PTB News “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. (ਮਿਊਜ਼ਿਕ ਵੋਕਲ) ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਰਵਲੀਨ ਕੌਰ ਨੇ 10 ਐਸ.ਜੀ.ਪੀ.ਏ. ਵਿਚੋਂ 9.70 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ, ਅਮਰਜੀਤ ਸਿੰਘ ਨੇ 9.57 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ, ਗੁਰਬਖਸ਼ ਕੌਰ ਨੇ 9.27 ਸੀ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਛੇਵਾਂ ਸਥਾਨ, ਨੇਹਾ ਅਤੇ ਸ਼ਾਲੂ ਨੇ 9.21 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਸਾਂਝੇ ਰੂਪ ਵਿਚ ਸੱਤਵਾਂ ਸਥਾਨ ਅਤੇ ਪਰਮੀਤ ਸਿੰਘ ਨੇ 9.12 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਨੌਵਾਂ ਸਥਾਨ ਹਾਸਲ ਕੀਤਾ।
. . .ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਇਨ੍ਹਾਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਆਉਣ ਵਾਲਿਆਂ ਨਤੀਜਿਆਂ ਵਿਚੋਂ ਵੀ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਣਗੇ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਪ੍ਰੋ. ਸੁਖਦੇਵ ਸਿੰਘ ਮੁਖੀ ਸੰਗੀਤ ਵਿਭਾਗ ਅਤੇ ਪ੍ਰੋ. ਕਿਰਨ ਅਮਰ ਵੀ ਹਾਜ਼ਰ ਸਨ।
. . . .
































