤ ਸਿੰਘ, ਡਾ. ਹਰਜਿੰਦਰ ਕੌਰ, ਡਾ. ਰਵਨੀਤ ਕੌਰ, ਡਾ. ਮੰਜੂ ਜੋਸ਼ੀ, ਪ੍ਰੋ. ਮਨਦੀਪ ਸਿੰਘ ਭਾਟੀਆ, ਪ੍ਰੋ. ਨਵਨੀਤ ਕੌਰ, ਪ੍ਰੋ. ਸੰਦੀਪ ਸਿੰਘ, ਪ੍ਰੋ. ਜਸਦੀਪ ਸਿੰਘ, ਪ੍ਰੋ. ਰਾਖੀ ਤਲਵਾਰ, ਪ੍ਰੋ. ਕਿਰਨ ਅਮਰ, ਪ੍ਰੋ. ਮਯੂਰੀ, ਪ੍ਰੋ. ਸੋਨੀਆ, ਪ੍ਰੋ. ਰਿਿਤਕਾ, ਪ੍ਰੋ. ਸੰਜੈ ਸ਼ਾਦ, ਪ੍ਰੋ. ਸਾਹਿਲ, ਪ੍ਰੋ. ਭਾਗਵਤ ਕੁਮਾਰ, ਪ੍ਰੋ. ਅੰਮ੍ਰਿਤਾ ਅਤੇ ਹੋਰ ਸਟਾਫ ਮੈਂਬਰ ਦੀ ਸਖਤ ਮਿਹਨਤ ਅਤੇ ਵਿਿਦਆਰਥੀਆਂ ਦੀ ਲਗਨ ਸਦਕਾ ਹੀ ਅਸੀਂ ਇਹ ਟ੍ਰਾਫੀ ਜਿੱਤ ਸਕੇ ਹਾਂ।

[ਉਨ੍ਹਾਂ ਦੱਸਿਆ ਕਿ ਕਾਲਜ ਦੁਆਰਾ ਹੇਠ ਲਿਖੀਆਂ ਆਈਟਮ ਵਾਰ ਜਿੱਤਾਂ ਪ੍ਰਾਪਤ ਕੀਤੀਆਂ ਗਈਆਂ ਹਨ:- ਪਹਿਲਾ ਸਥਾਨ:- ਭੰਗੜਾ, ਲੁੱਡੀ, ਵਾਰ ਸਿੰਗਿੰਗ, ਫੋਕ ਸੌਂਗ, ਫੋਕ-ਆਰਕੈਸਟਰਾ, ਸਕਿੱਟ, ਗਜ਼ਲ, ਪੋਸਟਰ ਮੇਕਿੰਗ ; ਦੂਜਾ ਸਥਾਨ:- ਡਿਬੇਟ, ਕੁਇਜ਼,ਵੈਸਟਰਨ ਇੰਟਰੂਮੈਂਟ ਸੋਲੋ , ਵੈਸਟਰਨ ਗਰੁੱਪ ਸੌਂਗ, ਗਰੁੱਪ ਸੌਂਗ ਇੰਡੀਅਨ, ਗਰੁੱਪ ਸ਼ਬਦ, ਰੰਗੋਲੀ, ਮਾਈਮ, ਵਨ ਐਕਟ ਪਲੇ, ਕਾਸਟਿਊਮ ਪਰੇਡ, ਕਲਾਸੀਕਲ ਇੰਸਟਰੂਮੈਂਟ (ਪ੍ਰਕਸ਼ਨ), ਕਲਾਸੀਕਲ ਵੋਕਲ, ਕਵਿਸ਼ਰੀ; ਤੀਜਾ ਸਥਾਨ:- ਗਿੱਧਾ, ਕੋਰਿਓਗ੍ਰਾਫੀ, ਫੁੱਲਕਾਰੀ, ਐਲੋਕਿਊਸ਼ਨ, ਕਲੇ ਮਾਡਲੰਿਗ, ਪੇਂਟਿੰਗ ਆੱਨ ਦੀ ਸਪਾਟ ਅਤੇ ਕਲਾਸੀਕਲ ਡਾਂਸ।

metaslider id=”7701″].

ਉਨ੍ਹਾਂ ਦੱਸਿਆ ਕਿ ਮਿਤੀ 07 ਤੋਂ 10 ਨਵੰਬਰ 2025 ਨੂੰ ਵਿਚ ਹੋਣ ਵਾਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇੰਟਰ-ਜੋਨਲ ਯੁਵਕ ਮੇਲੇ ਵਿੱਚ ਵੀ ਕਾਲਜ ਦੇ ਵਿਦਿਆਰਥੀ ਕਲਾਕਾਰ ਆਪਣਾ ਸਰਵ ਸ੍ਰੇਸ਼ਠ ਪ੍ਰਦਰਸ਼ਨ ਕਰਨ ਲਈ ਤਿਆਰ ਹਨ।ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਡਾ. ਗਗਨਦੀਪ ਕੌਰ, ਡਾ. ਰਸ਼ਪਾਲ ਸਿੰਘ ਸੰਧੂ ਅਤੇ ਡਾ. ਹਰਜੀਤ ਸਿੰਘ ਵੱਲੋਂ ਵੀ ਇਹਨਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਅਤੇ ਭਵਿੱਖ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ ਗਈਆਂ।

.

.

Latest News