ਪੀਟੀਬੀ ਖਬਰਾਂ ਸਿਖਿਆ : ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸਸੀ. ਮੈਥੇਮੈਟਿਕਸ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਦਿਵਿਆ ਬਤਰਾ ਨੇ 500 ਵਿਚੋਂ 474 ਅੰਕ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਅੱਠਵਾਂ ਅਤੇ ਵਿਦਿਆਰਥੀ ਤਜਿੰਦਰ ਸਿੰਘ ਨੇ 473 ਅੰਕ ਪ੍ਰਾਪਤ ਕਰਕੇ ਨੌਵਾਂ ਸਥਾਨ ਹਾਸਲ ਕੀਤਾ।
ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਹਰਜੀਤ ਸਿੰਘ ਮੁਖੀ ਮੈਥੇਮੈਟਿਕਸ ਵਿਭਾਗ, ਡਾ. ਦਿਨਕਰ ਸ਼ਰਮਾ ਅਤੇ ਡਾ. ਪਲਵਿੰਦਰ ਸਿੰਘ ਵੀ ਹਾਜ਼ਰ ਸਨ।





































