ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਬੀ.ਏ. ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਦੀਪਿਕਾ ਨੇ 350 ਵਿਚੋਂ 317 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪੰਜਵਾਂ ਸਥਾਨ ਹਾਸਲ ਕੀਤਾ।
ਇਸੇ ਕਲਾਸ ਦੀ ਵਿਦਿਆਰਥਣ ਅਦਿਤ ਨਰ ਨੇ 314 ਅੰਕ ਪ੍ਰਾਪਤ ਕਰਕੇ ਸੱਤਵਾਂ, ਅਰਸ਼ਦੀਪ ਕੌਰ ਨੇ 311 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਨੌਵਾਂ ਸਥਾਨ ਅਤੇ ਨਵਨੀਤ ਕੌਰ ਨੇ 308 ਅੰਕ ਪ੍ਰਾਪਤ ਕਰਕੇ ਬਾਰਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਦੱਸਿਆ ਕਿ ਮੈਰਿਟ ਵਾਲੇ ਲੋੜਵੰਦ ਵਿਦਿਆਰਥੀਆਂ ਨੂੰ ਕਾਲਜ ਵਲੋਂ ਹਰ ਤਰ੍ਹਾਂ ਦੀ ਸਹੂਲਤ ਤੋਂ ਇਲਾਵਾ ਫੀਸਾਂ ਵਿਚ ਵੀ ਭਾਰੀ ਰਿਆਇਤ ਦਿੱਤੀ ਜਾ ਰਹੀ ਹੈ। ਇਸ ਮੌਕੇ ਡਾ. ਰਸ਼ਪਾਲ ਸਿੰਘ ਮੁਖੀ ਕਾਮਰਸ ਵਿਭਾਗ ਹਾਜ਼ਰ ਸਨ।






























