PTB News

Latest news
होटल में कैसे लगी आग? एक ही सीढ़ी और अंदर भरा था धुआं…फायर ऑफिसर ने बताई खौफनाक कहानी दिल्ली के बाद पंजाब में आग से फैली सनसनी, रेस्टोरेंट में लगी भीषण आग, जिं/दा ज/ला कर्मचारी 2026 के ग्रेजुएट्स के लिए बड़ी खबर, यह प्रसिद्ध Immigration मात्र 3-4 हफ्तों में दिला रहा है ऑस्ट्रे... विदेश में पढ़ाई करने का सुनहरा मौका, प्रसिद्ध इमीग्रेशन कल से पंजाब, चंडीगढ़ और जम्मू में आयोजित कर ... पंजाब-हिमाचल भाईचारे पर चिंता, CM सुक्खू से पर्यटकों की सुरक्षा सुनिश्चित करने की मांग : सुखजिंदर सि... पंजाबी ट्रक ड्राइवर को 75 साल की हुई कैद, नहीं मिलेगी 55 साल तक जमानत, जाने मामला पंजाब! मुल्तानी अस्पताल में हुआ धमाका, शीशे तक टूटे, इलाके में दहशत का माहौल एलपीयू में रिसर्च, इनोवेशन और इंडस्ट्री एक्सपोज़र के ज़रिए कृषि शिक्षा को बढ़ावा दिया जा रहा है एचएमवी में अंतर्राष्ट्रीय जैव विविधता दिवस 2026 का भव्य आयोजन, दैनिक जागरण के ‘प्रतिभा सम्मान समारोह 2026’ में सम्मानित हुए आईवी वर्ल्ड स्कूल के 24 मेधावी विद्यार्...

ਲਾਇਲਪੁਰ ਖ਼ਾਲਸਾ ਕਾਲਜ ਦੇ ਅਧਿਆਪਕ ਡਾ. ਸਿਮਰਨਜੀਤ ਸਿੰਘ ਬੈਂਸ ਨੇ ਡੀਨ ਸਪੋਰਟਸ ਵਜੋਂ ਸੰਭਾਲਿਆ ਅਹੁਦਾ

lyallpur-khalsa-college-teacher-dr-simranjit-singh-bains-takes-over-as-dean-sports

.

PTB News “ਸਿੱਖਿਆ” : ਸਿੱਖਿਆ, ਖੋਜ, ਸਭਿਆਚਾਰ ਅਤੇ ਖੇਡਾਂ ਦੇ ਖੇਤਰ ਵਿਚ ਇਤਹਾਸਕ ਪ੍ਰਾਪਤੀਆਂ ਕਰਨ ਵਾਲੇ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਡਾ. ਸਿਮਰਨਜੀਤ ਸਿੰਘ ਬੈਂਸ ਨੂੰ ਸਰੀਰਕ ਸਿੱਖਿਆ ਵਿਭਾਗ ਦੇ ਡੀਨ ਵਜੋਂ ਅਹੁਦਾ ਸੰਭਾਲਿਆ। ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਅਤੇ ਹੋਰ ਅਧਿਆਪਕ ਸਾਹਿਬਾਨਾਂ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਉਨਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਇਸ ਵਿਭਾਗ ਦਾ ਬੜਾ ਮਾਣਮੱਤਾ ਇਤਿਹਾਸ ਹੈ। ਇਸ ਨੇ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਤੇ ਆਪਣੀ ਵੱਖਰੀ ਪਹਿਚਾਣ ਬਣਾਈ ਹੈ।

.

.

ਇਸ ਮੌਕੇ ਪ੍ਰਿੰਸੀਪਲ ਸਾਹਿਬ ਨੇ ਸਪੋਰਟਸ ਵਿਭਾਗ ਦੀ ਮਹੱਤਤਾ ਨੂੰ ਦਰਸਾਉਂਦਿਆ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਤੇਜਾ ਸਿੰਘ ਸਮੁੰਦਰੀ ਖੇਡ ਟਰਾਫੀ (ਜਨਰਲ ਸਪੋਰਟਸ ਟਰਾਫੀ ਮੈਨ) 24 ਵਾਰ ਜਿੱਤ ਕੇ ਰਿਕਾਰਡ ਕਾਇਮ ਕੀਤਾ । ਉਨਾਂ ਭਰੋਸਾ ਦਿਵਾਇਆ ਕਿ ਡਾ. ਸਿਮਰਨਜੀਤ ਸਿੰਘ ਬੈਂਸ ਦੀ ਸੁਯੋਗ ਅਗਵਾਈ ਵਿੱਚ ਖੇਡ ਵਿਭਾਗ ਦਿਨ ਦੁੱਗਣੀ ਅਤੇ ਰਾਤ ਚੌਗੁਣੀ ਤਰੱਕੀ ਕਰੇਗਾ।

.

ਡਾ. ਸਿਮਰਨਜੀਤ ਸਿੰਘ ਬੈਂਸ ਨੇ ਕਿਹਾ ਕਿ ਉਹ ਵਿਭਾਗ ਦੇ ਬਾਕੀ ਸਟਾਫ ਮੈਂਬਰਾਂ ਦੇ ਸਹਿਯੋਗ ਨਾ ਵਿਭਾਗ ਨੂੰ ਹੋਰ ਬੁਲੰਦੀਆਂ ਤੇ ਲੈ ਕੇ ਜਾਣਗੇ। ਉਹਨਾਂ ਨੇ ਇਸ ਮੌਕੇ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਕਾਲਜ ਪ੍ਰਿੰਸੀਪਲ ਅਤੇ ਸਮੁੱਚੀ ਕਮੇਟੀ ਦਾ ਧੰਨਵਾਦ ਕਰਦਿਆਂ ਉਹਨਾਂ ਨੇ ਇਸ ਅਹੁਦੇ ਦੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿਵਾਇਆ। ਇਸ ਮੌਕੇ ਡਾ. ਬਲਰਾਜ ਕੌਰ ਮੁਖੀ ਅੰਗਰੇਜੀ ਵਿਭਾਗ, ਡਾ. ਹਰਜੀਤ ਸਿੰਘ ਮੁਖੀ ਗਣਿਤ ਵਿਭਾਗ, ਪ੍ਰੋ. ਹਰੀਓਮ ਵਰਮਾ, ਪ੍ਰੋ. ਅਜੈ ਕੁਮਾਰ, ਸ੍ਰੀ ਜਗਦੀਸ਼ ਸਿੰਘ ਅਤੇ ਸ੍ਰੀ ਸਰੂਪ ਲਾਲ ਵੀ ਹਾਜ਼ਰ ਸਨ।

.

.

.

Latest News