PTB News

Latest news
पेट्रोल के दाम में बढ़ोतरी के साथ ही सरकार ने लिया बड़ा फैसला, 100 रुपए की मिलेगी सीधे सब्सिडी पंजाब : 6 हथियारबंद बदमाशों ने सब्जी बिक्रेता की काटी उंगलियां, बस ड्राइवर के मुंह पर मारे बंदूक की ... कॉकरोच पार्टी के संस्थापक ने फिर किया आंदोलन शुरू करने का ऐलान GNA University में स्मार्ट इंडिया हैकाथॉन (SIH) 2026 के लिए आंतरिक हैकाथॉन का आयोजन पंजाब : पंजाबी सिंगर के घर हुई ताबड़/तोड़ फायरिंग, 7-8 राउंड किये हम/लाव/रों ने फा/यर बड़ी ख़बर : पूर्व मुख्यमंत्री ने पार्टी के सभी पदों से दिया इस्तीफा, जाने बड़ी वजह पंजाब पुलिस में तैनात ASI को सिर में मा/री गो/ली, घायल हालत में खुद बाइक चलाकर पहुंचा थाने दो स्कूलों में लगी भीषण आग, 26 छात्रों की हुई दर्दनाक मौत Gold and Silver की कीमतों में आई भारी गिरावट Share Market में मची हाहाकार, निवेशकों के करोड़ों रुपए हुए स्वाहा

ਲਾਇਲਪੁਰ ਖ਼ਾਲਸਾ ਕਾਲਜ ਨੇ ਜਿੱਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਕਬੱਡੀ (ਲੜਕੇ ਅਤੇ ਲੜਕੀਆਂ) ਦੀ ਅੰਤਰ ਕਾਲਜ ਚੈਂਪੀਅਨਸ਼ਿਪ ਟਰਾਫੀਆਂ

lyallpur-khalsa-college-won-the-guru-nanak-dev-university-kabaddi-boys-and-girls-inter-college-championship-trophies

ਪੀਟੀਬੀ ਖ਼ਬਰ “ਸਿੱਖਿਆ” : ਖੇਡਾਂ ਦੇ ਖੇਤਰ ਵਿੱਚ ਇਤਿਹਾਸਕ ਪ੍ਰਾਪਤੀਆਂ ਕਰ ਰਹੇ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਖਿਡਾਰੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਲ ਰਹੇ ਅੰਤਰ ਕਾਲਜ ਮੁਕਾਬਲਿਆਂ ਵਿਚੋਂ ਕਬੱਡੀ (ਲੜਕੇ ਅਤੇ ਲੜਕੀਆਂ) ਦੇ ਮੁਕਾਬਲੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇੱਥੇ ਜ਼ਿਕਰਯੋਗ ਹੈ ਕਿ ਸਾਡੇਕਾਲਜ ਦੀਆਂ ਲੜਕੀਆਂ ਨੇ ਇਹ ਚੈਂਪੀਅਨਸ਼ਿਪ ਪਹਿਲੀ ਵਾਰ ਜਿੱਤ ਕੇ ਇਤਿਹਾਸ ਸਿਰਜਿਆ ਹੈ।

.

.

ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜੇਤੂ ਵਿਿਦਆਰਥੀਆਂ, ਡੀਨ ਸਪੋਰਟਸ ਡਾ. ਐਸ.ਐਸ. ਬੈਂਸ, ਕੋਚ, ਇੰਚਾਰਜ ਪ੍ਰੋ. ਮਨਵੀਰ ਪਾਲ, ਪ੍ਰੋ. ਅਜੇ ਕੁਮਾਰ ਅਤੇ ਸਟਾਫ ਨੂੰ ਵਧਾਈ ਦਿੰਦਿਆ ਕਿਹਾ ਕਿ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਪੜ੍ਹਾਈ ਦੇ ਨਾਲ-ਨਾਲ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਦੇ ਖਿਡਾਰੀ ਵੀ ਪੈਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦੁਆਰਾ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਮੁਫਤ ਰਿਹਾਇਸ਼, ਖਾਣਾ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।

.

lyallpur-khalsa-college-won-the-guru-nanak-dev-university-kabaddi-boys-and-girls-inter-college-championship-trophies

.

ਇਸ ਪ੍ਰਾਪਤੀ ਲਈ ਕਾਲਜ ਗਵਰਨਿੰਗ ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਵੱਲੋਂ ਜੇਤੂ ਵਿਦਿਆਰਥੀਆਂ, ਪ੍ਰਿੰਸੀਪਲ ਤੇ ਸਟਾਫ ਨੂੰ ਵਧਾਈ ਦਿੱਤੀ। ਉਨ੍ਹਾ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਕਾਲਜ ਅਜਿਹੀਆਂ ਪ੍ਰਾਪਤੀਆਂ ਕਰਦਾ ਰਹੇਗਾ। ਇਹ ਮੁਕਾਬਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਰ ਇੰਡੋਰ ਸਟੇਡੀਅਮ ਵਿਚ ਜੀ.ਐਨ.ਡੀ.ਯੂ. ਦੇ ਕਬੱਡੀ ਕੋਚ ਸ. ਲਖਵੀਰ ਸਿੰਘ ਦੀ ਦੇਖ ਰੇਖ ਵਿਚ ਹੋਏ।

.

.

Latest News

.