PTB News “ਸਿੱਖਿਆ” : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. ਪੋਲੀਟੀਕਲ ਸਾਇੰਸ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਸ਼੍ਰੇਆ ਚੌਹਾਨ ਨੇ 10 ਵਿਚੋਂ 8.20 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ, ਤਨੂੰ ਅਤੇ ਹਰਗੁਣ ਗਿੱਲ ਨੇ 8.00 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਸਾਂਝੇ ਰੂਪ ਵਿੱਚ ਚੌਥਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
metaslider id=”7630″].
. . .ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਇਹੋ ਜਿਹੇ ਵਿਦਿਆਰਥੀਆਂ ਦੇ ਸਦਕਾ ਹੀ ਕਿਸੇ ਸੰਸਥਾਂ ਦਾ ਨਾਂ ਉੱਚਾ ਹੁੰਦਾ ਹੈ ਅਤੇ ਸਾਨੂੰ ਇਨ੍ਹਾਂ ਵਿਦਿਆਰਥੀਆਂ ’ਤੇ ਬਹੁਤ ਮਾਣ ਹੈ। ਇਸ ਮੌਕੇ ਡਾ. ਅਨੂ ਕੁਮਾਰੀ, ਮੁਖੀ ਪੋਲੀਟੀਕਲ ਸਾਇੰਸ ਵਿਭਾਗ, ਡਾ. ਅਜੀਤਪਾਲ ਸਿੰਘ, ਪ੍ਰੋ. ਸੰਜੇ ਸ਼ਾਦ ਅਤੇ ਪ੍ਰੋ. ਲਿਵਪ੍ਰੀਤ ਵੀ ਹਾਜ਼ਰ ਸਨ।
. . . .


























