PTB ਨਿਊਜ਼ “ਸਿੱਖਿਆ” : ਰੈੱਡ ਰਿਬਨ ਕਲੱਬ, ਲਾਇਲਪੁਰ ਖ਼ਾਲਸਾ ਕਾਲਜ ਦੇ ਕੋਆਰਡੀਨੇਟਰ ਪ੍ਰੋ. ਸਤਪਾਲ ਸਿੰਘ ਨੂੰ ਡਾ. ਬਲਬੀਰ ਸਿੰਘ, ਮਾਨਯੋਗ ਸਿਹਤ ਅਤੇ ਮੈਡੀਕਲ ਸਿੱਖਿਆ ਮੰਤਰੀ, ਪੰਜਾਬ ਸਰਕਾਰ ਵੱਲੋਂ ਲੁਧਿਆਣਾ ਵਿਖੇ ਆਯੋਜਿਤ ਰਾਜ ਪੱਧਰੀ ਪ੍ਰੋਗਰਾਮ ਵਿੱਚ ਸੈਸ਼ਨ 2022-23 ਦੌਰਾਨ ਸਮਾਜਿਕ ਜਾਗਰੂਕਤਾ ਸੰਬੰਧੀ ਗਤੀਵਿਧੀਆਂ ਲਈ ਸਨਮਾਨਿਤ ਕੀਤਾ ਗਿਆ।
. . .ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਪ੍ਰੋ. ਸਤਪਾਲ ਸਿੰਘ, ਕੋਆਰਡੀਨੇਟਰ ਰੈਡ ਰਿਬਨ ਕਲੱਬ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਮੁਬਾਰਕਾਂ ਦਿੱਤੀਆਂ ਅਤੇ ਕਿਹਾ ਕਿ ਕਾਲਜ ਆਪਣੇ ਸਟਾਫ਼ ਅਤੇ ਵਿਿਦਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਹਰ ਸੰਭਵ ਪਲੇਟਫਾਰਮ ’ਤੇ ਉੱਤਮ ਪ੍ਰਦਰਸ਼ਨ ਕਰਨ ਦੇ ਭਰਪੂਰ ਮੌਕੇ ਪ੍ਰਦਾਨ ਕਰਦਾ ਹੈ।
..
ਉਨ੍ਹਾਂ ਕਿਹਾ ਕਿ ਰਾਜ ਪੱਧਰੀ ਪ੍ਰੋਗਰਾਮ ਵਿੱਚ ਕਾਲਜ ਨੂੰ ਸਰਵੋਤਮ ਰੈੱਡ ਰਿਬਨ ਕਲੱਬ ਅਤੇ ਪ੍ਰੋ. ਸਤਪਾਲ ਸਿੰਘ ਨੂੰ ਸਰਵੋਤਮ ਪ੍ਰੋਗਰਾਮ ਕੋਆਰਡੀਨੇਟਰ ਦੇ ਰੂਪ ਵਿੱਚ ਇਹ ਮਾਨਤਾ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਨਿਰਸਵਾਰਥ ਪਹੁੰਚ ਨਾਲ ਕੀਤੀ ਗਈ ਮਿਹਨਤ ਨੂੰ ਫਲ ਜਰੂਰ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਇਹ ਅਵਾਰਡ ਖ਼ੂਨਦਾਨ ਕੈਂਪ, ਯੁਵਕਾਂ ਨਾਲ ਸਬੰਧਤ ਗਤੀਵਿਧੀਆਂ ਅਤੇ ਖੇਤਰ ਵਿੱਚ ਕਰਵਾਏ ਜਾਣ ਵਾਲੇ ਜਾਗਰੂਕਤਾ ਪ੍ਰੋਗਰਾਮਾਂ ਅਤੇ ਰੈਲੀਆਂ ਕੱਢਣ ਲਈ ਦਿੱਤਾ ਗਿਆ ਹੈ।
. .ਪ੍ਰੋ. ਸਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਦੇ 700 ਰੈੱਡ ਰਿਬਨ ਕਲੱਬਾਂ ਵਿੱਚੋਂ ਸਿਰਫ਼ 9 ਸਰਵੋਤਮ ਕਲੱਬਾਂ ਨੂੰ ਇਸ ਐਵਾਰਡ ਲਈ ਚੁਣਿਆ ਗਿਆ ਹੈ। ਪ੍ਰੋ. ਸਤਪਾਲ ਸਿੰਘ ਨੇ ਕਾਲਜ ਗਵਰਨਿੰਗ ਕੌਂਸਲ, ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਸਹਾਇਕ ਡਾਇਰੈਕਟਰ, ਯੁਵਕ ਮਾਮਲੇ ਜਲੰਧਰ, ਸ੍ਰੀ ਜਸਪਾਲ ਸਿੰਘ ਦਾ ਨਿਰੰਤਰ ਮਾਰਗ ਦਰਸ਼ਨ ਅਤੇ ਸਹਿਯੋਗ ਲਈ ਧੰਨਵਾਦ ਕੀਤਾ।
. . .