PTB News

Latest news
20 दिन से भूख हड़ताल पर बैठे सोनम वांगचुक को उठा ले गई दिल्ली पुलिस, पहुंचाया अस्पताल, अभिजीत दीपके ... ₹4 करोड़ फिरौती मामले में पंजाब पुलिस के SHO को किया गिरफ्तार स्टूडेंट्स ऑफ़ सेंट सोल्जर ग्रुप ने नीट 2026 में शानदार प्रदर्शन कर संस्थान का नाम किया रोशन, इनोसेंट हार्ट्स के निलेश दत्ता ने नीट (यूजी)-2026 में ऑल इंडिया रैंक (AIR) 1305 प्राप्त कर विद्यालय ... PM मोदी ने हरियाणा से देश को समर्पित की पहली हाइड्रोजन ट्रेन चलती बस में लगी भीषण आग, ड्राइवर की सूझबूझ से 30 यात्रियों की बची जान NEET-UG 2026 का आया रिजल्ट, 11.21 लाख स्टूडेंट्स हुए पास, पंजाब-हरियाणा के दो छात्रों ने किया टॉप जालंधर कैंट स्टेशन पर पहुंचे DGP Gaurav Yadav, सुरक्षा व्यवस्था का लिया जायजा जालंधर! प्रधानमंत्री नरेंद्र मोदी के दौरे से पहले लगा भारी ट्रैफिक जाम जालंधर से PM मोदी करेंगे ‘मिशन पंजाब 2027" की शुरुआत, सड़क के रास्ते पहुंचेंगे PM केंट स्टेशन, कुल 4 ...

ਲਾਇਲਪੁਰ ਖ਼ਾਲਸਾ ਕਾਲਜ ਦੇ ਡੀ.ਸੀ.ਏ. ਸਮੈਸਟਰ ਪਹਿਲੇ ਦਾ ਨਤੀਜਾ ਰਿਹਾ ਸ਼ਾਨਦਾਰ,

lyallpur-khalsa-colleges-dca-semester-1-results-were-excellent

.

PTB News “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨ (ਡੀ.ਸੀ.ਏ.) ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਐਲਾਨੇ ਗਏ ਨਤੀਜਿਆਂ ਵਿਚੋਂ ਵਿਦਿਆਰਥਣ ਤਾਨੀਆ ਮੋਦਗਿੱਲ ਨੇ 10 ਵਿਚੋਂ 8.50 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ, ਨਵਜੋਤ ਅਤੇ ਰਾਧੀਕਾ ਬਾਂਗਰ ਨੇ 7.75 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਸਾਂਝੇ ਰੂਪ ਵਿਚ ਛੇਵਾਂ ਸਥਾਨ ਹਾਸਲ ਕੀਤਾ।

.

.

ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਪ੍ਰੀਖਿਆਵਾਂ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਂਦੇ ਹਨ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਵੀ ਦਿੱਤੀਆਂ ਜਾਂਦੀਆਂ ਹਨ।

.

.

ਵਿਦਿਆਰਥਣਾਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਵਾਈਸ-ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ, ਪ੍ਰੋ. ਸੰਦੀਪ ਬੱਸੀ, ਪ੍ਰੋ. ਕਰਨਬੀਰ ਸਿੰਘ ਕਲੇਰ ਅਤੇ ਪ੍ਰੋ. ਸ਼ੈਲੀ ਵੀ ਹਾਜ਼ਰ ਸਨ।

.

.