PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਏ. ਭੂਗੌਲ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਸੁਸ਼ਾਂਤ ਲਲੋਤਰਾ ਨੇ 1600 ਵਿਚੋਂ 1444 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ, ਗੁਰਬਚਨ ਦਾਸ ਨੇ 1430 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਕਮਲਪ੍ਰੀਤ ਕੌਰ ਤੇ ਜਸਵੀਰ ਕੌਰ ਨੇ 1408 ਅੰਕ ਪ੍ਰਾਪਤ ਕਰਕੇ ਸਾਂਝੇ ਰੂਪ ਵਿਚ ਤੀਜਾ ਸਥਾਨ ਹਾਸਲ ਕੀਤਾ।
ਇਸੇ ਕਲਾਸ ਦੀ ਵਿਦਿਆਰਥਣ ਪ੍ਰਭਲੀਨ ਛਾਬੜਾ, ਰਮਨਦੀਪ ਅਤੇ ਅਕਰਸ਼ਿਤ ਬਜਾਜ ਨੇ ਕ੍ਰਮਵਾਰ 1384, 1373 ਅਤੇ 1239 ਅੰਕ ਪ੍ਰਾਪਤ ਕਰਕੇ ਡਿਸਟਿੰਕਸ਼ਨ ਹਾਸਲ ਕੀਤੀ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਕਾਲਜ ਰਜਿਸਟਰਾਰ ਪ੍ਰੋ. ਨਵਦੀਪ ਕੌਰ ਤੋਂ ਇਲਾਵਾ ਡਾ. ਪੂਜਾ ਰਾਣਾ ਮੁਖੀ ਭੂਗੌਲ ਵਿਭਾਗ, ਪ੍ਰੋ. ਉਂਕਾਰ ਸਿੰਘ, ਪ੍ਰੋ. ਮਨਦੀਪ ਸਿੰਘ ਅਤੇ ਪ੍ਰੋ. ਪ੍ਰੀਆ ਕਟਾਰੀਆ ਵੀ ਹਾਜ਼ਰ ਸਨ।






































