PTB News

Latest news
होटल में कैसे लगी आग? एक ही सीढ़ी और अंदर भरा था धुआं…फायर ऑफिसर ने बताई खौफनाक कहानी दिल्ली के बाद पंजाब में आग से फैली सनसनी, रेस्टोरेंट में लगी भीषण आग, जिं/दा ज/ला कर्मचारी 2026 के ग्रेजुएट्स के लिए बड़ी खबर, यह प्रसिद्ध Immigration मात्र 3-4 हफ्तों में दिला रहा है ऑस्ट्रे... विदेश में पढ़ाई करने का सुनहरा मौका, प्रसिद्ध इमीग्रेशन कल से पंजाब, चंडीगढ़ और जम्मू में आयोजित कर ... पंजाब-हिमाचल भाईचारे पर चिंता, CM सुक्खू से पर्यटकों की सुरक्षा सुनिश्चित करने की मांग : सुखजिंदर सि... पंजाबी ट्रक ड्राइवर को 75 साल की हुई कैद, नहीं मिलेगी 55 साल तक जमानत, जाने मामला पंजाब! मुल्तानी अस्पताल में हुआ धमाका, शीशे तक टूटे, इलाके में दहशत का माहौल एलपीयू में रिसर्च, इनोवेशन और इंडस्ट्री एक्सपोज़र के ज़रिए कृषि शिक्षा को बढ़ावा दिया जा रहा है एचएमवी में अंतर्राष्ट्रीय जैव विविधता दिवस 2026 का भव्य आयोजन, दैनिक जागरण के ‘प्रतिभा सम्मान समारोह 2026’ में सम्मानित हुए आईवी वर्ल्ड स्कूल के 24 मेधावी विद्यार्...

ਲਾਇਲਪੁਰ ਖ਼ਾਲਸਾ ਕਾਲਜ ਵੱਲੋਂ ਆਰਟ ਆਫ਼ ਨਿਊਜ਼ ਪ੍ਰੈਜ਼ੈਂਟੇਸ਼ਨ ‘ਤੇ ਇੰਟਰਐਕਟਿਵ ਸੈਸ਼ਨ ਦਾ ਕੀਤਾ ਆਯੋਜਨ

lyallpur-khalsa-college-organized-an-interactive-session-on-art-of-news-presentation

ਪੀਟੀਬੀ ਖ਼ਬਰ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪੋਸਟ ਗ੍ਰੈਜੂਏਟ ਵਿਭਾਗ ਕੰਪਿਊਟਰ ਸਾਇੰਸ ਅਤੇ ਆਈ.ਟੀ. ਵੱਲੋਂ ਜਰਨਲਿਜ਼ਮ ਅਤੇ ਮਾਸ ਕਮਿਊਨੀਕੇਸ਼ ਦੇ ਵਿਦਿਆਰਥੀਆਂ ਲਈ ‘ਆਰਟ ਆਫ਼ ਨਿਊਜ਼ ਪ੍ਰੈਜ਼ੈਂਟੇਸ਼ਨ’ ਵਿਸ਼ੇ ’ਤੇ ਇੱਕ ਇੰਟਰਐਕਟਿਵ ਸੈਸ਼ਨ ਦਾ ਆਯੋਜਨ ਕੀਤਾ ਗਿਆ। ਸ਼੍ਰੀ ਰਮਨ ਕੁਮਾਰ, ਸਾਬਕਾ ਅਤੇ ਪ੍ਰਸਿੱਧ ਨਿਊਜ਼ ਰੀਡਰ, ਦੂਰਦਰਸ਼ਨ ਕੇਂਦਰ, ਜਲੰਧਰ ਬਤੌਰ ਮੁੱਖ ਵਕਤਾ ਸ਼ਾਮਲ ਹੋਏ।

ਇਸ ਇੰਟਰੈਕਸ਼ਨ ਦਾ ਮੁੱਖ ਉਦੇਸ਼ ਨਿਊਜ਼ ਰੀਡਿੰਗ ਦੇ ਬੁਨਿਆਦੀ ਸਿਧਾਂਤਾਂ ਦਾ ਗਿਆਨ ਪ੍ਰਦਾਨ ਕਰਨਾ ਸੀ। ਪ੍ਰਿੰਸੀਪਲ ਪ੍ਰੋ: ਜਸਰੀਨ ਕੌਰ ਨੇ ਵਿਭਾਗ ਨੂੰ ਅਜਿਹੀ ਸਕਾਰਾਤਮਕ ਪਹਿਲਕਦਮੀ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਜਾਣਕਾਰੀ ਭਰਪੂਰ ਪ੍ਰੋਗਰਾਮਾਂ ਵਿਚ ਸ਼ਾਮਲ ਹੋ ਕੇ ਉਦਯੋਗ ਦੀਆਂ ਲੋੜਾਂ ਅਨੁਸਾਰ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਅਤੇ ਵਿਭਾਗ ਦੇ ਮੁਖੀ ਵਲੋਂ ਮਹਿਮਾਨ ਵਕਤਾ ਨੂੰ ਯਾਦਗਾਰੀ ਚਿੰਨ੍ਹ ਅਤੇ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ।

ਸੈਸ਼ਨ ਦੌਰਾਨ, ਸ਼੍ਰੀ ਰਮਨ ਕੁਮਾਰ ਨੇ ਖਬਰਾਂ ਨੂੰ ਸਕ੍ਰੀਨ ‘ਤੇ ਪੇਸ਼ ਕਰਦੇ ਸਮੇਂ ਵਰਤੀ ਗਈ ਤਕਨੀਕਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ-ਆਪਣੇ ਖੇਤਰ ਵਿੱਚ ਮਿਹਨਤ ਕਰਕੇ ਮਿੱਥੇ ਟੀਚਿਆਂ ਦੀ ਪ੍ਰਾਪਤੀ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਮੀਡੀਆ ਸਕਿੱਲ ਸੈਂਟਰ ਵਿੱਚ ਇੱਕ ਇੰਟਰਐਕਟਿਵ ਸੈਸ਼ਨ ਵੀ ਆਯੋਜਿਤ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਆਪਣੇ ਗਿਆਨ ਅਤੇ ਤਜ਼ਰਬੇ ਨੂੰ ਸਾਂਝਾ ਕੀਤਾ ਅਤੇ ਵਿਦਿਆਰਥੀਆਂ ਨੇ ਆਪਣੇ ਨਿਊਜ਼ ਪੇਸ਼ ਕਰਨ ਦੇ ਹੁਨਰ ਦਾ ਪ੍ਰਦਰਸ਼ਨ ਵੀ ਕੀਤਾ।

ਪ੍ਰੋਗਰਾਮ ਦੇ ਅੰਤ ਵਿੱਚ ਵਿਭਾਗ ਦੇ ਮੁਖੀ ਪ੍ਰੋ: ਸੰਜੀਵ ਕੁਮਾਰ ਆਨੰਦ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ: ਸੰਦੀਪ ਬੱਸੀ, ਪ੍ਰੋ: ਮਨਦੀਪ ਸਿੰਘ ਭਾਟੀਆ, ਡਾ: ਸੰਦੀਪ ਸਿੰਘ, ਡਾ: ਦਲਜੀਤ ਕੌਰ, ਪ੍ਰੋ: ਨਵਨੀਤ ਕੌਰ ਅਤੇ ਵਿਭਾਗ ਦੇ ਹੋਰ ਫੈਕਲਟੀ ਮੈਂਬਰ ਵੀ ਹਾਜ਼ਰ ਸਨ। ਇਸ ਸੈਸ਼ਨ ਵਿੱਚ ਵਿਭਾਗ ਦੇ ਲਗਭਘ 100 ਵਿਦਿਆਰਥੀਆਂ ਨੇ ਭਾਗ ਲਿਆ।

Latest News

Latest News