PTB News

Latest news
सेंट सोल्जर कॉलेज को-एड में फिजियोथेरेपी विद्यार्थियों के लिए ‘नवाज़’ इंडक्शन समारोह आयोजित, एलपीयू और सिमंधर एजुकेशन ने फाइनेंस और एआई के भविष्य पर चर्चा करते हुए सीएफओ और 'बिग फोर' के लीडर्स ... रयात बाहरा प्रोफेशनल यूनिवर्सिटी में 'गौरव सम्मान समारोह 2026' का भव्य आयोजन; हिमाचल प्रदेश के राज्य... NHAI टोल में हुआ बड़ा फर्जीवाड़ा, ED की 14 ठिकानों पर एक साथ हुई छापेमारी PNB में 17 करोड़ के नकली नोट मिलने से हड़कंप, 3 अधिकारी सस्पेंड, RBI ने शुरू की जांच PhonePe ने लॉन्च की नई UPI सर्विस, बिना इंटरनेट के होगी पेमेंट, करोड़ों लोगों को मिलेगा फायदा ब्रिटिश ओलिविया स्कूल के मुक्केबाज हिमांशु गुप्ता ने जिला स्तरीय बॉक्सिंग में जीता गोल्ड मेडल, राज्य... स्कूल में पढ़ने वाली 3 साल की बच्ची से किया चॉकलेट का लालच देकर बस ड्राइवर ने यौन शोषण, गिरफ्तार देश में फिर हुआ निर्भया जैसा कांड, स्लीपर बस में 11वीं की छात्रा से दरिंदगी, ड्राइवर-कंडक्टर गिरफ्ता... इनोसेंट हार्ट्स स्कूल, ग्रीन मॉडल टाउन में जालंधर सहोदया ‘स्लोगन स्पार्क’ प्रतियोगिता का आयोजन,

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਪੋਲੀਟੀਕਲ ਸਾਇੰਸ) ਚੌਥਾ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ,

Lyallpur Khalsa College MA (Political Science) 4th Semester Result Excellent Jalandhar Punjab

ਪੀਟੀਬੀ ਖਬਰਾਂ “ਸਿਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. ਪੋਲੀਟੀਕਲ ਸਾਇੰਸ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਸੁਖਵੀਰ ਕੌਰ ਨੇ 1600 ਵਿਚੋਂ 1336 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਸਤਵਾਂ ਸਥਾਨ ਹਾਸਲ ਕੀਤਾ।

ਇਸੇ ਕਲਾਸ ਦੀਆਂ ਵਿਦਿਆਰਥਣਾ ਅੰਜਨੀ, ਕਿਰਨਦੀਪ ਕੌਰ, ਅਨੀਤਾ ਦੇਵੀ, ਰਮਨਦੀਪ ਕੌਰ ਅਤੇ ਨਵਨੀਤ ਕੌਰ ਨੇ ਕ੍ਰਮਵਾਰ 1301, 1289, 1271, 1256 ਅਤੇ 1230 ਅੰਕ ਪ੍ਰਾਪਤ ਕਰਕੇ ਡਿਸਟਿੰੰਕਸ਼ਨ ਪ੍ਰਾਪਤ ਕੀਤੀ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣ, ਉਸ ਦੇ ਮਾਪੇ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥਣ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਇਹੋ ਜਿਹੇ ਵਿਦਿਆਰਥੀਆਂ ਦੇ ਸਦਕਾ ਹੀ ਕਿਸੇ ਸੰਸਥਾਂ ਦਾ ਨਾਂ ਉੱਚਾ ਹੁੰਦਾ ਹੈ ਅਤੇ ਸਾਨੂੰ ਇਨ੍ਹਾਂ ਵਿਦਿਆਰਥੀਆਂ’ ਤੇ ਬਹੁਤ ਮਾਣ ਹੈ। ਇਸ ਮੌਕੇ ਪ੍ਰੋ. ਮਨਪ੍ਰੀਤ ਕੌਰ, ਮੁਖੀ ਪੋਲੀਟੀਕਲ ਸਾਇੰਸ ਵਿਭਾਗ, ਡਾ. ਅਨੂ ਮੂਮ ਅਤੇ ਡਾ. ਅਜੀਤਪਾਲ ਸਿੰਘ ਵੀ ਹਾਜ਼ਰ ਸਨ।