PTB News

Latest news
पी सी एम एसडीकॉलेज फॉर विमेन, जालंधर की B.Sc. नॉन-मेडिकल सेमेस्टर II की छात्रा शिफाली शर्मा ने यूनिव... एच.एम.वी. की बी.एस.सी. मेडिकल और नॉन-मेडिकल की छात्राओं का यूनिवर्सिटी परीक्षाओं में शानदार प्रदर्शन... सेंट सोल्जर कॉलेज (को-एजुकेशन) के एनसीसी कैडेट्स ने भारतीय सेना की कार्यप्रणाली की ली प्रत्यक्ष जानक... CM थलपति विजय को PM चेहरा बनाने की उठी मांग के बाद मचा सियासी घमासान जस्टिस मिश्रा ने ली पंजाब और हरियाणा हाईकोर्ट के मुख्य न्यायाधीश के तौर पर शपथ CM का फूटा गुस्सा, डिप्टी कमिश्नर सहित 5 बड़े अधिकारीयों को किया गया सस्पेंड सत्य निकेतन हादसे के बाद CM रेखा गुप्ता ने उठाया बड़ा कदम, अधिकारीयों को दिए सख्त निर्देश Amazon कार्गो प्लेन मियामी एयरपोर्ट पर हुआ क्रैश, 5 लोगों की गई जा/न, 250 उड़ानें हुईं प्रभावित बदलाव शेयर बाजार में, प्री-ओपनिंग सेशन के नियम में, ट्रेड्स पर क्या और कैसे होगा असर? ब्रिटिश ओलिविया स्कूल, में नन्हे-मुन्ने बच्चों ने मनाया बाल गोपाल महोत्सव,

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਭੂਗੋਲ) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲੀਆਂ ਚਾਰੇ ਪੁਜੀਸ਼ਨਾਂ ’ਤੇ ਕੀਤਾ ਕਬਜ਼ਾ,

lyallpur-khalsa-college-ma-geography-students-occupied-the-first-four-positions-in-the-university-examinations

.

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਏ. ਭੂਗੌਲ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਜਸਜੀਤ ਕੌਰ ਨੇ 400 ਵਿਚੋਂ 356 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ,

.

.

ਅਲਕਾ ਨੇ 351 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ, ਇਸ਼ੂ ਨੇ 349 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ ਸਥਾਨ ਅਤੇ ਪਲਕਪ੍ਰੀਤ ਕੌਰ ਨੇ 342 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਚੌਥਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ।

.

.

ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਇਨ੍ਹਾਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ,

.

.

ਆਉਣ ਵਾਲਿਆਂ ਨਤੀਜਿਆਂ ਵਿਚੋਂ ਵੀ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਣਗੇ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਡਾ. ਪੂਜਾ ਰਾਣਾ, ਮੁਖੀ ਭੂਗੌਲ ਵਿਭਾਗ, ਪ੍ਰੋ. ਓਂਕਾਰ ਸਿੰਘ, ਪ੍ਰੋ. ਮਨਦੀਪ ਸਿੰਘ, ਪ੍ਰੋ. ਪ੍ਰੀਆ ਕਟਾਰੀਆ ਤੋਂ ਇਲਾਵਾ ਪ੍ਰੋ. ਅਨੂ ਕੁਮਾਰੀ ਮੁਖੀ ਪੋਲੀਟੀਕਲ ਸਾਇੰਸ ਵਿਭਾਗ ਵੀ ਹਾਜ਼ਰ ਸਨ।

.

.