ਪੀਟੀਬੀ ਖਬਰਾਂ ਸਿਖਿਆ : ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸਸੀ. ਕੈਮਿਸਟਰੀ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਪੂਜਾ ਸਿੰਘ ਨੇ 400 ਵਿਚੋਂ 350 ਅੰਕ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ
ਅਤੇ ਕਿਰਨ ਮਨਰਾਲ ਨੇ 337 ਅੰਕ ਪ੍ਰਾਪਤ ਕਰਦੇ ਹੋਏ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ
ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਰਜਨੀਸ਼ ਮੋਦਗਿੱਲ ਮੁਖੀ ਕੈਮਿਸਟਰੀ ਵਿਭਾਗ, ਡਾ. ਨਵਜੋਤ ਕੌਰ, ਡਾ. ਭੁਪਿੰਦਰਪਾਲ ਸਿੰਘ, ਡਾ. ਗਿਤਾਂਜਲੀ ਮੋਦਗਿਲ, ਡਾ. ਵਿਕਾਸ ਕੁਮਾਰ, ਡਾ. ਹਰਸ਼ਵੀਰ ਅਰੋੜਾ ਅਤੇ ਹਰਜਿੰਦਰ ਕੌਰ ਵੀ ਹਾਜ਼ਰ ਸਨ।