PTB News

Latest news
LKC ਵੱਲੋਂ “ਪੇਜ ਟੂ ਸਟੇਜ: LKC ਬੁੱਕ ਰੀਡਿੰਗ ਐਂਡ ਰਿਵਿਊ ਕੰਪੀਟੀਸ਼ਨ 2026” (Page to Stage: LKC Book Reading a... आईवी वर्ल्ड स्कूल में दशहरा उत्सव की धूम, विद्यार्थियों ने दिया संस्कृति, संस्कार , सदाचार और अच्छाई... सेंट सोल्जर डिवाइन पब्लिक स्कूल में मदर्स हैप्पीनेस क्लब के तत्वावधान में दशहरा एवं नवरात्रि समारोह ... एच.एम.वी. की छात्रा ने संस्थान का मान बढ़ाया, इनोसेंट हार्ट्स स्कूल में नन्हे सितारों ने बिखेरी अपनी प्रतिभा की चमक : ‘स्पॉटलाइट’ बना आकर्षण का के... इनोसेंट हार्ट्स स्कूलों में नेकी और सच्चाई की जीत के संदेश के साथ मनाया गया दशहरा, डी.ए.वी. यूनिवर्सिटी में विश्व खाद्य दिवस पर ‘संडे ऑन साइकिल’ का 95वां संस्करण, स्वस्थ जीवन का दिया ... Actor Tiger Shroff फायरिंग केस में बड़ा एक्शन, तीन को किया कोटा से गिरफ्तार Actor Tiger Shroff पर की गई फायरिंग के बाद सामने आई हमलावरों की तस्वीरें, बाइक हुई बरामद Big Breaking : Actor Tiger Shroff पर फायरिंग, कई लोग हुए घायल

ਲਾਇਲਪੁਰ ਖ਼ਾਲਸਾ ਕਾਲਜ ਨੇ ਰਾਈਫਲ ਅਤੇ ਪਿਸਟਲ ਸ਼ੂਟਿੰਗ ਅੰਤਰ ਕਾਲਜ ਚੈਂਪੀਅਨਸ਼ਿਪ ਟਰਾਫੀ ਜਿੱਤੀ,

lyallpur-khalsa-college-won-the-rifle-and-pistol-shooting-inter-college-championship-trophy

.

PTB ਨਿਊਜ਼ “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਵਿਦਿਆਰਥੀ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਮੱਲਾਂ ਮਾਰਦੇ ਹਨ। ਇਸੇ ਲੜੀ ਵਿਚ ਕਾਲਜ ਦੇ ਖਿਡਾਰੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਰਾਈਫਲ ਸ਼ੂਟਿੰਗ ਅਤੇ ਪਿਸਟਲ ਸ਼ੂਟਿੰਗ ਦੀ ਅੰਤਰ ਕਾਲਜ ਚੈਂਪੀਅਨਸ਼ਿਪ ਟਰਾਫੀ ਜਿੱਤ ਕੇ ਰਿਕਾਰਡ ਕਾਇਮ ਕੀਤਾ ਹੈ।

.

.

ਇਥੇ ਇਹ ਯਿਕਰਜੋਗ ਹੈ ਕਿ ਕਾਲਜ ਨੇ ਇਹ ਚੈਨਪੀਅਨਸ਼ਿਪ ਲਗਾਤਾਰ ਤੀਜੀ ਵਾਰ ਜਿੱਤੀ ਹੈ। ਇਸ ਮੌਕੇ ਕਾਲਜ ਗਵਰਨਿੰਗ ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਨੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਸਪੋਰਟਸ ਵਿਭਾਗ ਦੇ ਸਟਾਫ ਮੈਂਬਰਾਂ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ.

.

.

ਜਸਪਾਲ ਸਿੰਘ ਨੇ ਖਿਡਾਰੀਆਂ ਦੀ ਇਸ ਪ੍ਰਾਪਤੀ ‘ਤੇ ਡਾ. ਸਿਮਰਨਜੀਤ ਸਿੰਘ ਬੈਂਸ, ਡੀਨ ਸਪੋਰਟਸ, ਕੋਚ ਸ੍ਰੀਮਤੀ ਰਾਜਵਿੰਦਰ ਕੌਰ ਤੇ ਸਮੂਹ ਅਧਿਆਪਕਾਂ ਤੇ ਵਿਦਿਆਰਥੀ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਖਿਡਾਰੀਆਂ ਨੇ ਆਪਣੇ ਕੋਚਾਂ ਦੀ ਦੇਖ ਰੇਖ ਵਿੱਚ ਬਹੁਤ ਸਖ਼ਤ ਮਿਹਨਤ ਕੀਤੀ ਸੀ, ਜਿਸ ਸਦਕਾ ਕਾਲਜ ਨੇ ਇਹ ਚੈਂਪੀਅਨਸ਼ਿਪ ਜਿੱਤੀ ਹੈ।

.

.

ਉਨ੍ਹਾਂ ਦੱਸਿਆ ਕਿ ਵਿਦਿਆਰਥੀ ਖਿਡਾਰੀ ਮਨਪ੍ਰੀਤ ਸਿੰਘ ਬਸਰਾ ਨੇ ਰਾਈਫਲ ਸ਼ੂਟਿੰਗ ਵਿੱਚ 600 ਵਿਚੋਂ 596 ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਖਿਡਾਰੀ ਨੂੰ ਸੱਠ ਟੀਚੇ ਦਿੱਤੇ ਗਏ ਹਨ ਅਤੇ ਉਸਨੇ 56 ਵਿੱਚ ਬੁੱਲਜ਼ ਆਈ ਨੂੰ ਮਾਰ ਕੇ ਇਹ ਪ੍ਰਾਪਤੀ ਕੀਤੀ। ਇਸੇ ਤਰ੍ਹਾਂ ਵਿਦਿਆਰਥੀ ਖਿਡਾਰੀ ਉਮੇਸ਼ ਚੌਧਰੀ ਨੇ ਵੀ ਪਿਸਟਲ ਸ਼ੂਟਿੰਗ ਵਿੱਚ 600 ਵਿਚੋਂ 589 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ।

.

ਵਿਦਿਆਰਥੀ ਉਦੈ ਸਿੰਘ ਠਾਕੁਰ ਅਤੇ ਅੰਮ੍ਰਿਤਪਾਲ ਨੇ ਵੀ ਵਧੀਆਂ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰੋ. ਅਜੇ ਕੁਮਾਰ, ਸ੍ਰੀ ਜਗਦੀਸ਼ ਸਿੰਘ, ਸ੍ਰੀ ਅੰਮ੍ਰਿਤ ਲਾਲ ਸੈਣੀ, ਸ੍ਰੀ ਸੁਨੀਲ ਕੁਮਾਰ ਅਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।

.

.