PTB News

Latest news
आम जनता पर महंगाई का बड़ा अटैक! पेट्रोल-डीजल की कीमतों में हुआ इजाफा री-एग्जाम! NEET-UG परीक्षा की नई तारीख का हुआ ऐलान, हाई लेवल मीटिंग के बाद लिया गया फैसला, जालंधर! संत सीचेवाल के प्रयासों से वापिस आया मलेशिया में फंसा युवक, जालंधर! BSF कैंप के बाहर हुए ब्लास्ट को लेकर हुआ बड़ा खुलासा, आरोपी गिरफ्तार, पाकिस्तान का निकला मास्... कांग्रेस ने वीडी सतीशन को बनाया केरलम का नया मुख्यमंत्री, क्या! जालंधर में राजनीति की भेंट चढ़ा "बालाजी संकीर्तन", किसने दिया भजन गायक को रोकने के लिए पैसों का... ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸਸੀ. ਕੈਮਿਸਟਰੀ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ, ब्रिटिश ओलिविया स्कूल का लगातार सीबीएसई 12वीं कक्षा बोर्ड परीक्षा परिणाम में फिर से धमाका, आईवी वर्ल्ड स्कूल, वासल एजुकेशन के तत्वावधान में, CBSE कक्षा XII बोर्ड परीक्षाओं में अपने छात्रों के... इनोसेंट हार्ट्स के विद्यार्थियों का सी.बी.एस.ई 12वीं कक्षा का शानदार परिणाम : माही मुटनेजा ने कॉमर्स...

ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. (ਭੂਗੋਲ) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲੀਆਂ ਤਿੰਨੋਂ ਪੁਜੀਸ਼ਨਾਂ ’ਤੇ ਕੀਤਾ ਕਬਜ਼ਾ,

lyallpur-khalsa-colleges-m-a-geography-students-captured-all-the-first-three-positions-in-the-university-examinations

ਪੀਟੀਬੀ ਖਬਰਾਂ ਸਿਖਿਆ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਏ. ਭੂਗੌਲ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਜਸਜੀਤ ਕੌਰ ਨੇ 400 ਵਿਚੋਂ 357 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ, ਅਲਕਾ ਨੇ 349 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਅੰਜਲੀ ਤੇ ਪਲਕਪ੍ਰੀਤ ਕੌਰ 344 ਅੰਕ ਪ੍ਰਾਪਤ ਕਰਕੇ ਸਾਂਝੇ ਰੂਪ ਵਿਚ ਤੀਜਾ ਅਤੇ ਇਸ਼ੂ ਨੇ 337 ਅੰਕ ਪ੍ਰਾਪਤ ਕਰਕੇ ਪੰਜਵਾਂ ਸਥਾਨ ਹਾਸਲ ਕੀਤਾ।

ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਇਨ੍ਹਾਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਆਉਣ ਵਾਲਿਆਂ ਨਤੀਜਿਆਂ ਵਿਚੋਂ ਵੀ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਣਗੇ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਡਾ. ਪੂਜਾ ਰਾਣਾ ਅਤੇ ਪ੍ਰੋ. ਮਨਦੀਪ ਸਿੰਘ ਵੀ ਹਾਜ਼ਰ ਸਨ।

Latest News

Latest News